Sunday, October 25, 2026
Home Chandigarh ਚੰਡੀਗੜ੍ਹ ਦੇ ਪੈਟਰੋਲ ਪੰਪ ਤੇ ਅਣਪਛਾਤਿਆਂ ਨੇ ਨੌਜਵਾਨ ਤੇ ਚਾਕੂਆਂ ਨਾਲ ਕੀਤਾ...

ਚੰਡੀਗੜ੍ਹ ਦੇ ਪੈਟਰੋਲ ਪੰਪ ਤੇ ਅਣਪਛਾਤਿਆਂ ਨੇ ਨੌਜਵਾਨ ਤੇ ਚਾਕੂਆਂ ਨਾਲ ਕੀਤਾ ਹਮਲਾ, ਹਾਲਤ ਗੰਭੀਰ

ਚੰਡੀਗੜ੍ਹ (ਦ ਸਟੈਲਰ ਨਿਊਜ਼), ਰਿਪੋਰਟ ਪੰਕਜ। ਚੰਡੀਗੜ੍ਹ ਦੇ ਇੱਕ ਪੈਟਰੋਲ ਪੰਪ ਤੇ ਬੀਤੀ ਰਾਤ 10 ਤੋਂ 15 ਅਣਪਛਾਤੇ ਹਮਲਾਵਾਰਾਂ ਨੇ ਇੱਕ ਨੌਜਵਾਨ ਤੇ ਚਾਕੂਆਂ ਨਾਲ ਹਮਲਾ ਕਰ ਦਿੱਤਾ। ਦੱਸਿਆ ਜਾ ਰਿਹਾ ਹੈ ਕਿ ਉਹ ਪੈਟਰੋਲ ਪੰਪ ਤੇ ਤੇਲ ਪਾਉਣ ਲਈ ਆਇਆ ਸੀ ਤੇ ਹਮਲਾਵਾਰਾਂ ਨੇ ਉਸ ਤੇ ਹਮਲਾ ਕਰ ਦਿੱਤਾ ਅਤੇ ਉਸਦੀ ਕਮਰ, ਪੇਟ, ਲੱਤ, ਅਤੇ ਹੱਥ ਤੇ ਚਾਕੂਆਂ ਨਾਲ ਵਾਰ ਕੀਤੇ ਹਨ।

Advertisements

ਨੌਜਵਾਨ ਦੀ ਪਹਿਚਾਣ ਬੰਟੀ ਉਮਰ 35 ਸਾਲ ਵਜੋ ਵਾਸੀ ਡੱਡੂਮਾਜਰਾ ਵਜੋ ਹੋਈ ਹੈ। ਹਮਲੇ ਵਿੱਚ ਨੌਜਵਾਨ ਬੁਰੀ ਤਰ੍ਹਾਂ ਜ਼ਖਮੀ ਹੋ ਗਿਆ ਤੇ ਉਹਨੂੰ ਇਲਾਜ ਲਈ ਪੀਜੀਆਈ ਹਸਪਤਾਲ ਵਿੱਚ ਦਾਖਲ ਕਰਵਾਇਆ। ਮੌਕੇ ਤੇ ਪੁਲਸ ਨੇ ਪਹੁੰਚ ਕੇ ਪੈਟਰੋਲ ਪੰਪ ਤੇ ਲੱਗੇ ਸੀਸੀਟੀਵੀ ਕੈਮਰੇ ਦੀ ਜਾਂਚ ਕੀਤੀ ਅਤੇ ਮਾਮਲਾ ਦਰਜ ਕਰ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

LEAVE A REPLY

Please enter your comment!
Please enter your name here