ਕਕਰਾਲਾ ਦੇ ਨੌਜਵਾਨ ਦੀ ਕੈਨੇਡਾ ਵਿੱਚ ਦਿਲ ਦਾ ਦੌਰਾ ਪੈਣ ਕਾਰਨ ਹੋਈ ਮੌਤ

Woman’s burnt body found under mysterious circumstances

ਪਟਿਆਲਾ (ਦ ਸਟੈਲਰ ਨਿਊਜ਼), ਰਿਪੋਰਟ ਪੰਕਜ। ਪਟਿਆਲਾ ਜ਼ਿਲ੍ਹੇ ਦੇ ਸਮਾਣਾ ਦੇ ਨੇੜਲੇ ਪਿੰਡ ਕਕਰਾਲਾ ਦੇ ਨੌਜਵਾਨ ਦੀ ਕੈਨੇਡਾ ਵਿੱਚ ਦਿਲ ਦਾ ਦੌਰਾ ਪੈਣ ਕਾਰਣ ਮੌਤ ਹੋ ਗਈ। ਨੌਜਵਾਨ ਦੀ ਪਹਿਚਾਣ ਸੁਰਿੰਦਰ ਸਿੰਘ ਪੁੱਤਰ ਨਿਰਮਲ ਸਿੰਘ ਗਿੱਲ ਵਾਸੀ ਸਮਾਣਾ ਦੇ ਪਿੰਡ ਕਕਰਾਲਾ ਵਜੋ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਸੁਰਿੰਦਰ ਕੈਨੇਡਾ ਦੇ ਬ੍ਰੈਮਟਨ ਸ਼ਹਿਰ ਵਿੱਚ ਰਹਿੰਦਾ ਸੀ ਅਤੇ ਪਿਛਲੀ ਰਾਤ ਹੀ ਪੁਰਾਣੀ ਜਗ੍ਹਾ ਤੋਂ ਘਰ ਬਦਲ ਕੇ ਡਾਊਨ-ਟਾਊਨ ਵਿੱਚ ਨਵੇ ਘਰ ਸ਼ਿਫਟ ਹੋਇਆ ਸੀ ਜਿੱਥੇ ਕਿ ਉਸਦੀ ਮੌਤ ਹੋ ਗਈ।

Advertisements

ਦੱਸਿਆ ਜਾ ਰਿਹਾ ਹੈ ਕਿ ਵਿਦੇਸ਼ ਦੀ ਧਰਤੀ ਤੇ ਰੋਜ਼ਾਨਾ ਨੌਜਵਾਨਾਂ ਦੀਆਂ ਮੌਤ ਦੀਆਂ ਖ਼ਬਰਾਂ ਸਾਹਮਣੇ ਆ ਰਹੇ ਹਨ ਅਤੇ ਕੈਨੇਡਾ ਵਿੱਚ ਪਿਛਲੇ 36 ਘੰਟਿਆਂ ਦੌਰਾਨ ਪਟਿਆਲਾ ਜ਼ਿਲ੍ਹੇ ਦੇ ਨੇੜਲੇ ਪਿੰਡਾਂ ਦੇ 3 ਵਿਦਿਆਰਥੀਆਂ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਚੁੱਕੀ ਹੈ।

ਪੁੱਤ ਦੀ ਮੌਤ ਦੀ ਖਬਰ ਸੁਣ ਕੇ ਪਰਿਵਾਰ ਵਾਸੀਆ ਅਤੇ ਪਿੰਡ ਵਾਸੀਆ ਵਿੱਚ ਸੋਗ ਦੀ ਲਹਿਰ ਪੈਦਾ ਹੋ ਗਈ ਹੈ। ਪਰਿਵਾਰ ਨੇ ਪੁੱਤ ਦੀ ਲਾਸ਼ ਲਿਆਉਣ ਲਈ ਸਰਕਾਰਾਂ ਅਤੇ ਸਮਾਜ ਸੇਵੀ ਸੰਸਥਾਵਾਂ ਤੋ ਮੱਦਦ ਦੀ ਗੁਹਾਰ ਲਗਾਈ ਹੈ।

LEAVE A REPLY

Please enter your comment!
Please enter your name here