ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਮਨਾਇਆ ਗਿਆ ਅਧਿਆਪਕ ਦਿਵਸ

ਪਟਿਆਲਾ,(ਦ ਸਟੈਲਰ ਨਿਊਜ਼)। ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਪਟਿਆਲਾ ਜ਼ਿਲ੍ਹੇ  ਦੇ ਸਕੂਲਾਂ ਵਿੱਚ ਅਧਿਆਪਕ ਦਿਵਸ ਮਨਾਇਆ ਗਿਆ। ਇਸ ਮੌਕੇ ਵੱਖ-ਵੱਖ ਸਕੂਲਾਂ ਵਿੱਚ ਡਰਾਇੰਗ ਮੁਕਾਬਲੇ, ਚਾਰਟ ਮੇਕਿੰਗ ਮੁਕਾਬਲੇ, ਕੁਇਜ਼, ਘੋਸ਼ਣਾ ਮੁਕਾਬਲੇ ਆਦਿ ਸਮੇਤ ਵੱਖ-ਵੱਖ ਪ੍ਰੋਗਰਾਮ ਕਰਵਾਏ ਗਏ। ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੈਡਮ ਮਾਨੀ ਅਰੋੜਾ ਨੇ ਦੱਸਿਆ ਕਿ ਇਸ ਦਿਨ ਵਿਦਿਆਰਥੀਆਂ ਨੂੰ ਅਧਿਆਪਕ ਦਿਵਸ ਦੀ ਮਹੱਤਤਾ ਬਾਰੇ ਜਾਣੂ ਕਰਵਾਇਆ ਗਿਆ।

Advertisements

ਅਜਿਹਾ ਹੀ ਇੱਕ ਸਮਾਗਮ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਸਿਵਲ ਲਾਈਨਜ਼, ਪਟਿਆਲਾ ਵਿਖੇ ਵੀ ਕਰਵਾਇਆ ਗਿਆ ਜਿੱਥੇ ਮੈਡਮ ਮਾਨੀ ਅਰੋੜਾ, ਸੀ.ਜੇ.ਐਮ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਟਿਆਲਾ ਅਤੇ ਸ਼. ਗੁਰਵੀਰ ਸਿੰਘ, ਪੈਨਲ ਐਡਵੋਕੇਟ ਨੇ ਅਧਿਆਪਕਾਂ, ਸਟਾਫ਼ ਅਤੇ ਵਿਦਿਆਰਥੀਆਂ ਨੂੰ ਸੰਬੋਧਨ ਕੀਤਾ।
 

ਇਸ ਮੌਕੇ ਵਿਦਿਆਰਥੀਆਂ ਦੇ ਡਰਾਇੰਗ ਮੁਕਾਬਲੇ ਅਤੇ ਚਾਰਟ ਮੇਕਿੰਗ ਮੁਕਾਬਲੇ ਕਰਵਾਏ ਗਏ। ਇਸ ਪ੍ਰੋਗਰਾਮ ਦੌਰਾਨ, ਮੈਡਮ ਮਾਨੀ ਅਰੋੜਾ ਨੇ ਅਧਿਆਪਕ ਦਿਵਸ ਮਨਾਉਣ ਦੀ ਮਹੱਤਤਾ ‘ਤੇ ਚਾਨਣਾ ਪਾਇਆ। ਉਹਨਾਂ ਨੇ ਕਿਹਾ ਕਿ ਅਧਿਆਪਕ ਦਿਵਸ ਡਾ. ਸਰਵਪੱਲੀ ਰਾਧਾਕ੍ਰਿਸ਼ਨਨ ਦੇ ਜਨਮ ਦਿਨ ਤੇ ਮਨਾਇਆ ਜਾਂਦਾ ਹੈ ਜਿਨ੍ਹਾਂ ਦਾ ਜਨਮ 5 ਸਤੰਬਰ, 1888 ਨੂੰ ਹੋਇਆ ਸੀ।

ਉਹ ਭਾਰਤ ਦੇ ਪਹਿਲੇ ਉਪ ਰਾਸ਼ਟਰਪਤੀ ਅਤੇ ਭਾਰਤ ਦੇ ਦੂਜੇ ਰਾਸ਼ਟਰਪਤੀ ਸਨ। ਇਸ ਤੋਂ ਇਲਾਵਾ, ਹਾਜ਼ਰੀਨ ਨੂੰ ਪੋਕਸੋ ਐਕਟ ਦੀਆਂ ਮੁੱਖ ਧਾਰਾਵਾਂ, ਮੁਫਤ ਕਾਨੂੰਨੀ ਸੇਵਾਵਾਂ, ਲੋਕ ਅਦਾਲਤਾਂ ਦੇ ਲਾਭਾਂ ਅਤੇ 09.9.2023 ਨੂੰ ਹੋਣ ਵਾਲੀ ਆਗਾਮੀ ਨੈਸ਼ਨਲ ਲੋਕ ਅਦਾਲਤ ਬਾਰੇ ਜਾਗਰੂਕ ਕੀਤਾ ਗਿਆ ਤਾਂ ਜੋ ਆਮ ਲੋਕ ਜ਼ਿਲ੍ਹਾ ਕਾਨੂੰਨੀ ਸਰਵਿਸਿਜ਼ ਅਥਾਰਟੀ, ਪਟਿਆਲਾ ਦੁਆਰਾ ਦਿੱਤੀਆਂ ਜਾਂਦੀਆਂ ਸਹੂਲਤਾਂ ਦਾ ਲਾਭ ਲੈ ਸਕਣ। ਇਸ ਤੋਂ ਇਲਾਵਾ, ਉਹਨਾਂ ਨੇ ਅਧਿਆਪਕ ਭਾਈਚਾਰੇ ਨੂੰ ਵੀ ਵਧਾਈ ਦਿੱਤੀ ਜੋ ਸਮਾਜ ਦੇ ਹਰ ਵਰਗ ਦੇ ਵਿਕਾਸ ਵਿੱਚ ਮੱਹਤਵਪੂਰਨ ਰੋਲ ਅਦਾ ਕਰਦਾ ਹੈ।

LEAVE A REPLY

Please enter your comment!
Please enter your name here