ਸ਼ੱਕੀ ਹਾਲਾਤਾਂ ਵਿੱਚ 24 ਸਾਲਾਂ ਨੌਜ਼ਵਾਨ ਦਾ ਮ੍ਰਿਤਕ ਸਰੀਰ ਇੱਕ ਆਟੋ ਵਿੱਚੋਂ ਹੋਇਆ ਬਰਾਮਦ

ਲੁਧਿਆਣਾ (ਦ ਸਟੈਲਰ ਨਿਊਜ਼): ਲੁਧਿਆਣਾ ਦੇ ਵਿੱਚ ਨਿਊ ਸ਼ਾਮ ਨਗਰ ਦੁੱਗਰੀ ਦੇ ਰਹਿਣ ਵਾਲੇ ਇੱਕ ਨੌਜਵਾਨ ਦੀ ਲਾਸ਼ ਸ਼ੱਕੀ ਹਾਲਾਤਾਂ ਵਿੱਚ ਆਟੋ ਵਿੱਚੋ ਬਰਾਮਦ ਕੀਤੀ ਗਈ ਹੈ। ਮ੍ਰਿਤਕ ਦੀ ਪਹਿਚਾਣ ਜਗਦੀਪ ਸਿੰਘ ਉਮਰ 24 ਵਜੋ ਹੋਈ ਹੈ।

Advertisements

ਜਾਣਕਾਰੀ ਮੁਤਾਬਕ ਨੌਜਵਾਨ ਕਿਸੇ ਔਰਤ ਨਾਲ ਰਿਲੇਸ਼ਨ ਵਿੱਚ ਰਹਿ ਰਿਹਾ ਸੀ ਅਤੇ ਉਸਦੀ ਲਾਸ਼ ਫਿਰੋਜ਼ਪੁਰ ਰੋਡ ਨਹਿਰ ਨਾਨਕਸਰ ਗੁਰਦੁਆਰਾ ਸਾਹਿਬ ਕੋਲੋ ਆਟੋ ਵਿੱਚੋ ਬਰਾਮਦ ਕੀਤੀ ਗਈ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਦੇ ਗਲੇ ਤੇ ਕੁੱਝ ਨਿਸ਼ਾਨ ਪਾਏ ਗਏ ਹਨ, ਜਿਸਤੋ ਇਹ ਕਤਲ ਦਾ ਮਾਮਲਾ ਲੱਗ ਰਿਹਾ ਹੈ। ਪੁਲਸ ਨੇ ਮੌਕੇ ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤੀ ਹੈ।

LEAVE A REPLY

Please enter your comment!
Please enter your name here