ਰਾਈਸ ਮਿੱਲ ਐਸੋਸੀਏਸ਼ਨ ਮੁਕੇਰੀਆਂ ਵੱਲੋਂ ਹੜ੍ਹ ਪੀੜਤਾਂ ਦੀ ਮੱਦਦ ਲਈ 50 ਹਜ਼ਾਰ ਦੀ ਰਾਸ਼ੀ ਭੇਟ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼): ਡਿਪਟੀ ਕਮਿਸ਼ਨਰ ਅਤੇ ਪ੍ਰਧਾਨ ਜਿਲ੍ਹਾ ਰੈੱਡ ਕਰਾਸ ਸੁਸਾਇਟੀ ਕੋਮਲ ਮਿੱਤਲ ਦੀ ਅਗਵਾਈ ਵਿਚ ਚਲਾਈ ਜਾ ਰਹੀ ਰੈੱਡ ਕਰਾਸ ਸੁਸਾਇਟੀ ਦੀ ਪੂਰੀ ਟੀਮ ਦੁਆਰਾ ਲਗਾਤਾਰ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ ਜਾ ਰਿਹਾ ਹੈ ਅਤੇ ਸਮਾਜ ਸੇਵਕਾਂ ਦੇ ਸਹਿਯੋਗ ਨਾਲ ਜ਼ਰੂਰਤ ਦੀਆਂ ਵਸਤੂਆਂ ਮੁਹੱਈਆ ਕੀਤੀਆਂ ਜਾ ਰਹੀਆਂ ਹਨ। ਸਕੱਤਰ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਮੰਗੇਸ਼ ਸੂਦ ਨੇ ਦੱਸਿਆ ਕਿ ਇਸ ਔਖੀ ਘੜੀ ਵਿਚ ਬਹੁਤ ਸਾਰੇ ਦਾਨੀ ਸੱਜਣ ਇਨ੍ਹਾਂ ਹੜ੍ਹ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਅੱਗੇ ਆ ਕੇ ਵੱਧ ਚੜ੍ਹ ਕੇ ਆਪਣਾ ਯੋਗਦਾਨ ਪਾ ਰਹੇ ਹਨ।

Advertisements

ਇਸ ਲੜੀ ਤਹਿਤ ਸੰਜੀਵ ਆਨੰਦ, ਮੈਂਬਰ ਪ੍ਰਬੰਧਕੀ ਕਮੇਟੀ, ਰਾਈਸ ਮਿੱਲ ਐਸੋਸੀਏਸ਼ਨ, ਮੁਕੇਰੀਆਂ ਵਲੋਂ ਹੜ੍ਹ ਪੀੜਤਾਂ ਨੂੰ ਰਾਹਤ ਸਮੱਗਰੀ ਮੁਹੱਈਆ ਕਰਵਾਉਣ ਲਈ 50 ਹਜ਼ਾਰ ਰੁਪਏ ਦਾ ਯੋਗਦਾਨ ਪਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਵਲੋਂ ਇਸ ਰਾਸ਼ੀ ਲਈ ਸੰਜੀਵ ਆਨੰਦ, ਮੈਂਬਰ ਪ੍ਰਬੰਧਕੀ ਕਮੇਟੀ, ਰਾਈਸ ਮਿੱਲ ਐਸੋਸੀਏਸ਼ਨ, ਮੁਕੇਰੀਆਂ ਅਤੇ ਇਸ ਪੂਰੀ ਸੁਸਾਇਟੀ ਦਾ ਧੰਨਵਾਦ ਕਰਦਿਆਂ ਅਪੀਲ ਕੀਤੀ ਕਿ ਇਸ ਚੁਣੌਤੀਪੂਰਨ ਸਮੇਂ ਵਿਚ ਸਮੂਹ ਨਾਗਰਿਕ ਇਕਜੁੱਟ ਹੋ ਕੇ ਅੱਗੇ ਆਉਣ, ਤਾਂ ਜੋ ਹੜ੍ਹ ਪੀੜਤ ਆਪਣੇ ਰੋਜ਼ਮੱਰਾ ਦੇ ਕੰਮਾਂ ਨੂੰ ਮੁੜ ਸ਼ੁਰੂ ਕਰ ਸਕਣ। 

LEAVE A REPLY

Please enter your comment!
Please enter your name here