Sunday, October 18, 2026
Home Hoshiarpur ਐਸਪੀਐਨ ਕਾਲਜ ਮੁਕੇਰੀਆਂ ਵੱਲੋਂ ਹੜ੍ਹ ਪੀੜਤਾਂ ਦੀ ਮਦਦ ਲਈ 50 ਹਜ਼ਾਰ ਦੀ...

ਐਸਪੀਐਨ ਕਾਲਜ ਮੁਕੇਰੀਆਂ ਵੱਲੋਂ ਹੜ੍ਹ ਪੀੜਤਾਂ ਦੀ ਮਦਦ ਲਈ 50 ਹਜ਼ਾਰ ਦੀ ਰਾਸ਼ੀ ਭੇਟ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼): ਰੈੱਡ ਕਰਾਸ ਸੁਸਾਇਟੀ ਹੁਸ਼ਿਆਰਪੁਰ ਵਲੋਂ ਹੜ੍ਹ ਕਾਰਨ ਪ੍ਰਭਾਵਿਤ ਹੋਏ ਲੋਕਾਂ ਦੇ ਜੀਵਨ ਨੂੰ ਮੁੜ ਲੀਹ ’ਤੇ ਲਿਆਉਣ ਲਈ ਲਗਾਤਾਰ ਰਾਹਤ ਸਮੱਗਰੀ ਮੁਹੱਈਆ ਕੀਤੀ ਜਾ ਰਹੀ ਹੈ, ਤਾਂ ਜੋ ਲੋਕਾਂ ਨੂੰ ਹੜ੍ਹਾਂ ਤੋਂ ਰਾਹਤ ਮਿਲ ਸਕੇ। ਹੜ੍ਹ ਪੀੜਤਾਂ ਦੀ ਮਦਦ ਹਿੱਤ ਲਗਾਤਾਰ ਸਮਾਜ ਸੇਵੀ ਸੰਸਥਾਵਾਂ ਦਾ ਸਹਿਯੋਗ ਰੈੱਡ ਕਰਾਸ ਸੁਸਾਇਟੀ ਨੂੰ ਪ੍ਰਾਪਤ ਹੋ ਰਿਹਾ ਹੈ।

Advertisements

ਇਸੇ ਲੜੀ ਵਿਚ ਸੈਕਟਰੀ ਸਵਾਮੀ ਪ੍ਰੇਮਾਨੰਦ ਵਿਦਿਆਲਿਆ ਸੰਜੀਵ ਆਨੰਦ ਵਲੋਂ ਪੂਰੀ ਐਸ.ਪੀ.ਐਨ ਕਾਲਜ ਮੁਕੇਰੀਆਂ ਦੀ ਸੁਸਾਇਟੀ ਦੇ ਸਹਿਯੋਗ ਨਾਲ ਡਿਪਟੀ ਕਮਿਸ਼ਨਰ ਅਤੇ ਪ੍ਰਧਾਨ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਨੂੰ 50 ਹਜ਼ਾਰ ਰੁਪਏ ਦੀ ਸਹਿਯੋਗ ਰਾਸ਼ੀ ਭੇਟ ਕੀਤੀ ਗਈ। ਸਕੱਤਰ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਮੰਗੇਸ਼ ਸੂਦ ਵਲੋਂ ਇਸ ਸਹਿਯੋਗ ਰਾਸ਼ੀ ਲਈ ਐਸ.ਪੀ.ਐਨ ਕਾਲਜ ਮੁਕੇਰੀਆਂ ਦੀ ਪੂਰੀ ਸੁਸਾਇਟੀ ਦਾ ਦਿਲੋਂ ਧੰਨਵਾਦ ਕਰਦਿਆਂ ਅਪੀਲ ਕੀਤੀ ਕਿ ਇਸ ਚੁਣੌਤੀਪੂਰਨ ਸਮੇਂ ਵਿਚ ਸਮੂਹ ਨਾਗਰਿਕ ਇਕਜੁੱਟ ਹੋ ਕੇ ਅੱਗੇ ਆਉਣ, ਤਾਂ ਜੋ ਹੜ੍ਹ ਪੀੜਤ ਆਪਣੇ ਰੋਜ਼ਮੱਰਾ ਦੇ ਕੰਮਾਂ ਨੂੰ ਮੁੜ ਸ਼ੁਰੂ ਕਰ ਸਕਣ।

LEAVE A REPLY

Please enter your comment!
Please enter your name here