ਸੈਨਿਕ ਇੰਸਟੀਚਿਊਟ ਆਫ ਮੈਨੇਜਮੈਂਟ ਐਂਡ ਟੈਕਨਾਲੋਜੀ ਕੈਂਪਸ’ ਦੇ ਬੈਚਲਰ ਡਿਗਰੀ ਦੇ ਦੂਜੇ ਸਮੈਸਟਰ ਦਾ ਨਤੀਜਾ ਰਿਹਾ ਸ਼ਾਨਦਾਰ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਪੰਜਾਬ ਸਰਕਾਰ ਵੱਲੋ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫਤਰ ਦੇ ਅੰਦਰ ਚੱਲ ਰਹੇ ਸਰਕਾਰੀ ਕਾਲਜ ‘ਸੈਨਿਕ ਇੰਸਟੀਚਿਊਟ ਆਫ ਮੈਨੇਜਮੈਂਟ ਐਂਡ ਟੈਕਨੋਲੋਜੀ, ਹੁਸ਼ਿਆਰਪੁਰ ਕੈਂਪਸ’ ਵਿਖੇ ਚੱਲ ਰਹੇ ਬੈਚਲਰ ਆਫ ਸਾਇੰਸ ਇੰਨ ਆਈ.ਟੀ ਦੇ ਦੂਜੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ। ਕੈਂਪਸ ਡਾਇਰੈਕਟਰ-ਕਮ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫਸਰ ਕਮਾਂਡਰ ਬਲਜਿੰਦਰ ਵਿਰਕ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਬੀ.ਐਸ.ਸੀ (ਆਈ.ਟੀ.) ਦੇ ਦੂਜੇ ਸਮੈਸਟਰ ਵਿੱਚ  ਰੀਆ ਠਾਕੁਰ ਨੇ 8.76 ਫੀਸਦੀ ਅੰਕ ਲੈ ਕੇ ਪਹਿਲਾ, ਕੰਚਨ ਨੇ 8.67 ਫੀਸਦੀ ਅੰਕ ਲੈ ਕੇ ਦੂਜਾ, ਵੰਧਨਾ ਅਤੇ ਤਮੰਨਾ ਨੇ 8.48 ਫੀਸਦੀ ਅੰਕ ਲੈ ਕੇ ਤੀਜਾ ਸਥਾਨ ਪ੍ਰਾਪਤ ਕੀਤਾ।

Advertisements

ਇਨ੍ਹਾ ਸ਼ਾਨਦਾਰ ਨਤੀਜਿਆਂ ਲਈ ਸੈਨਿਕ ਇੰਸਟੀਚਿਊਟ ਕੈਂਪਸ ਡਾਇਰੈਕਟਰ-ਕਮ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫਸਰ ਕਮਾਂਡਰ ਬਲਜਿੰਦਰ ਵਿਰਕ ਨੇ ਪ੍ਰਿੰਸੀਪਲ ਡਾ: ਪਰਮਿੰਦਰ ਕੌਰ ਸੈਣੀ, ਪ੍ਰੋ. ਰੀਤੂ ਤਿਵਾਰੀ, ਪ੍ਰੋ. ਸੁਖਵਿੰਦਰ ਸਿੰਘ, ਪ੍ਰੋ. ਜਸਵੀਰ ਸਿੰਘ, ਪ੍ਰੋ. ਚਾਂਦਨੀ ਸ਼ਰਮਾ,  ਪ੍ਰੋ. ਸੰਦੀਪ ਕੌਰ , ਪ੍ਰੋ. ਸਿਮਰਨਜੋਤ ਸਿੰਘ ਅਤੇ ਪ੍ਰੋ. ਜਸਪ੍ਰੀਤ  ਸਿੰਘ ਸਮੂਹ ਸਟਾਫ ਅਤੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਵਿਦਿਆਰਥੀਆਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ।

ਪ੍ਰਿੰਸੀਪਲ ਡਾ: ਪਰਮਿੰਦਰ ਕੌਰ ਸੈਣੀ ਨੇ ਸੈਨਿਕ ਇੰਸਟੀਚਿਊਟ ਆਫ ਮੈਨੇਜਮੈਂਟ ਐਂਡ ਟੈਕਨੋਲੋਜੀ ਦੇ ਅਕੈਡਮਿਕ ਸਟਾਫ ਵੱਲੋ ਦਿਲ ਲਗਾ ਕੇ ਕਰਵਾਈ ਗਈ ਮਿਹਨਤ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਨੂੰ ਆਉਣ ਵਾਲੇ ਸਮੇ ਵਿੱਚ ਵੀ ਇਸੇ ਤਰ੍ਹਾਂ ਮਿਹਨਤ ਕਰ ਕੇ ਅੱਗੇ ਵਧਣ ਲਈ ਕਿਹਾ।

LEAVE A REPLY

Please enter your comment!
Please enter your name here