
ਲੁਧਿਆਣਾ (ਦ ਸਟੈਲਰ ਨਿਊਜ਼), ਪਲਕ। ਲੁਧਿਆਣਾ ਤੋਂ ਇੱਕ ਦੁਖਦ ਸਮਾਚਾਰ ਮਿਲਿਆ ਹੈ। ਜਿੱਥੇ ਕਿ ਬੱਡੇਵਾਲ ਰੋਡ ਸਥਿਤ ਭਾਈ ਦਇਆ ਸਿੰਘ ਨਗਰ ਵਿੱਚ ਚਚੇਰੇ ਭਰਾ ਨੇ ਨਾਬਾਲਗ ਭੈਣ ਤੇ ਕੁਲਹਾੜੀ ਨਾਲ ਵਾਰ ਕਰਕੇ ਉਸਦਾ ਕਤਲ ਕਰ ਦਿੱਤਾ। ਇਸ ਤੋਂ ਬਾਅਦ ਮੁਲਜ਼ਮ ਭਰਾ ਨੇ ਖੁਦ ਨੂੰ ਵੀ ਗਲੇ ਤੇ ਛੁਰਾ ਮਾਰ ਲਿਆ। ਦੋਵਾਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ। ਹਸਪਤਾਲ ਵਿੱਚ ਨਾਬਾਲਗ ਲੜਕੀ ਦੀ ਮੌਤ ਹੋ ਗਈ। ਮ੍ਰਿਤਕਾਂ ਦੀ ਪਹਿਚਾਣ ਸੰਧਿਆ ਵਜੋਂ ਹੋਈ ਹੈ।

ਪਰ ਮੁਲਜ਼ਮ ਭਰਾ ਦੀ ਹਾਲਤ ਗੰਭੀਰ ਹੋਣ ਕਾਰਨ ਉਸਨੂੰ ਲੁਧਿਆਣਾ ਦੇ ਪੀਜੀਆਈ ਹਸਪਤਾਲ ਰੈਫਰ ਕਰ ਦਿੱਤਾ ਗਿਆ। ਉਸ ਦੀ ਪਹਿਚਾਣ ਰਾਕੇਸ਼ ਕੁਮਾਰ ਵਜੋਂ ਹੋਈ ਹੈ। ਉਹ ਪਿਛਲੇ 3 ਸਾਲਾਂ ਤੋਂ ਆਪਣੇ ਚਾਚਾ ਰਾਮ ਸੇਵਕ ਕੋਲ ਹੀ ਰਹਿ ਰਿਹਾ ਸੀ। ਥਾਣਾ ਸਰਾਭਾ ਨਗਰ ਦੇ ਐਸਐਚਓ ਅਮਰਿੰਦਰ ਸਿੰਘ ਨੇ ਦੱਸਿਆ ਕਿ ਮਾਮਲਾ ਸ਼ੱਕੀ ਹੈ। ਮ੍ਰਿਤਕ ਸੰਧਿਆ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜਿਆ ਗਿਆ ਹੈ। ਹਮਲਾ ਕਰਨ ਵਾਲਾ ਨੌਜਵਾਨ ਰਾਕੇਸ਼ ਪੀਜੀਆਈ ਵਿੱਚ ਦਾਖਲ ਹੈ। ਹਾਲਤ ਨਾਰਮਲ ਹੋਣ ਤੋਂ ਬਾਅਦ ਕਤਲ ਦੇ ਕਾਰਨਾਂ ਦਾ ਪਤਾ ਲਗਾਉਣ ਲਈ ਉਸ ਪਾਸੋਂ ਪੁੱਛਗਿੱਛ ਕੀਤੀ ਜਾਵੇਗੀ।











