ਸਰਕਾਰ ਤੁਹਾਡੇ ਦੁਆਰ ਅਧੀਨ ਪਿੰਡ ਕਾਨਪੁਰ ਵਿਖੇ ਡਿਪਟੀ ਕਮਿਸਨਰ ਨੇ ਲਗਾਇਆ ਸੰਗਤ ਦਰਸ਼ਨ

ਪਠਾਨਕੋਟ (ਦ ਸਟੈਲਰ ਨਿਊਜ਼): ਸ. ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਜੀ ਦੇ ਆਦੇਸਾਂ ਅਨੁਸਾਰ ਸਰਕਾਰ ਤੁਹਾਡੇ ਦੁਆਰ ਅਧੀਨ ਪਿੰਡ ਪਿੰਡ ਪ੍ਰਸਾਸਨਿਕ ਅਧਿਕਾਰੀਆਂ ਵੱਲੋਂ ਸੰਗਤ ਦਰਸਨ ਪ੍ਰੋਗਰਾਮ ਕਰਵਾਏ ਜਾ ਰਹੇ ਹਨ, ਜਿਸ ਅਧੀਨ ਜਿਲ੍ਹਾ ਪਠਾਨਕੋਟ ਵਿਖੇ ਵੀ ਦੂਰ ਦਰਾਜ ਦੇ ਖੇਤਰਾਂ ਅੰਦਰ ਅਤੇ ਹਿੰਦ-ਪਾਕ ਸਰਹੱਦ ਦੇ ਨਾਲ ਲਗਦੇ ਪਿੰਡਾਂ ਤੱਕ ਪਹੁੰਚ ਕਰਕੇ ਲੋਕਾਂ ਨਾਲ ਰਾਫਤਾ ਕਾਇਮ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣਨ ਅਤੇ ਮੋਕੇ ਤੇ ਊਨ੍ਹਾਂ ਸਮੱਸਿਆਵਾਂ ਦਾ ਹੱਲ ਕਰਨ ਦੇ ਉਦੇਸ ਨਾਲ ਜਿਲ੍ਹਾ ਪ੍ਰਸਾਸਨ ਪਠਾਨਕੋਟ ਵੱਲੋਂ ਵੀ ਮੂਹਿੰਮ ਸੁਰੂ ਕੀਤੀ ਹੈ ਜਿਸ ਅਧੀਨ ਪਿਛਲੇ ਮਹੀਨਿਆਂ ਤੋਂ ਹਰ ਅਧਿਕਾਰੀ ਇੱਕ ਮਹੀਨੇ ਵਿੱਚ ਕਰੀਬ 2 ਤੋਂ ਚਾਰ ਪਿੰਡਾਂ ਦਾ ਦੋਰਾ ਕਰਦੇ ਹਨ ਅਤੇ ਲੋਕਾਂ ਦੀਆਂ ਸਮੱਸਿਆਵਾਂ ਸੁਣਦੇ ਹਨ, ਮੋਕੇ ਤੇ ਸਮੱਸਿਆਵਾਂ ਦਾ ਹੱਲ ਕੀਤਾ ਜਾਂਦਾ ਹੈ ਅਤੇ ਜਿਨ੍ਹਾਂ ਦੀਆਂ ਸਮੱਸਿਆਵਾਂ ਮੋਕੇ ਤੇ ਹੱਲ ਨਾ ਹੋ ਸਕਦੀਆਂ ਹੋਣ ਉਨ੍ਹਾਂ ਨੂੰ ਸਮਾਂ ਦੇ ਕੇ ਜਿਲ੍ਹਾ ਪ੍ਰਸਾਸਨਿਕ ਅਧਿਕਾਰੀ ਅਪਣੇ ਦਫਤਰਾਂ ਵਿੱਚ ਸਮੱਸਿਆਵਾਂ ਦਾ ਹੱਲ ਕਰਦੇ ਹਨ ਇਸ ਪ੍ਰੋਗਰਾਮ ਅਧੀਨ ਡਿਪਟੀ ਕਮਿਸਨਰ ਪਠਾਨਕੋਟ ਵੱਲੋਂ ਸੁਜਾਨਪੁਰ ਬਲਾਕ ਦੇ ਪਿੰਡ ਕਾਨਪੁਰ ਵਿਖੇ ਵਿਸੇਸ ਦੋਰਾ ਕੀਤਾ ਅਤੇ ਸੰਗਤ ਦਰਸਨ ਦੋਰਾਨ ਪਿੰਡ ਕਾਨਪੁਰ ਦੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ। ਦੋਰੇ ਦੋਰਾਨ ਸਰਵਸ੍ਰੀ ਸ. ਹਰਬੀਰ ਸਿੰਘ ਡਿਪਟੀ ਕਮਿਸਨਰ ਪਠਾਨਕੋਟ ਅਤੇ ਉਨ੍ਹਾਂ ਦੇ ਨਾਲ ਕਾਲਾ ਰਾਮ ਕਾਂਸਲ ਐਸ.ਡੀ.ਐਮ. ਪਠਾਨਕੋਟ ਵੀ ਹਾਜਰ ਸਨ।

Advertisements

ਇਸ ਦੋਰੇ ਦੋਰਾਨ ਪ੍ਰਸਾਸਨਿਕ ਅਧਿਕਾਰੀਆਂ ਵਿੱਚੋਂ ਸ. ਲਛਮਣ ਸਿੰਘ ਤਹਿਸੀਲਦਾਰ ਪਠਾਨਕੋਟ, ਡਾ. ਰਜਿੰਦਰ ਕੁਮਾਰ ਮੁੱਖ ਖੇਤੀ ਬਾੜੀ ਅਫਸਰ ਪਠਾਨਕੋਟ, ਮਹੇਸ ਕੁਮਾਰ ਐਕਸੀਅਨ ਵਾਟਰ ਸਪਲਾਈ ਸੈਨੀਟੇਸਨ, ਜਸਬੀਰ ਕੌਰ ਬੀ.ਡੀ.ਪੀ.ਓ., ਰਾਮ ਲੁਭਾਇਆ ਜਿਲ੍ਹਾ ਲੋਕ ਸੰਪਰਕ ਅਫਸਰ ਪਠਾਨਕੋਟ, ਰਜਿੰਦਰ ਗੋਤਰਾ ਐਕਸੀਅਨ ਲੋਕ ਨਿਰਮਾਣ ਵਿਭਾਗ ਅਤੇ ਹੋਰ ਵੱਖ ਵੱਖ ਵਿਭਾਗਾਂ ਦੇ ਜਿਲ੍ਹਾ ਅਧਿਕਾਰੀ ਹਾਜਰ ਸਨ। ਜਿਕਰਯੋਗ ਹੈ ਕਿ ਡਿਪਟੀ ਕਮਿਸਨਰ ਪਠਾਨਕੋਟ ਵੱਲੋਂ ਸਭ ਤੋਂ ਪਹਿਲਾ ਪਿੰਡ ਕਾਨਪੁਰ ਦੀ ਸਰਪੰਚ ਕੈਲਾਸੋ ਦੇਵੀ ਤੋਂ ਪਿੰਡ ਦੇ ਵੇਰਵਿਆਂ ਬਾਰੇ ਜਾਣਕਾਰੀ ਪ੍ਰਾਪਤ ਕੀਤੀ। ਜਿਸ ਦੋਰਾਨ ਉਨ੍ਹਾਂ ਦੇ ਧਿਆਨ ਵਿੱਚ ਆਇਆ ਕਿ ਪਿੰਡ ਅੰਦਰ ਬਿਜਲੀ ਅਤੇ ਪੀਣ ਵਾਲੇ ਪਾਣੀ ਦੀ ਕਿਸੇ ਤਰ੍ਹਾਂ ਦੀ ਕੋਈ ਪ੍ਰੇਸਾਨੀ ਨਹੀਂ ਹੈ। ਉਨ੍ਹਾਂ ਦੱਸਿਆ ਕਿ ਪਿੰਡ ਵਿੱਚ ਸਭ ਤੋਂ ਵੱਡੀ ਸਮੱਸਿਆ ਪਿੰਡ ਦੇ ਨਿਕਾਸੀ ਪਾਣੀ ਦੀ ਹੈ ਜਿਸ ਤੇ ਡਿਪਟੀ ਕਮਿਸਨਰ ਪਠਾਨਕੋਟ ਵੱਲੋ ਵਿਭਾਗੀ ਅਧਿਕਾਰੀਆਂ ਦੀ ਟੀਮ ਬਣਾ ਕੇ ਖੇਤਰ ਦਾ ਦੋਰਾ ਕਰਕੇ ਜਲਦੀ ਰਿਪੋਰਟ ਦਫਤਰ ਡਿਪਟੀ ਕਮਿਸਨਰ ਵਿਖੇ ਪੇਸ ਕਰਨ ਦੇ ਆਦੇਸ ਦਿੱਤੇ।

ਸੰਗਤ ਦਰਸਨ ਦੋਰਾਨ ਸਾਹਮਣੇ ਆਇਆ ਕਿ ਕਾਨਪੁਰ ਨਿਵਾਸੀ ਕੂਝ ਲੋਕਾਂ ਦੇ ਰਾਸਨ ਕਾਰਡ ਕੱਟੇ ਗਏ ਹਨ ਜੋ ਕਿ ਪੂਰੀ ਤਰ੍ਹਾਂ ਨਾਲ ਇਸ ਯੋਜਨਾ ਦੇ ਲਾਭਪਾਤਰੀ ਬਣਨ ਯੋਗ ਹਨ। ਉਨ੍ਹਾਂ ਸਬੰਧਤ ਵਿਭਾਗੀ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਇੱਕ ਸਰਵੇ ਕਰਕੇ ਤੱਥਾਂ ਦੇ ਅਧਾਰ ਤੇ ਰਿਪੋਰਟ ਤਿਆਰ ਕੀਤੀ ਜਾਵੈ। ਜਾਣਕਾਰੀ ਦਿੰਦਿਆਂ ਸ. ਹਰਬੀਰ ਸਿੰਘ ਡਿਪਟੀ ਕਮਿਸਨਰ ਪਠਾਨਕੋਟ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪਿੰਡ ਪਿੰਡ ਪਹੁੰਚ ਕਰਕੇ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਅਤੇ ਊਨ੍ਹਾਂ ਦਾ ਹੱਲ ਕਰਨ ਲਈ ਵਿਸੇਸ ਮੂਹਿੰਮ ਚਲਾਈ ਗਈ ਹੈ ਜਿਸ ਅਧੀਨ ਅੱਜ ਉਹ ਅਪਣੇ ਜਿਲ੍ਹਾ ਅਧਿਕਾਰੀਆਂ ਨਾਲ ਸੁਜਾਨਪੁਰ ਬਲਾਕ ਦੇ ਪਿੰਡ ਕਾਨਪੁਰ ਵਿਖੇ ਪਹੁੰਚੇ ਹਨ। ਊਨ੍ਹਾਂ ਦੱਸਿਆ ਕਿ ਦੋਰੇ ਦੋਰਾਨ ਪਾਵਰਕਾੱਮ, ਪੰਚਾਇਤ ਨਾਲ ਸਬੰਧਤ, ਵਾਟਰ ਸਪਲਾਈ ਸੈਨੀਟੇਸਨ ਵਿਭਾਗ, ਸਿੱਖਿਆ ਵਿਭਾਗ, ਅਤੇ ਹੋਰ ਸਬੰਧਤ ਵਿਭਾਗਾਂ ਨਾਲ ਸਬੰਧਤ ਸਮੱਸਿਆਵਾਂ ਦਾ ਹੱਲ ਕੀਤਾ ਗਿਆ। ਉਨ੍ਹਾਂ ਇਸ ਦੋਰੇ ਦੋਰਾਨ ਪਿੰਡ ਦੇ ਆਂਗਣਬਾੜੀ ਸੈਂਟਰ ਦਾ ਦੋਰਾ ਵੀ ਕੀਤਾ। ਪਿੰਡ ਵੱਲੋਂ ਮੰਗ ਰੱਖੀ ਗਈ ਕਿ ਪਿੰਡ ਦੇ ਵਿੱਚੋਂ ਵਿੱਚ ਲੰਘ ਰਹੀਆਂ ਬਿਜਲੀ ਦੀ ਲਾਈਨ ਜੋ ਕਿ ਕੇਵਲ ਇੱਕ ਟਿਊਵਬੈਲ ਦੇ ਲਈ ਜਾਂਦੀ ਹੈ ਲੋਕਾਂ ਲਈ ਸਮੱਸਿਆ ਬਣੀ ਹੋਈ ਹੈ। ਡਿਪਟੀ ਕਮਿਸਨਰ ਵੱਲੋਂ ਪਾਵਰਕਾੱਮ ਵਿਭਾਗ ਨੂੰ ਹਦਾਇਤ ਕਰਦਿਆਂ ਕਿਹਾ ਕਿ ਮਾਮਲੇ ਦੀ ਜਾਂਚ ਕੀਤੀ ਜਾਵੈ ਤਾਂ ਜੋ ਲੋਕਾਂ ਦੀ ਸਮੱਸਿਆ ਦਾ ਹੱਲ ਕੀਤਾ ਜਾਵੈ।

ਲੋਕਾਂ ਵੱਲੋਂ ਅਪਣੀ ਸਮੱਸਿਆ ਰੱਖਦਿਆਂ ਜਾਣਕਾਰੀ ਦਿੱਤੀ ਕਿ ਪਿੰਡ ਕਾਨਪੁਰ ਦੀ ਸੜਕ ਦੀ ਹਾਲਤ ਕਾਫੀ ਖਰਾਬ ਹੈ ਅਤੇ ਇਸ ਮਾਰਗ ਤੇ ਲੋਕਾਂ ਨੂੰ ਆਉਂਣ ਜਾਣ ਦੀ ਪ੍ਰੇਸਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸ ਦੇ ਸਬੰਧ ਵਿੱਚ ਡਿਪਟੀ ਕਮਿਸਨਰ ਨੇ ਮੰਡੀ ਬੋਰਡ ਦੇ ਅਧਿਕਾਰੀਆਂ ਨੂੰ ਆਦੇਸ ਦਿੰਦਿਆਂ ਕਿਹਾ ਪਿੰਡ ਦੀ ਮੁੱਖ ਸੜਕ ਬਾਰੇ ਰਿਪੋਰਟ ਤਿਆਰ ਕੀਤੀ ਜਾਵੈ ਕਿ ਸੜਕ ਦਾ ਨਵਨਿਰਮਾਣ ਕਰਨ ਵਿੱਚ ਦੇਰੀ ਕਿਊ ਹੋ ਰਹੀ ਹੈ। ਡਿਪਟੀ ਕਮਿਸਨਰ ਪਠਾਨਕੋਟ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਹਦਾਇਤ ਕੀਤੀ ਗਈ ਹੈ ਕਿ ਪਿੰਡਾਂ ਅੰਦਰ ਕੈਂਪ ਲਗਾ ਕੇ ਮੋਕੇ ਤੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਜਾਣ ਜਿਸ ਅਧੀਨ ਇਹ ਸਾਰਾ ਪ੍ਰੋਗਰਾਮ ਉਲੀਕਿਆ ਗਿਆ ਹੈ। ਉਨ੍ਹਾਂ ਇਸ ਮੋਕੇ ਤੇ ਨੋਜਵਾਨਾਂ ਨੂੰ ਸੰਬੋਧਤ ਕਰਦਿਆਂ ਕਿਹਾ ਕਿ ਜਿਨ੍ਹਾਂ ਨੋਜਵਾਨਾਂ ਕੋਲ ਰੁਜਗਾਰ ਨਹੀਂ ਹੈ ਉਹ ਨੋਜਵਾਨ ਪਿੰਡ ਦੀ ਪੰਚਾਇਤ ਤੋਂ ਰੁਜਗਾਰ ਦੀ ਮੰਗ ਕਰ ਸਕਦੇ ਹਨ ਅਤੇ ਮਗਨਰੇਗਾ ਅਧੀਨ ਸਰਪੰਚ ਅਤੇ ਬਲਾਕ ਵਿਕਾਸ ਅਧਿਕਾਰੀ ਦੀ ਜਿਮ੍ਹੇਦਾਰੀ ਬਣਦੀ ਹੈ ਕਿ ਉਸ ਅਰਜੀਦਾਤਾ ਨੂੰ ਸਾਲ ਵਿੱਚ 100 ਦਿਨ ਦਾ ਰੁਜਗਾਰ ਮੁਹੇਈਆ ਕਰਵਾਏ। ਅਜਿਹਾ ਨਾ ਕਰਨ ਦੀ ਸੁਰਤ ਵਿੱਚ ਸਰਪੰਚ ਅਤੇ ਬੀ.ਡੀ.ਪੀ.ਓ. ਦੋਨੋ ਜਿਮ੍ਹੇਵਾਰ ਹੋ ਸਕਦੇ ਹਨ ।

LEAVE A REPLY

Please enter your comment!
Please enter your name here