ਅਦਿੱਤਿਆ ਗੁਪਤਾ ਨੇ ਜ਼ਿਲ੍ਹਾ ਪੱਧਰੀ ਕੁਇਜ਼ ਮੁਕਾਬਲੇ ਵਿੱਚ ਕੀਤਾ ਤੀਜਾ ਸਥਾਨ ਹਾਸਲ

ਰੂਪਨਗਰ (ਦ ਸਟੈਲਰ ਨਿਊਜ਼), ਧਰੂਵ ਨਾਰੰਗ । ਵਿਦਿਆਰਥੀਆਂ ਅੰਦਰ ਸਾਹਿਤਕ ਰੂਚੀ ਨੂੰ ਪ੍ਰਫੁੱਲਿਤ ਕਰਨ ਦੇ ਉਦੇਸ਼ ਨਾਲ ਜ਼ਿਲ੍ਹਾ ਭਾਸ਼ਾ ਵਿਭਾਗ ਰੂਪਨਗਰ ਵੱਲੋਂ ਭਾਸ਼ਾ ਸਾਹਿਤ ਤੇ ਸੱਭਿਆਚਾਰ ਸਬੰਧੀ ਕਰਵਾਏ ਗਏ। ਜ਼ਿਲ੍ਹਾ ਪੱਧਰੀ ਕੁਇਜ਼ ਮੁਕਾਬਲਿਆਂ ਵਿੱਚ ਸਰਕਾਰੀ ਕਾਲਜ ਰੋਪੜ ਦੇ ਵਿਦਿਆਰਥੀ ਅਦਿੱਤਿਆ ਗੁਪਤਾ ਨੇ ਤੀਜਾ ਸਥਾਨ ਹਾਸਲ ਕੀਤਾ। ਸਰਕਾਰੀ ਕੰਨਿਆਂ ਸੀਨੀਅਰ ਸੈਕੰਡਰੀ ਸਮਾਰਟ ਸਕੂਲ, ਰੂਪਨਗਰ ਵਿਖੇ ਕਰਵਾਏ ਗਏ।

Advertisements

ਇਸ ਪ੍ਰੋਗਰਾਮ ਵਿੱਚ ਜ਼ਿਲ੍ਹਾ ਭਾਸ਼ਾ ਅਫ਼ਸਰ ਹਰਕੀਰਤ ਸਿੰਘ ਵੱਲੋਂ ਵਿਦਿਆਰਥੀ ਅਦਿੱਤਿਆ ਗੁਪਤਾ ਨੂੰ ਸਰਟੀਫਿਕੇਟ ਅਤੇ ਨਕਦ ਇਨਾਮ ਨਾਲ ਸਨਮਾਨਤ ਕੀਤਾ ਗਿਆ। ਕਾਲਜ ਪ੍ਰਿੰਸੀਪਲ ਜਤਿੰਦਰ ਸਿੰਘ ਗਿੱਲ ਨੇ ਵਿਦਿਆਰਥੀ ਨੂੰ ਸ਼ੁਭ ਕਾਮਨਾਵਾਂ ਦਿੱਤੀਆਂ ਅਤੇ ਪੋਸਟ ਗ੍ਰੈਜੂਏਸ਼ਨ ਵਿਭਾਗ ਦੇ ਮੁਖੀ ਡਾ. ਸੁਖਜਿੰਦਰ ਕੌਰ ਨੇ ਇਸ ਉਪਲਬਧੀ ਲਈ ਕੁਇਜ਼ ਮੁਕਾਬਲੇ ਦੇ ਇੰਚਾਰਜ ਡਾ. ਨਰਿੰਦਰ ਕੌਰ, ਪ੍ਰੋ. ਤਰਨਜੋਤ ਕੌਰ ਅਤੇ ਪ੍ਰੋ. ਡਿੰਪਲ ਧੀਰ ਨੂੰ ਵਧਾਈ ਦਿੱਤੀ।

LEAVE A REPLY

Please enter your comment!
Please enter your name here