ਪਰਾਲੀ ਦੇ ਯੋਗ ਨਿਪਟਾਰੇ ਲਈ ਸਰਫੇਸ ਸੀਡਰ ਤੇ ਸਬਸਿਡੀ ਹਾਸਲ ਕਰਨ ਲਈ ਕਿਸਾਨ 10 ਸਤੰਬਰ ਤੱਕ ਕਰ ਸਕਦੇ ਹਨ ਆਨਲਾਈਨ ਬਿਨੈ

ਫਾਜਿ਼ਲਕਾ (ਦ ਸਟੈਲਰ ਨਿਊਜ਼): ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਸਾੜਨ ਦੀ ਬਜਾਏ ਇਸ ਦੇ ਯੋਗ ਪ੍ਰਬੰਧਨ ਲਈ ਸੁਚੱਜੀ ਵਿਧੀ ਅਪਣਾਉਣ ਲਈ ਪ੍ਰੇਰਿਤ ਕਰਨ ਵਾਸਤੇ ਕਿਸਾਨਾਂ ਨੂੰ ਰਿਆਇਤੀ ਦਰਾਂ ਤੇ ਸਰਫੇਸ ਸੀਡਰ ਮਸ਼ੀਨਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਨੇ ਦੱਸਿਆ ਕਿ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਸਬਸਿਡੀ ਉੱਤੇ ਸਰਫੇਸ ਸੀਡਰ ਮੁਹੱਈਆ ਕਰਵਾਉਣ ਲਈ ਕਿਸਾਨਾਂ ਤੋਂ ਬਿਨੈ ਪੱਤਰ ਮੰਗੇ ਗਏ ਹਨ।

Advertisements

ਕਿਸਾਨਾਂ ਨੂੰ ਇਸ ਸਕੀਮ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ ਕਰਦਿਆਂ ਉਨ੍ਹਾਂਂ ਕਿਹਾ ਕਿ ਕਿਸਾਨ ਇਸ ਸਕੀਮ ਦਾ ਲਾਭ ਲੈਣ ਲਈ 10 ਸਤੰਬਰ 2023 ਤੱਕ ਸ਼ਾਮ 5 ਵਜੇ ਤੱਕ ਵਿਭਾਗ ਦੇ ਪੋਰਟਲ https://agrimachinerypb.com/  ਤੇ ਆਨਲਾਈਨ ਬਿਨੈ ਕਰ ਸਕਦੇ ਹਨ।ਉਨ੍ਹਾਂ ਦੱਸਿਆ ਕਿ ਖੇਤੀਬਾੜੀ ਵਿਭਾਗ ਵੱਲੋਂ ਵਿਅਕਤੀਗਤ ਕਿਸਾਨਾਂ ਨੂੰ 40,000 ਰੁਪਏ ਦੀ ਸਬਸਿਡੀ ਦਿੱਤੀ ਜਾ ਰਹੀ ਹੈ, ਜਦੋਂਕਿ ਕਸਟਮਰ ਹਾਇਰਿੰਗ ਸੈਂਟਰ ਸਰਫੇਸ ਸੀਡਰ ਦੀ ਖਰੀਦ ਤੇ 64,000 ਰੁਪਏ ਦੀ ਸਬਸਿਡੀ ਪ੍ਰਾਪਤ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਾਤਾਵਰਣ ਨੂੰ ਬਚਾਉਣ ਲਈ ਸੂਬੇ ਵਿੱਚ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਸਾੜਨ ਸਬੰਧੀ ਮਾਮਲਿਆਂ ਨੂੰ ਜ਼ੀਰੋ ਤੇ ਲਿਆਉਣ ਲਈ ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ (ਸੀ.ਆਰ.ਐਮ.) ਸਬੰਧੀ ਹੋਰ ਮਸ਼ੀਨਰੀ ਦੀ ਖਰੀਦ ਤੇ ਵੀ ਸਬਸਿਡੀਆਂ ਪ੍ਰਦਾਨ ਕਰ ਰਹੀ ਹੈ।

ਉਨ੍ਹਾਂ ਕਿਹਾ ਕਿ ਕਿਸਾਨ ਇਸ ਸਬੰਧੀ ਵਧੇਰੇ ਜਾਣਕਾਰੀ ਲਈ ਟੋਲ-ਫ੍ਰੀ ਨੰਬਰ 1800-180-1551 ਤੇ ਕਾਲ ਕਰ ਸਕਦੇ ਹਨ ਜਾਂ ਖੇਤੀਬਾੜੀ ਦਫ਼ਤਰ ਨਾਲ ਸੰਪਰਕ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਕਿਸਾਨ ਮਸ਼ੀਨੀਕਰਨ ਨੂੰ ਅਪਣਾ ਕੇ ਆਪਣੀ ਆਮਦਨ ਵਿੱਚ ਵਾਧਾ ਕਰਨ ਦੇ ਨਾਲ-ਨਾਲ ਵਾਤਾਵਰਣ ਨੂੰ ਵੀ ਬਚਾ ਸਕਦੇ ਹਨ। ਉਨ੍ਹਾਂ ਨੇ ਕਿਹਾ ਕਿ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਇਸ ਸਾਰੀ ਪ੍ਰਕਿਰਿਆ ਵਿੱਚ ਪੂਰੀ ਪਾਰਦਰਸ਼ਤਾ ਨੂੰ ਯਕੀਨੀ ਬਣਾਇਆ ਜਾਵੇ।

LEAVE A REPLY

Please enter your comment!
Please enter your name here