Sunday, October 11, 2026
Home Latest ਪਠਾਨਕੋਟ ਜਾ ਰਹੀ ਤੇਜ਼ ਰਫਤਾਰ ਐਬੂਲੈਂਸ ਨੇ ਸਾਇਕਲ ਸਵਾਰ ਵਿਅਕਤੀ ਨੂੰ ਮਾਰੀ...

ਪਠਾਨਕੋਟ ਜਾ ਰਹੀ ਤੇਜ਼ ਰਫਤਾਰ ਐਬੂਲੈਂਸ ਨੇ ਸਾਇਕਲ ਸਵਾਰ ਵਿਅਕਤੀ ਨੂੰ ਮਾਰੀ ਟੱਕਰ, ਮੌਕੇ ਤੇ ਮੌਤ

ਗੁਰਦਾਸਪੁਰ (ਦ ਸਟੈਲਰ ਨਿਊਜ਼), ਪਲਕ। ਗੁਰਦਾਸਪੁਰ ਜ਼ਿਲ੍ਹੇ ਵਿੱਚ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ ਹੈ। ਜਿੱਥੇ ਕਿ ਅੰਮ੍ਰਿਤਸਰ ਤੋਂ ਪਠਾਨਕੋਟ ਜਾ ਰਹੀ ਤੇਜ਼ ਰਫਤਾਰ ਐਬੂਲੈਂਸ ਨੇ ਇੱਕ ਸਾਇਕਲ ਸਵਾਰ ਵਿਅਕਤੀ ਨੂੰ ਟੱਕਰ ਮਾਰੀ। ਸਾਈਕਲ ਸਵਾਰ ਵਿਅਕਤੀ ਦੀ ਮੌਕੇ ਤੇ ਹੀ ਮੌਤ ਹੋ ਗਈ। ਇਸ ਦੌਰਾਨ ਨਾਕੇ ਤੇ ਖੜੇ ਪੁਲਿਸ ਮੁਲਾਜ਼ਮਾਂ ਨੇ ਐਂਬੂਲੈਂਸ ਦੇ ਡਰਾਇਵਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਮ੍ਰਿਤਕ ਵਿਅਕਤੀ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਗਿਆ ਹੈ।

Advertisements

ਮ੍ਰਿਤਕ ਵਿਅਕਤੀ ਦੀ ਪਹਿਚਾਣ ਰਵੀ ਦਾਸ ਪੁੱਤਰ ਚੰਦ ਦਾਸ ਵਾਸੀ ਪਿੰਡ ਗੁਰਦਾਸਨੰਗਲ ਵਜੋਂ ਹੋਈ ਹੈ। ਜਾਣਕਾਰੀ ਦਿੰਦੇ ਮ੍ਰਿਤਕ ਦੇ ਭਰਾ ਨੇ ਦੱਸਿਆ ਕਿ ਉਸਦਾ ਵੱਡਾ ਭਰਾ ਰਵੀ ਘਰੋਂ ਸਬਜ਼ੀ ਲੈਣ ਲਈ ਗਿਆ ਸੀ, ਜਿਸਨੂੰ ਬੱਬਰੀ ਬਾਈਪਾਸ ਨੇੜੇ ਇੱਕ ਤੇਜ਼ ਰਫਤਾਰ ਐਂਬੂਲੈਂਸ ਨੇ ਟੱਕਰ ਮਾਰ ਦਿੱਤੀ ਅਤੇ ਉਸਨੂੰ 50 ਫੁੱਟ ਘੜੀਸਦਾ ਹੋਇਆ ਨਾਲ ਲੈ ਗਿਆ, ਜਿਸ ਨਾਲ ਉਸਦੇ ਭਰਾ ਦੀ ਮੌਕੇ ਤੇ ਹੀ ਮੌਤ ਹੋ ਗਈ। ਫਿਲਹਾਲ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਸੀ।

LEAVE A REPLY

Please enter your comment!
Please enter your name here