ਜਿਲ੍ਹਾ ਰੋਜ਼ਗਾਰ ਬਿਊਰੋ ਅਤੇ ਮਾਡਲ ਕਰੀਅਰ ਸੈਂਟਰ ਹੁਸ਼ਿਆਰਪੁਰ ਵੱਲੋਂ ਕਰਵਾਏ ਗਏ ਕਰੀਅਰ ਗਾਈਡੈਂਸ ਪ੍ਰੋਗਰਾਮ 

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)  ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅਤੇ ਮਾਡਲ ਕਰੀਅਰ ਸੈਂਟਰ ਹੁਸ਼ਿਆਰਪੁਰ ਵੱਲੋਂ ਖਾਲਸਾ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਗੜ੍ਹਦੀਵਾਲਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਡੱਫਰ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨਾਰਾ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅੱਜੋਵਾਲ ਵਿਖੇ ਦਸਵੀਂ ਅਤੇ ਬਾਹਰਵੀਂ ਦੇ ਬੱਚਿਆਂ ਨੂੰ ਉਨ੍ਹਾਂ ਦੇ ਭਵਿੱਖ ਦੇ ਕਰੀਅਰ ਸਬੰਧੀ ਕਰੀਅਰ ਗਾਈਡੈਂਸ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਇਸ ਕਰੀਅਰ ਗਾਈਡੈਂਸ ਪ੍ਰੋਗਰਾਮ ਦੀ ਸ਼ੁਰੂਆਤ ਕਰਦੇ ਹੋਏ ਜ਼ਿਲ੍ਹਾ ਰੋਜ਼ਗਾਰ ਅਫਸਰ ਗੁਰਮੇਲ ਸਿੰਘ ਵਲੋਂ ਵਿਦਿਆਰਥੀਆਂ ਨੂੰ ਰੋਜ਼ਗਾਰ ਬਿਊਰੋ ਦੀ ਮਹੱਤਤਾ ਬਾਰੇ ਦੱਸਦੇ ਹੋਏ ਰੋਜ਼ਗਾਰ ਬਿਊਰੋ ਰਾਹੀਂ ਦਿੱਤੀਆਂ ਜਾਂਦੀਆਂ ਸਹੂਲਤਾਂ ਜਿਵੇਂ ਕਿ ਬੱਚਿਆਂ ਦੇ ਭਵਿੱਖ ਦੇ ਕਰੀਅਰ ਲਈ ਕੀਤੀ ਜਾਂਦੀ ਕਰੀਅਰ ਕਾਊਂਸਲਿੰਗ ਬਾਰੇ ਵਿਦਿਆਰਥੀਆਂ ਨੂੰ ਜਾਣਕਾਰੀ ਦਿੰਦੇ ਹੋਏ ਵੱਖ-ਵੱਖ ਸਟਰੀਮਾਂ ਦੀ ਪੜ੍ਹਾਈ, ਆਈ.ਟੀ.ਆਈ. ਕੋਰਸ, ਡਿਪਲੋਮਾ ਅਤੇ ਡਿਗਰੀ ਕੋਰਸਾਂ ਬਾਰੇ ਜਾਣਕਾਰੀ ਦਿੱਤੀ ਗਈ। ਇਸ ਤੋਂ ਇਲਾਵਾ ਪਲੇਸਮੈਂਟ ਅਫਸਰ ਰਾਕੇਸ਼ ਕੁਮਾਰ ਵਲੋਂ ਪਲੇਸਮੈਂਟ ਸੈੱਲ ਦੁਆਰਾ ਕੀਤੇ ਜਾਂਦੇ ਨੌਕਰੀਆਂ ਦੇ ਉਪਰਾਲੇ, ਰੋਜ਼ਗਾਰ ਬਿਊਰੋ ਰਾਹੀਂ ਦਿੱਤੀ ਜਾਂਦੀ ਮੁਫ਼ਤ ਇੰਟਰਨੈੱਟ ਸੁਵਿਧਾ, ਸਵੈ-ਰੋਜ਼ਗਾਰ ਸਕੀਮਾਂ ਦੇ ਬਾਰੇ ਜਾਣਕਾਰੀ, ਸ਼ਾਰਟ-ਟਰਮ ਤਕਨੀਕੀ ਕੋਰਸਾਂ ਬਾਰੇ, ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ।  ਇਸ ਦੌਰਾਨ ਪੰਜਾਬ ਸਰਕਾਰ ਦੀਆਂ ਵੱਖ-ਵੱਖ ਨੌਕਰੀਆਂ ਅਤੇ ਬੈਂਕਿੰਗ ਸੈਕਟਰ ਦੀਆਂ ਨੌਕਰੀਆਂ ਬਾਰੇ ਵੀ ਜਾਣਕਾਰੀ ਦਿੱਤੀ ਵੀ ਦਿੱਤੀ ਗਈ। ਯੰਗ ਪ੍ਰੋਫੈਸ਼ਨਲ ਵਿਕਰਮ ਸਿੰਘ ਵਲੋਂ ਵਿਦਿਆਰਥੀਆਂ ਨੂੰ ਨੈਸ਼ਨਲ ਕਰੀਅਰ ਸਰਵਿਸਜ਼ ਪੋਰਟਲ ’ਤੇ ਸਰਕਾਰ ਵੱਲੋਂ ਦਿੱਤੀਆਂ ਜਾਂਦੀਆਂ ਸੇਵਾਵਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ।

Advertisements

ਵਿਦਿਆਰਥੀਆਂ ਨੂੰ ਰੋਜ਼ਗਾਰ ਦਫਤਰ ਦੀ ਮੋਬਾਇਲ ਐਪ ਡੀ ਬੀ ਈ ਈ ਆਨਲਾਈਲ ਗੂਗਲ ਪਲੇਅ ਸਟੋਰ ਰਾਹੀਂ ਡਾਊਨਲੋਡ ਕਰਕੇ ਘਰ ਬੈਠੇ ਹੀ ਪ੍ਰਾਈਵੇਟ ਨੌਕਰੀਆਂ ਦੀ ਭਰਤੀ ਅਤੇ ਸਰਕਾਰੀ ਨੌਕਰੀਆਂ ਦੀ ਜਾਣਕਾਰੀ ਲੈਣ ਬਾਰੇ ਦੱਸਿਆ। ਵਿਦਿਆਰਥੀਆਂ ਨੂੰ ਆਪਣੇ ਭਵਿੱਖ ਦੀ ਕਰੀਅਰ ਸਬੰਧੀ ਹੁਣ ਤੋਂ ਹੀ ਆਪਣੀ ਪਲੈਨਿੰਗ ਬਣਾਉਣ ਲਈ ਕਿਹਾ ਗਿਆ ਅਤੇ ਜੇਕਰ ਕੋਈ ਮੁਸ਼ਕਲ ਆਉਂਦੀ ਹੈ ਤਾਂ ਰੋਜ਼ਗਾਰ ਬਿਊਰੋ ਨਾਲ ਸੰਪਰਕ ਕਰਨ ਲਈ ਕਿਹਾ। ਇਸ ਗਾਈਡੈਂਸ ਪ੍ਰੋਗਰਾਮ ਨੂੰ ਨੇਪਰੇ ਚਾੜ੍ਹਣ ਲਈ ਜ਼ਿਲ੍ਹਾ ਗਾਈਡੈਂਸ ਕਾਊਂਸਲਰ ਡੀ.ਈ.ਓ. ਦਫਤਰ ਹੁਸ਼ਿਆਰਪੁਰ ਅਮਰੀਕ ਸਿੰਘ ਵਲੋਂ ਵਿਸ਼ੇਸ਼ ਉਪਰਾਲੇ ਕੀਤੇ ਗਏ।  ਇਸ ਕਰੀਅਰ ਗਾਈਡੈਂਸ ਪ੍ਰੋਗਰਾਮ ਦੌਰਾਨ ਫੂਡ ਕਰਾਫਟ ਇੰਸਟੀਚਿਊਟ ਰਾਮ ਕਲੋਨੀ ਕੈਂਪ ਹੁਸ਼ਿਆਰਪੁਰ ਦੇ ਜ਼ਿਲ੍ਹਾ ਕੁਆਰਡੀਨੇਟਰ ਅਸ਼ਵਨੀ ਕੁਮਾਰ ਕੁੰਡਲ ਵੱਲੋਂ ਵਿਦਿਆਰਥੀਆਂ ਨੂੰ ਹੁਨਰ ਦੀ ਮਹੱਤਤਾ ਬਾਰੇ ਦੱਸਦੇ ਹੋਏ ਇਹ ਜਾਣਕਾਰੀ ਦਿੱਤੀ ਗਈ ਕਿ ਅੱਜ ਦੇ ਸਮੇਂ ਵਿੱਚ ਕੋਈ ਵੀ ਨੌਕਰੀ ਜਾਂ ਕਾਰੋਬਾਰ ਸ਼ੁਰੂ ਕਰਨ ਵਿੱਚ ਹੁਨਰ ਦਾ ਵਿਸ਼ੇਸ਼ ਮਹੱਤਵ ਹੈ ਅਤੇ ਹੁਸ਼ਿਆਰਪੁਰ ਜ਼ਿਲ੍ਹੇ ਦਾ ਫੂਡ ਕਰਾਫਟ ਇੰਸਟੀਚਿਊਟ ਪੂਰੇ ਭਾਰਤ ਦੇ 13 ਫੂਡ ਕਰਾਫਟ ਇੰਸਟੀਚਿਊਟਾਂ ਵਿੱਚੋਂ ਇੱਕ ਹੈ। ਇਸ ਵਿੱਚ ਵੱਖ-ਵੱਖ ਤਰ੍ਹਾਂ ਦੇ ਡਿਪਲੋਮਾ, ਡਿਗਰੀ ਅਤੇ ਸ਼ੋਰਟ ਟਰਮ ਕੋਰਸਿਸ ਕਰਾਏ ਜਾਂਦੇ ਹਨ ਅਤੇ ਇਨ੍ਹਾਂ ਕੋਰਸਿਸ ਕਰਨ ਦੌਰਾਨ ਵਿਦਿਆਰਥੀਆਂ ਦੀ ਨਾਮੀ 5 ਸਤਾਰਾ ਹੋਟਲਾਂ ਵਿੱਚ ਆਨ ਜਾਬ ਟਰੇਨਿੰਗ ਕਰਵਾਈ ਜਾਂਦੀ ਹੈ, ਟਰੇਨਿੰਗ ਉਪਰੰਤ ਇਨ੍ਹਾਂ ਹੋਟਲਾਂ ਦੁਆਰਾ ਹੀ ਨੌਕਰੀ ਵੀ ਦੇ ਦਿੱਤੀ ਜਾਂਦੀ ਹੈ। ਉਨ੍ਹਾਂ ਵੱਲੋਂ ਇਹ ਵੀ ਦੱਸਿਆ ਗਿਆ ਕਿ ਨੌਕਰੀ ਤੋਂ ਇਲਾਵਾ ਵਿਦਿਆਰਥੀ ਆਪਣੇ ਸਵੈ- ਰੋਜ਼ਗਾਰ ਦਾ ਕੰਮ ਵੀ ਸ਼ੁਰੂ ਕਰ ਸਕਦੇ ਹਨ ਅਤੇ ਬਾਹਰਲੇ ਮੁਲਕਾਂ ਵਿੱਚ ਜਾ ਕੇ ਵੀ ਇਨ੍ਹਾਂ ਕੋਰਸਾਂ ਰਾਹੀਂ ਰੋਜ਼ਗਾਰ ਹਾਸਲ ਕਰ ਸਕਦੇ ਹਨ।ਇਸ ਕਰੀਅਰ ਗਾਈਡੈਂਸ ਪ੍ਰੋਗਰਾਮ ਦੌਰਾਨ ਸਬੰਧਤ ਚਾਰੇ ਸਕੂਲਾਂ ਦੇ ਸਮੂਹ ਸਟਾਫ ਅਤੇ ਤਕਰੀਬਨ 300 ਵਿਦਿਆਰਥੀਆਂ ਨੇ ਬਹੁਤ ਹੀ ਉਤਸ਼ਾਹ ਪੂਰਵਕ ਇਸ ਪ੍ਰੋਗਰਾਮ ਵਿੱਚ ਭਾਗ ਲਿਆ। ਇਸ ਮੌਕੇ ਇਸ ਕਰੀਅਰ ਗਾਈਡੈਂਸ ਪ੍ਰੋਗਰਾਮ ਵਿੱਚ ਡਾ: ਜਸਪਾਲ ਸਿੰਘ ਪ੍ਰਿੰਸੀਪਲ ਖਾਲਸਾ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਗੜ੍ਹਦੀਵਾਲਾ, ਰਸ਼ਪਾਲ ਕੌਰ ਪ੍ਰਿੰਸੀਪਲ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਡੱਫਰ, ਪ੍ਰਿੰਸੀਪਲ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਨਾਰਾ ਅਤੇ ਪ੍ਰਿੰਸੀਪਲ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਅੱਜੋਵਾਲ ਅਤੇ ਸਕੂਲ ਦਾ ਸਮੂਹ ਸਟਾਫ ਵੀ ਹਾਜ਼ਰ ਸੀ।

LEAVE A REPLY

Please enter your comment!
Please enter your name here