ਮਾਮੂਲੀ ਤਕਰਾਰ ਨੂੰ ਲੈ ਕੇ ਨੌਜਵਾਨ ਨੇ ਐੱਨਆਰਆਈ ਤੇ ਤੇਜ਼ਧਾਰ ਹਥਿਆਰ ਨਾਲ ਕੀਤਾ ਹਮਲਾ, ਹਾਲਤ ਨਾਜ਼ੁਕ

ਲੁਧਿਆਣਾ (ਦ ਸਟੈਲਰ ਨਿਊਜ਼), ਰਿਪੋਰਟ ਪੰਕਜ। ਲੁਧਿਆਣਾ ਵਿੱਚ ਮਾਮੂਲੀ ਜਿਹੀ ਗੱਲ ਨੂੰ ਲੈ ਕੇ ਝਗੜ੍ਹਾ ਇੰਨਾ ਵੱਧ ਗਿਆ ਕਿ ਨੌਜਵਾਨ ਨੇ ਐੱਨਆਰਆਈ ਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰ ਦਿੱਤਾ। ਦੱਸਿਆ ਜਾ ਰਿਹਾ ਹੈ ਕਿ ਉਹ ਐੱਨਆਰਆਈ ਦਵਾਈ ਲੈਣ ਆਇਆ ਸੀ ਅਤੇ ਉਸਨੇ ਆਪਣੀ ਕਾਰ ਬਿਲਡਿੰਗ ਮਟੀਰੀਅਲ ਦੀ ਦੁਕਾਨ ਅੱਗੇ ਖੜ੍ਹੀ ਕਰ ਦਿੱਤੀ।

Advertisements

ਜਿਸ ਕਾਰਨ ਦੁਕਾਨਦਾਰ ਅਤੇ ਉਸ ਵਿੱਚ ਬਹਿਸ ਸ਼ੁਰੂ ਹੋ ਗਈ ਅਤੇ ਬਹਿਸ ਇੰਨੀ ਵੱਧ ਗਈ ਕਿ ਦੁਕਾਨਦਾਰ ਨੇ ਐੱਨਆਰਆਈ ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ।

ਦੁਕਾਨਦਾਰ ਨੇ ਦੱਸਿਆ ਕਿ ਐੱਨਆਰਆਈ ਨੇ ਉਸਦੀ ਪੱਗੜੀ ਉਤਾਰ ਦਿੱਤੀ ਸੀ। ਥਾਣਾ ਡਵੀਜ਼ਨ ਦੇ ਐੱਸਐੱਚਓ ਗੁਰਜੀਤ ਸਿੰਘ ਨੇ ਦੱਸਿਆ ਕਿ ਉਹਨਾਂ ਨੂੰ ਇਸ ਘਟਨਾ ਦੇ ਸਬੰਧੀ ਕੋਈ ਸੂਚਨਾ ਨਹੀ ਆਈ ਹੈ ਅਤੇ ਨਾ ਹੀ ਕਿਸੇ ਤਰ੍ਹਾਂ ਦੀ ਕੋਈ ਸ਼ਿਕਾਇਤ ਦਰਜ ਕਰਵਾਈ ਹੈ।

LEAVE A REPLY

Please enter your comment!
Please enter your name here