ਸਕੇ ਭਰਾਵਾਂ ਦੀ ਮੌਤ ਦੇ ਜ਼ਿੰਮੇਵਾਰ ਇੰਸਪੈਕਟਰ ਨਵਦੀਪ ਸਿੰਘ ਨੂੰ ਪੁਲਿਸ ਕਮਿਸ਼ਨਰ ਨੇ ਕੀਤਾ ਡਿਸਮਿਸ

ਜਲੰਧਰ (ਦ ਸਟੈਲਰ ਨਿਊਜ਼), ਪਲਕ। ਐਸਐਚਓ ਨਵਦੀਪ ਸਿੰਘ ਅਤੇ ਉਨ੍ਹਾਂ ਦੀ ਟੀਮ ਵੱਲੋਂ ਅਪਮਾਨਿਤ ਕੀਤੇ ਜਾਣ ਤੋਂ ਦੁਖੀ ਹੋ ਕੇ ਦੋ ਸਕੇ ਭਰਾ ਮਾਨਵਜੀਤ ਸਿੰਘ ਅਤੇ ਜਸ਼ਨਬੀਰ ਸਿੰਘ ਢਿੱਲੋ ਨੇ ਬਿਆਸ ਦਰਿਆ ਵਿੱਚ ਛਾਲ ਮਾਰ ਦਿੱਤੀ ਸੀ। ਇਸ ਮਾਮਲੇ ਵਿੱਚ ਪੁਲਿਸ ਵੱਲੋਂ ਵੱਡੀ ਕਾਰਵਾਈ ਕਰਦੇ ਹੋਏ ਉਸ ਸਮੇਂ ਦੇ ਅਧਿਕਾਰੀ ਅਤੇ ਇਸ ਮਾਮਲੇ ਦੇ ਮੁੱਖ ਦੋਸ਼ੀ ਐਸਐਚਓ ਨਵਦੀਪ ਸਿੰਘ ਨੂੰ ਪੁਲਿਸ ਦੀ ਨੌਕਰੀ ਤੋਂ ਕੱਢ ਦਿੱਤਾ ਗਿਆ ਹੈ।

Advertisements

ਇਸ ਮਾਮਲੇ ਦੀ ਪੁਸ਼ਟੀ ਕਰਦੇ ਹੋਏ ਐੱਸਪੀ ਰਮਨਿੰਦਰ ਸਿੰਘ ਨੇ ਦੱਸਿਆ ਕਿ ਇਹ ਫੈਸਲਾ ਜਲੰਧਰ ਦੇ ਪੁਲਿਸ ਕਮਿਸ਼ਨਰ ਕੁਲਦੀਪ ਸਿੰਘ ਚਾਹਲ ਵੱਲੋਂ ਲਿਆ ਗਿਆ ਹੈ। ਦੂਸਰੇ ਪਾਸੇ ਨਵਦੀਪ ਸਿੰਘ ਨੂੰ ਪੁਲਿਸ ਦੀ ਨੌਕਰੀ ਤੋਂ ਕੱਢ ਦੇਣ ਮਗਰੋਂ ਪਰਿਵਾਰ ਜਸ਼ਨਬੀਰ  ਦੇ ਅੰਤਿਮ ਸੰਸਕਾਰ ਕਰਨ ਲਈ ਮਨ ਗਿਆ ਹੈ ਅਤੇ ਅੱਜ ਜਸ਼ਨਬੀਰ ਦਾ ਅੰਤਿਮ ਸੰਸਕਾਕ ਕੀਤਾ ਜਾਵੇਗਾ।

LEAVE A REPLY

Please enter your comment!
Please enter your name here