ਜਸਵੰਤ ਸਿੰਘ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਡਾਇਰੈਕਟਰ ਨਿਯੁਕਤ

ਪਟਿਆਲਾ (ਦ ਸਟੈਲਰ ਨਿਊਜ਼) । ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਜਸਵੰਤ ਸਿੰਘ ਸੰਯੁਕਤ ਡਾਇਰੈਕਟਰ ਖੇਤੀਬਾੜੀ (ਹਾਇਡ੍ਰੋਲੋਜੀ) ਨੇ ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਡਾਇਰੈਕਟਰ ਵਜੋਂ ਅਹੁਦਾ ਸੰਭਾਲ ਲਿਆ ਹੈ। ਇਸ ਮੌਕੇ ਜਸਵੰਤ ਸਿੰਘ ਡਾਇਰੈਕਟਰ ਖੇਤੀਬਾੜੀ ਨੇ ਪਾਣੀ ਦੇ ਡਿੱਗਦੇ ਪੱਧਰ ਨੂੰ ਬਚਾਉਣ ਲਈ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ, ਫ਼ਸਲੀ ਵਿਭਿੰਨਤਾ ਅਤੇ ਖਾਦਾਂ ਦੀ ਵਰਤੋਂ ਘੱਟ ਕਰਨ ਦੀ ਅਪੀਲ ਕੀਤੀ।

Advertisements

ਇਸ ਤੋਂ ਪਹਿਲਾਂ ਜਸਵੰਤ ਸਿੰਘ ਨੇ ਬਤੌਰ ਸੰਯੁਕਤ ਡਾਇਰੈਕਟਰ (ਹਾਇਡ੍ਰੋਲੋਜੀ) ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਕਿਸਾਨ ਹਿਤ ਵਿਚ ਵੱਡਾ ਯੋਗਦਾਨ ਪਾਇਆ ਹੈ। ਇਸ ਮੌਕੇ ਮੁੱਖ ਖੇਤੀਬਾੜੀ ਅਫ਼ਸਰ, ਪਟਿਆਲਾ ਡਾ. ਗੁਰਨਾਮ ਸਿੰਘ ਅਤੇ ਸਮੂਹ ਸਟਾਫ਼ ਪਟਿਆਲਾ ਨੇ ਜਸਵੰਤ ਸਿੰਘ ਡਾਇਰੈਕਟਰ ਖੇਤੀਬਾੜੀ, ਪੰਜਾਬ ਨੂੰ ਉਨ੍ਹਾਂ ਵੱਲੋਂ ਕੀਤੀ ਅਪੀਲ ਨੂੰ ਪਿੰਡ ਪੱਧਰ ਤੱਕ ਪਹੁੰਚਾਉਣ ਲਈ ਵਿਸ਼ੇਸ਼ ਮੁਹਿੰਮ ਚਲਾਉਣ ਦਾ ਭਰੋਸਾ ਦਿੱਤਾ।

LEAVE A REPLY

Please enter your comment!
Please enter your name here