ਬਲਾਕ ਪੱਧਰੀ ਖੇਡਾਂ ‘ਚ ਭੁਨਰਹੇੜੀ ਬਲਾਕ ਦੇ ਖਿਡਾਰੀਆਂ ਨੇ ਦਿਖਾਏ ਆਪਣੀ ਖੇਡ ਪ੍ਰਤਿਭਾ ਦੇ ਜੌਹਰ

ਪਟਿਆਲਾ, (ਦ ਸਟੈਲਰ ਨਿਊਜ਼)। ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਚੱਲ ਰਹੇ ਬਲਾਕ ਪੱਧਰੀ ਮੁਕਾਬਲਿਆਂ ਦਾ ਅੱਜ ਦੂਜਾ ਪੜਾਅ ਸ਼ੁਰੂ ਹੋਇਆ ਜਿਸ ‘ਚ ਬਲਾਕ ਭੁਨਰਹੇੜੀ ਦੇ ਸ਼ਹੀਦ ਊਧਮ ਸਿੰਘ ਸਟੇਡੀਅਮ ਵਿਖੇ 1500 ਦੇ ਕਰੀਬ ਖਿਡਾਰੀਆਂ ਨੇ ਆਪਣੇ ਖੇਡ ਪ੍ਰਤਿਭਾ ਦੇ ਜੌਹਰ ਦਿਖਾਏ। ਇਸ ਮੌਕੇ ਖਿਡਾਰੀਆਂ ਦੀ ਹੌਸਲਾ ਅਫ਼ਜ਼ਾਈ ਲਈ ਸਿਮਰਨਜੀਤ ਕੌਰ ਪਠਾਣਮਾਜਰਾ ਵਿਸ਼ੇਸ਼ ਤੌਰ ‘ਤੇ ਸ਼ਾਮਲ ਹੋਏ।

Advertisements

ਇਸ ਬਾਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਖੇਡ ਅਫ਼ਸਰ ਹਰਪਿੰਦਰ ਸਿੰਘ ਨੇ ਦੱਸਿਆ ਕਿ ਨੈਸ਼ਨਲ ਸਟਾਈਲ ਕਬੱਡੀ ਵਿੱਚ ਅੰਡਰ 14 ਲੜਕਿਆਂ ਦੇ ਸੈਮੀ ਫਾਈਨਲ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹਡਾਣਾ ਨੇ ਸਰਕਾਰੀ ਹਾਈ ਸਕੂਲ ਭਸਮੜਾ ਦੀ ਟੀਮ ਨੂੰ 27-20 ਦੇ ਫ਼ਰਕ ਨਾਲ ਹਰਾਇਆ। ਫਾਈਨਲ ਮੈਚ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹਡਾਣਾ ਦੀ ਟੀਮ ਨੇ ਜੱਜ ਮਾਡਰਨ ਸਕੂਲ ਦੀ ਟੀਮ ਨੂੰ 32-23 ਦੇ ਫ਼ਰਕ ਨਾਲ ਹਰਾ ਕੇ ਸ਼ਾਨਦਾਰ ਜਿੱਤ ਪ੍ਰਾਪਤ ਕੀਤੀ।

ਇਸੇ ਤਰ੍ਹਾਂ ਖੋ-ਖੋ ਅੰਡਰ 14 ਲੜਕਿਆਂ ਵਿੱਚ ਸਰਕਾਰੀ ਮਿਡਲ ਸਕੂਲ ਜੂਲਕਾ ਨੇ ਪਹਿਲਾ ਸਥਾਨ ਅਤੇ ਸਰਕਾਰੀ ਮਿਡਲ ਸਕੂਲ ਕਰਤਾਰਪੁਰ ਚਰਾਸੋਂ ਨੇ ਦੂਸਰਾ ਸਥਾਨ ਹਾਸਲ ਕੀਤਾ। ਇਸੇ ਤਰ੍ਹਾਂ ਅੰਡਰ 14 ਲੜਕੀਆਂ ਵਿੱਚ ਸਰਕਾਰੀ ਹਾਈ ਸਕੂਲ ਦੁਧਨਸਾਧਾਂ ਨੇ ਪਹਿਲਾ ਸਥਾਨ ਅਤੇ ਸਰਕਾਰੀ ਮਿਡਲ ਸਕੂਲ ਕਰਤਾਰਪੁਰ ਚਰਾਸੋਂ ਨੇ ਦੂਸਰਾ ਸਥਾਨ ਪ੍ਰਾਪਤ ਕਰਕੇ ਜਿੱਤ ਹਾਸਲ ਕੀਤੀ।

ਜ਼ਿਲ੍ਹਾ ਖੇਡ ਅਫ਼ਸਰ ਨੇ ਗੁਰਵਿੰਦਰ ਸਿੰਘ ਕਨਵੀਨਰ, ਨਵਿੰਦਰ ਸਿੰਘ ਕੋ-ਕਨਵੀਨਰ, ਨਵਜੋਤਪਾਲ ਸਿੰਘ, ਮੁਹੰਮਦ ਲਤੀਫ, ਸ਼ਹਿਨਾਜ ਖਾਨ ਅਤੇ ਸਿੱਖਿਆ ਵਿਭਾਗ ਦਾ ਇਹਨਾਂ ਟੂਰਨਾਮੈਂਟਾਂ ਨੂੰ ਸਫਲ ਬਣਾਉਣ ਲਈ ਧੰਨਵਾਦ ਕੀਤਾ। ਜ਼ੋਨ ਕਨਵੀਨਰ ਤਰਸੇਮ ਸਿੰਘ, ਸਟੇਟ ਅਵਾਰਡੀ ਲੈਕ. ਨਿਰੰਜਣ ਸਿੰਘ ਨੇ ਸਟੇਜ ਕੰਪੇਅਰ ਕੀਤਾ। ਮੈਚ ਖਿਡਾਉਣ ਲਈ ਜ਼ਿੰਮੇਵਾਰੀ ਇਸ ਬਲਾਕ ਦੇ ਵੱਖ-ਵੱਖ ਸਕੂਲਾਂ ਦੇ ਸਰੀਰਕ ਸਿੱਖਿਆ ਦੇ ਅਧਿਆਪਕਾਂ ਦੀ ਲਗਾਈ ਗਈ ਜਿਨ੍ਹਾਂ ਨੇ ਸੁਚੱਜੇ ਢੰਗ ਨਾਲ ਸਾਰੀਆਂ ਖੇਡਾਂ ਦੇ ਮੈਚ ਕਰਵਾ ਕੇ ਆਪਣੀ ਜ਼ਿੰਮੇਵਾਰੀ ਨਿਭਾਈ।

LEAVE A REPLY

Please enter your comment!
Please enter your name here