ਸਰਹਾਲਾ ਕਲਾਂ ਦੀ ਰਮਨ ਕੌਰ 26 ਨਸ਼ੀਲੇ ਟੀਕਿਆਂ ਸਮੇਤ ਕਾਬੂ

ਮੇਹਟਿਆਣਾ (ਦ ਸਟੈਲਰ ਨਿਊਜ਼), ਰਿਪੋਰਟ-ਇੰਦਰਜੀਤ ਹੀਰਾ। ਐਸਐਸਪੀ ਸਰਤਾਜ ਸਿੰਘ ਚਾਹਲ ਜਿਲ੍ਹਾ ਹੁਸ਼ਿਆਰਪੁਰ ਵਲੋਂ ਨਸ਼ਾ ਤਸਕਰਾ ਅਤੇ ਭੈੜੇ ਪੁਰਸ਼ਾਂ ਦੇ ਖਿਲਾਫ ਚਲਾਈ ਮੁਹਿੰਮ ਤਹਿਤ ਸਰਬਜੀਤ ਸਿੰਘ ਬਾਹੀਆ ਐਸਪੀ ਇੰਨਵੈਸਟੀਗੇਸ਼ਨ ਦੀ ਨਿਗਰਾਨੀ ਹੇਠ ਅਤੇ ਰਵਿੰਦਰ ਸਿੰਘ ਡੀਐਸਪੀ ਹੈਡ ਕੁਆਟਰ ਹੁਸ਼ਿਆਰਪੁਰ ਦੀ ਯੋਗ ਰਹਿਨੁਮਾਈ ਹੇਠ ਇੰਸ. ਜਸਬੀਰ ਸਿੰਘ ਮੁੱਖ ਅਫ਼ਸਰ ਥਾਣਾ ਚੱਬੇਵਾਲ ਹੁਸ਼ਿਆਰਪੁਰ ਦੀ ਟੀਮ ਨੂੰ ਉਸ ਸਮੇਂ ਵੱਡੀ ਕਾਮਯਾਬੀ ਮਿਲੀ।

Advertisements

ਜਦੋਂ ਏਐਸਆਈ ਸੁਖਵਿੰਦਰ ਸਿੰਘ ਪੁਲਿਸ ਸਮੇਤ ਗਸਤ ਬਾ-ਚੈਕਿੰਗ ਦੇ ਸਬੰਧ ਵਿੱਚ ਸਰਹਾਲਾ ਕਲਾ ਦੇ ਨਜਦੀਕ ਪਹੁੰਚੀ ਤਾਂ ਰਮਨ ਕੌਰ ਪਤਨੀ ਬਲਵੀਰ ਵਾਸੀ ਸਰਹਾਲਾ ਕਲਾ ਥਾਣਾ ਚੱਬੇਵਾਲ ਨੇ ਹੱਥ ਵਿੱਚ ਇੱਕ ਵਜਨਦਾਰ ਲਿਫਾਫਾ ਫੜਿਆ ਹੋਇਆ ਸੀ। ਜਿਸਨੂੰ ਚੈਕ ਕਰਨ ਤੇ ਉਸ ਵਿੱਚੋਂ 26 ਨਸ਼ੀਲੇ ਟੀਕੇ ਬਰਾਮਦ ਹੋਏ। ਥਾਣਾ ਚੱਬੇਵਾਲ ਪੁਲਿਸ ਨੇ ਦੋਸ਼ਣ ਦੇ ਖਿਲਾਫ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਿਸ ਵਲੋਂ ਦੋਸ਼ਣ ਪਾਸੋਂ ਹੋਰ ਪੁੱਛਗਿਛ ਕੀਤੀ ਜਾ ਰਹੀ ਹੈ।

LEAVE A REPLY

Please enter your comment!
Please enter your name here