ਮੁੱਖ ਮੰਤਰੀ ਮਾਨ ਨੇ 586 ਪਟਵਾਰੀਆਂ ਦੀ ਨਵੀਂ ਭਰਤੀ ਨੂੰ ਦਿੱਤੀ ਮਨਜ਼ੂਰੀ

ਚੰਡੀਗੜ੍ਹ (ਦ ਸਟੈਲਰ ਨਿਊਜ਼), ਪਲਕ। ਪਟਵਾਰੀਆਂ ਤੇ ਕਾਨੂੰਨਗੋਆਂ ਦੀ ਹੜਤਾਲ ਵਿਚਾਲੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵੱਡਾ ਐਲਾਨ ਕੀਤਾ ਗਿਆ ਹੈ। ਮਾਨ ਸਰਕਾਰ ਨੇ 586 ਪਟਵਾਰੀਆਂ ਦੀ ਨਵੀਂ ਭਰਤੀ ਨੂੰ ਮਨਜ਼ੂਰੀ ਦੇ ਦਿੱਤੀ ਹੈ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਪੰਜਾਬ ਵਿੱਚ ਪਟਵਾਰੀਆਂ ਦੇ ਸਰਕਲ ਦੀ ਕੋਈ ਥਾਂ ਖਾਲੀ ਨਹੀਂ ਰਹਿਣ ਦਿੱਤੀ ਜਾਵੇਗੀ।

Advertisements

ਉਨ੍ਹਾਂ ਕਿਹਾ ਕਿ 741 ਪਟਵਾਰੀ ਉਮੀਦਵਾਰ ਜੋ ਟ੍ਰੇਨਿੰਗ ਤੇ ਸਨ, ਉਨ੍ਹਾਂ ਨੂੰ ਫੀਲਡ ਵਿੱਚ ਲੈ ਕੇ ਆ ਰਹੇ ਹਨ। ਉਨ੍ਹਾਂ ਦੀ 15 ਮਹੀਨੇ  ਦੀ ਟ੍ਰੇਨਿੰਗ ਸੀ ਜੋ ਹੁਣ ਸਿਰਫ 2-3 ਮਹੀਨੇ ਦੀ ਹੀ ਬਚੀ ਹੈ। ਉਨ੍ਹਾਂ ਨੂੰ ਟ੍ਰੇਨਿੰਗ ਤੋਂ ਫੀਲਡ ਵਿੱਚ ਲਿਆਇਆ ਜਾ ਰਿਹਾ ਹੈ।

LEAVE A REPLY

Please enter your comment!
Please enter your name here