ਪਿੰਡ ਸਸੋਲੀ ਦਾ ਨੌਜਵਾਨ 120 ਗ੍ਰਾਮ ਨਸ਼ੀਲੇ ਪਦਾਰਥ ਸਮੇਤ ਕਾਬੂ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼), ਰਿਪੋਰਟ-ਇੰਦਰਜੀਤ ਹੀਰਾ: ਮਾਨਯੋਗ ਸਰਤਾਜ ਸਿੰਘ ਚਾਹਲ 5 ਸੀਨੀਅਰ ਪੁਲਿਸ ਕਪਤਾਨ, ਜਿਲ੍ਹਾ ਹੁਸ਼ਿਆਰਪੁਰ ਵਲੋਂ ਨਸ਼ੇ ਤਸਕਰਾਂ ਅਤੇ ਦੇ ਖਿਲਾਫ ਚਲਾਈ ਮੁਹਿੰਮ ਤਹਿਤ ਸਰਬਜੀਤ ਸਿੰਘ ਬਾਹੀਆ ਐਸ.ਪੀ.ਇੰਨਦੋਸਟੀਗੇਸ਼ਨ ਦੀ ਨਿਗਰਾਨੀ ਹੇਠ ਅਤੇ ਸ਼ਰਵਿੰਦਰ ਸਿੰਘ PPS ਡੀ.ਐਸ.ਪੀ.ਹੈਡ ਕੁਆਟਰ ਹੁਸ਼ਿਆਰਪੁਰ ਦੀ ਯੋਗ ਰਹਿਨੁਮਾਈ ਹੇਠ ਇੰਸ:ਜਸਬੀਰ ਸਿੰਘ ਮੁੱਖ ਅਫਸਰ, ਥਾਣਾ ਚੱਬੇਵਾਲ ਹੁਸ਼ਿਆਰਪੁਰ ਦੀ ਟੀਮ ਨੂੰ ਉਸ ਸਮੇਂ ਵੱਡੀ ਕਾਮਯਾਬੀ ਮਿਲੀ।

Advertisements

ਜਦੋਂ ਐਸ.ਆਈ ਗੁਰਨਾਮ ਸਿੰਘ ਨੇ ਸ਼ੱਕ ਦੀ ਬਿਨਾਹ ਤੇ ਦਾਣਾ ਮੰਡੀ ਦੀ ਸ਼ੈਡ ਵਿੱਚ ਸਤਨਾਮ ਸਿੰਘ ਪੁੱਤਰ ਹਰਮੇਸ ਲਾਲ ਵਾਸੀ ਸਸੋਲੀ ਥਾਣਾ ਚੱਬੇਵਾਲ ਜਿਲ੍ਹਾ ਹੁਸ਼ਿਆਰਪੁਰ ਨੂੰ ਖੜਾ ਦੇਖ ਕੇ ਚੈਕ ਕਰਨ ਤੇ ਉਸਦੀ ਪੈਂਟ ਦੀ ਸੱਜੀ ਜੇਬ ਵਿਚੋਂ 120 ਗ੍ਰਾਮ ਨਸ਼ੀਲਾ ਪਦਾਰਥ ਬ੍ਰਾਮਦ ਹੋਇਆ। ਜਿਸ ਤੇ ਮੁੱਕਦਮਾ ਨੰਬਰ 76 ਮਿਤੀ 30-08-2023 ਅੱਧ 22-61-85 ਐਨਡੀਪੀਐਸ ਐਕਟ ਦੇ ਤਹਿਤ ਥਾਣਾ ਚੱਬੇਵਾਲ ਪੁਲਿਸ ਨੇ ਮਾਮਲਾ ਦਰਜ ਕੀਤਾ ਗਿਆ। ਆਰੋਪੀ ਪਾਸੋਂ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ।

LEAVE A REPLY

Please enter your comment!
Please enter your name here