ਜਿਲ੍ਹਾ ਪੱਧਰੀ ਸ਼ੇਰਗੜ੍ਹ ਜੋਨ ਦੇ ਫੁੱਟਬਾਲ ਮੁਕਾਬਲਿਆਂ ਵਿੱਚ ਜੈਮਸ ਕੈਂਬਰਿਜ਼ ਇੰਟਰਨੈਸ਼ਨਲ ਸਕੂਲ ਰਿਹਾ ਜੇਤੂ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼): ਪੰਜਾਬ ਸਕੂਲ ਜੋਨ ਖੇਡਾਂ ਵਿੱਚ ਸ਼ੇਰਗੜ੍ਹ ਜੋਨ ਫੁੱਟਬਾਲ ਦੇ ਮੁਕਾਬਲੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੋਹਨ ਵਿਖੇ ਕਰਵਾਏ ਗਏ। ਜਿਹਨਾਂ ਮੁਕਾਬਲਿਆਂ ਦੇ ਵਿੱਚ ਤਕਰੀਬਨ 30 ਟੀਮਾਂ ਨੇ ਵੱਖ-ਵੱਖ ਉਮਰ ਵਰਗ ਦੇ ਖੇਡ ਮੁਕਾਬਲਿਆਂ ਵਿੱਚ ਭਾਗ ਲਿਆ। ਜਿਸ ਦੇ ਵਿੱਚ ਜੈਮਸ ਇੰਟਰਨੈਸ਼ਨਲ ਸਕੂਲ, ਹੁਸ਼ਿਆਰਪੁਰ ਦੀਆਂ ਦੋ ਟੀਮਾਂ ਨੇ ਅੰਡਰ -19 ਉਮਰ ਵਰਗ ਅਤੇ ਅੰਡਰ-14 ਉਮਰ ਵਰਗ ਦੇ ਵਿੱਚ ਭਾਗ ਲਿਆ। ਇੱਥੇ ਇਹ ਦੱਸਣਯੋਗ ਹੈ ਕਿ ਆਈਆਂ ਹੋਈਆਂ ਸਭ ਟੀਮਾਂ ਨੇ ਵਧੀਆ ਪ੍ਰਦਰਸ਼ਨ ਕੀਤਾ ਅਤੇ ਆਪਣੇ-ਆਪਣੇ ਉਮਰ ਵਰਗ ਦੇ ਵਿੱਚ ਹਿੱਸਾ ਲਿਆ। ਮੁਕਾਬਲੇ ਬਹੁਤ ਰੁਮਾਂਚਕ ਸਨ। ਇਸ ਮੌਕੇ ਤੇ ਜੈਮਸ ਕੈਂਬਰਿਜ਼ ਇੰਟਰਨੈਸ਼ਨਲ ਸਕੂਲ, ਹੁਸ਼ਿਆਰਪੁਰ ਦੇ ਕੋਚ ਸਰਦਾਰ ਗੁਰਮੀਤ ਸਿੰਘ ਜੀ ਨੇ ਦੱਸਿਆ ਕਿ ਸਾਡੇ ਸਕੂਲ ਦੀ ਅੰਡਰ-19 ਟੀਮ ਨੇ ਮੁਕਾਬਲਿਆਂ ਦੇ ਵਿੱਚ ਪਹਿਲਾ ਅਤੇ ਅੰਡਰ -14 ਟੀਮ ਨੇ ਦੂਜਾ ਸਥਾਨ ਹਾਸਲ ਕੀਤਾ।

Advertisements

ਜੋ ਕਿ ਸਾਡੇ ਲਈ ਬੜੇ ਮਾਣ ਵਾਲੀ ਗੱਲ ਹੈ। ਸਾਡੇ ਖਿਡਾਰੀਆਂ ਨੇ ਬਹੁਤ ਵਧੀਆਂ ਖੇਡ ਦਾ ਪ੍ਰਦਰਸ਼ਨ ਕੀਤਾ ਤੇ ਆਪਣੇ ਸਕੂਲ ਦਾ ਨਾਂ ਰੌਸ਼ਨ ਕਰਦੇ ਹੋਏ ਇਹਨਾਂ ਮੁਕਾਬਲਿਆਂ ਦੇ ਉੱਤੇ ਜਿੱਤ ਪ੍ਰਾਪਤ ਕੀਤੀ। ਸਕੂਲ ਦੇ ਪ੍ਰਿੰਸੀਪਲ ਸ਼ਰਤ ਕੁਮਾਰ ਸਿੰਘ ਜੀ ਨੇ ਸਕੂਲ ਦੇ ਵਿਦਿਆਰਥੀਆਂ ਨੂੰ ਵਧਾਈ ਦਿੰਦੇ ਹੋਏ ਕਿਹਾ ਸਕੂਲ ਪੜ੍ਹਾਈ ਦੇ ਨਾਲ-ਨਾਲ਼ ਬੱਚਿਆਂ ਨੂੰ ਖੇਡਾਂ ਦੇ ਲਈ ਹਮੇਸ਼ਾ ਹੀ ਉਤਸ਼ਾਹਤ ਕਰਦਾ ਰਹਿੰਦਾ ਹੈ ਤਾਂ ਕਿ ਬੱਚਿਆਂ ਦਾ ਸਰਵਪੱਖੀ ਵਿਕਾਸ ਹੋ ਸਕੇ। ਇਸ ਮੌਕੇ ਤੇ ਵਾਸਲ ਐਜੂਕੇਸ਼ਨ ਦੇ ਚੇਅਰਮੈਨ ਸੰਜੀਵ ਵਾਸਲ ਜੀ, ਸੀ.ਈ.ਓ ਰਾਘਵ ਵਾਸਲ ਜੀ ਨੇ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੰਦੇ ਹੋਏ ਕਿਹਾ ਕਿ ਸਾਨੂੰ ਬਹੁਤ ਖੁਸ਼ੀ ਹੈ ਕਿ ਸਾਡੇ ਸਕੂਲ ਦੇ ਵਿਦਿਆਰਥੀ ਪੜ੍ਹਾਈ ਦੇ ਨਾਲ ਖੇਡਾਂ ਦੇ ਵਿੱਚ ਵੀ ਉੱਚੀਆਂ ਮੱਲਾਂ ਮਾਰ ਰਹੇ ਹਨ। ਉਹਨਾਂ ਨੇ ਸਾਰੇ ਖਿਡਾਰੀਆਂ, ਉਹਨਾਂ ਦੇ ਮਾਪਿਆਂ ਨੂੰ ਬਹੁਤ ਵਧਾਈ ਦਿੰਦੇ ਹੋਏ ਬੱਚਿਆਂ ਨੂੰ ਇਸ ਤਰ੍ਹਾਂ ਹੀ ਮਿਹਨਤ ਕਰਨ ਦੇ ਲਈ ਪ੍ਰੇਰਿਤ ਕੀਤਾ ਅਤੇ ਨਾਲ਼ ਹੀ ਅੱਗੇ ਆਉਣ ਵਾਲੇ ਹੋਰ ਮੁਕਾਬਲਿਆਂ ਲਈ ਤਿਆਰ ਰਹਿਣ ਦੇ ਲਈ ਕਿਹਾ।

LEAVE A REPLY

Please enter your comment!
Please enter your name here