
ਅੰਮ੍ਰਿਤਸਰ (ਦ ਸਟੈਲਰ ਨਿਊਜ਼), ਪਲਕ। ਅੰਮ੍ਰਿਤਸਰ ਅਸਲਾ ਬ੍ਰਾਂਚ ਵਿੱਚ ਤਾਇਨਾਤ ਸੀਨੀਅਰ ਕਾਂਸਟੇਬਲ ਨੇ ਖੁਦ ਨੂੰ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ। ਪੁਲਿਸ ਮੁਲਾਜ਼ਮ ਦੀ ਪਹਿਚਾਣ ਰਮਿੰਦਰਪਾਲ ਸਿੰਘ ਉਰਫ ਸੰਨੀ ਵਜੋਂ ਹੋਈ ਹੈ। ਜਾਣਕਾਰੀ ਮੁਤਾਬਕ ਉਸ ਨੇ ਆਪਣੀ ਸਰਵਿਸ ਰਿਵਾਲਵਰ ਨਾਲ ਹੀ ਖੁਦ ਨੂੰ ਗੋਲੀ ਮਾਰ ਲਈ। ਇਸ ਤੋਂ ਬਾਅਦ ਤੁਰੰਤ ਪੁਲਿਸ ਨੂੰ ਸੂਚਨਾ ਦਿੱਤੀ ਗਈ।

ਮਿਲੀ ਜਾਣਕਾਰੀ ਮੁਤਾਬਕ ਰਮਿੰਦਰਪਾਲ ਦੀ ਪਤਨੀ ਆਪਣੇ ਬੱਚਿਆਂ ਨਾਲ ਦੂਸਰੇ ਕਮਰੇ ਵਿੱਚ ਸੌਂ ਰਹੀ ਸੀ, ਜਦੋਂ ਰਾਤ ਕਰੀਬ 12 ਵਜੇ ਅਚਾਰਨ ਉਸ ਨੇ ਰਮਿੰਦਰਪਾਲ ਦੇ ਕਮਰੇ ਵਿੱਚੋਂ ਗੋਲੀ ਚੱਲਣ ਦੀ ਆਵਾਜ਼ ਸੁਣੀ ਤਾਂ ਉਹ ਅੰਦਰੋਂ ਭੱਜੀ। ਉਸ ਨੇ ਕਮਰੇ ਵਿੱਚ ਰਮਿੰਦਰਪਾਲ ਨੂੰ ਖੂਨ ਨਾਲ ਲੱਥਪੱਥ ਹੋਏ ਨੂੰ ਵੇਖਿਆ। ਪਰ ਉਸਦੀ ਮੌਕੇ ਤੇ ਹੀ ਮੌਤ ਹੋ ਚੁੱਕੀ ਸੀ। ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ। ਫਿਲਹਾਲ ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਕਰਨੀ ਸ਼ੁਰੂ ਕਰ ਦਿੱਤੀ ਹੈ।












