ਨਾਰੂ ਨੰਗਲ ਸਕੂਲ ਵਿਖੇ ਵੀਰ ਗਾਥਾ ਪ੍ਰੋਜੈਕਟ ਅਧੀਨ ਡਰਾਇੰਗ ਅਤੇ ਪੇਂਟਿੰਗ ਮੁਕਾਬਲੇ ਕਰਵਾਏ ਗਏ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਨਾਰੂ ਨੰਗਲ ਜਿਲ੍ਹਾ ਹੁਸ਼ਿਆਰਪੁਰ ਵਿਖੇ ਪ੍ਰਿੰਸੀਪਲ ਸ਼ੈਲੇਂਦਰ ਠਾਕੁਰ ਜੀ ਦੀ ਯੋਗ ਅਗਵਾਈ ਅਧੀਨ ਵੀਰ ਗਾਥਾ ਪ੍ਰੋਜੈਕਟ ਅਧੀਨ ਡਰਾਇੰਗ ਅਤੇ ਪੇਂਟਿੰਗ ਮੁਕਾਬਲੇ ਕਰਵਾਏ ਗਏ। ਜਿਸ ਵਿੱਚ ਮੁੱਖ ਮਹਿਮਾਨ ਰਾਮ ਕੁਮਾਰ (ਐਲ.ਐਮ.ਪੀ) ਭਾਰਤੀ ਨੌ ਸੈਨਾ ਵੱਲੋਂ ਸ਼ਿਰਕਤ ਕੀਤੀ ਗਈ। ਉਹਨਾਂ ਵੱਲੋਂ ਸਵੇਰ ਦੀ ਸਭਾ ਵਿੱਚ ਵੀਰ ਗਾਥਾ ਪ੍ਰੋਜੈਕਟ ਦੀ ਸ਼ਲਾਘਾ ਕਰਦਿਆਂ ਬੱਚਿਆਂ ਨੂੰ ਭਾਰਤੀ ਫੌਜੀਆਂ ਦੇ ਜੀਵਨ ਅਤੇ ਚੁਣੌਤੀਆਂ ਬਾਰੇ ਜਾਣਕਾਰੀ ਦਿੱਤੀ।

Advertisements

ਉਨ੍ਹਾਂ ਨੇ ਬੱਚਿਆਂ ਨੂੰ ਭਾਰਤੀ ਫੌਜੀਆਂ ਦੀਆਂ ਕੁਰਬਾਨੀਆਂ, ਬਲਿਦਾਨ ਅਤੇ ਦੁਸ਼ਮਨ ਦੇਸ਼ਾਂ ਦੇ ਨਾਲ ਲੜਾਈਆਂ ਬਾਰੇ ਕਹਾਣੀਆਂ ਸੁਣਾਈਆਂ। ਉਹਨਾਂ ਨੇ ਬੱਚਿਆਂ ਨੂੰ ਆਪਣੇ ਵਿੱਚ ਦੇਸ਼ ਭਗਤੀ ਦੀ ਭਾਵਨਾ ਪੈਦਾ ਕਰਨ ਅਤੇ ਦੇਸ਼ ਪ੍ਰਤੀ ਪਿਆਰ ਕਰਨ ਲਈ ਪ੍ਰੇਰਿਤ ਕੀਤਾ। ਇਸ ਦੌਰਾਨ ਹੋਏ ਪੇਂਟਿੰਗ ਮੁਕਾਬਲੇ ਵਿੱਚ ਅੱਠਵੀਂ ਜਮਾਤ ਵਿੱਚੋਂ ਰਮਨਦੀਪ ਕੌਰ, ਦੱਸਵੀਂ ਜਮਾਤ ਵਿੱਚੋਂ ਅਮਨਦੀਪ ਅਤੇ ਬਾਰ੍ਹਵੀਂ ਜਮਾਤ ਵਿੱਚੋਂ ਸ਼ਰਧਾ ਨੇ ਪਹਿਲਾ ਸਥਾਨ ਹਾਸਲ ਕੀਤਾ। ਪ੍ਰਿੰਸੀਪਲ ਸ਼ੈਲੇਂਦਰ ਠਾਕੁਰ ਜੀ ਅਤੇ ਸਮੂਹ ਸਟਾਫ ਵੱਲੋਂ ਉਹਨਾਂ ਦਾ ਸਕੂਲ ਆਉਣ ਤੇ ਧੰਨਵਾਦ ਕੀਤਾ ਗਿਆ।

LEAVE A REPLY

Please enter your comment!
Please enter your name here