ਆਮ ਆਦਮੀ ਕਲੀਨਿਕ ਵਿਖੇ 7 ਹੋਰ   ਫਾਰਮਾਸਿਸਟ ਨੂੰ ਦਿੱਤੇ ਨਿਯੁਕਤੀ ਪੱਤਰ

ਫਾਜ਼ਿਲਕਾ (ਦ ਸਟੈਲਰ ਨਿਊਜ਼): ਜਿਲ੍ਹੇ ਵਿਖੇ ਲੋਕਾ ਨੂੰ ਸਿਹਤ ਵਿਭਾਗ ਵਲੋ ਆਮ ਆਦਮੀ ਕਲੀਨਿਕ ਵਿਚ ਸਿਹਤ ਸੁਵਿਧਾ ਲਈ ਪੰਜਾਬ ਸਰਕਾਰ ਦੁਆਰਾ ਸਟਾਫ ਦੀ ਭਰਤੀ ਦਾ ਦੌਰ ਲਗਾਤਾਰ ਜਾਰੀ ਹੈ। ਫਾਜ਼ਿਲਕਾ ਦਾ ਸਿਹਤ ਵਿਭਾਗ ਇਸ ਪ੍ਰਤੀ ਪੂਰੀ ਤਰਾ ਗੰਭੀਰ ਹੈ ਅਤੇ ਪੇਂਡੂ ਅਤੇ ਸ਼ਹਰੀ ਖੇਤਰ  ਦੇ ਲੋਕਾਂ ਲਈ ਸਿਹਤ  ਸੁਵਿਧਾਵਾਂ ਲਈ ਸਰਕਾਰ ਵਲੋ ਨੌਜਵਾਨਾਂ ਨੂੰ ਸਰਕਾਰੀ ਨੌਕਰੀ ਦੇਣ  ਦੀ ਪਰਕ੍ਰਿਆ ਵੀ ਜਾਰੀ ਹੈ ਜਿਸ ਦੇ ਤਹਿਤ 7 ਹੋਰ ਫਾਰਮਾਸਿਸਟ ਨੂੰ ਨਿਯੁਕਤੀ ਪੱਤਰ ਜਾਰੀ ਕੀਤੇ ਗਏ। ਬੀਤੇ ਦਿਨ 8 ਫਾਰਮਾਸਿਸਟ ਨੂੰ ਪਹਿਲਾ ਹੀ ਨਿਯੁਕਤੀ ਪੱਤਰ ਦੇ ਨਾਲ ਸਟੇਸ਼ਨ ਦੀ ਅਲਾਟਮੈਂਟ ਕੀਤੀ ਜਾ ਚੁੱਕੀ ਹੈ। ਸਿਵਲ ਸਰਜਨ ਡਾਕਟਰ ਸਤੀਸ਼ ਗੋਇਲ ਨੇ ਦਸਿਆ ਕਿ ਇਹਨਾ ਦਾ ਮਕਸਦ ਲੋਕਾਂ ਤੱਕ ਮੁਫ਼ਤ ਸਿਹਤ ਸਹੂਲਤਾਂ ਦੇਣਾ ਹੈ।

Advertisements

ਸਿਹਤ ਵਿਭਾਗ ਵਿਚ ਲੋਕਾ ਲਈ ਸਿਹਤ ਸਹੂਲਤਾਂ ਨੂੰ ਹੋਰ ਬਿਹਤਰ ਕਰਨ ਲਈ 8 ਫਾਰਮਾਸਿਸਟ ਨੂੰ ਆਮ ਆਦਮੀ ਕਲੀਨਿਕ ਲਈ ਭਰਤੀ ਕੀਤੀ ਗਈ ਹੈ ਜਿਨ੍ਹਾਂ ਦੇ ਬੀਤੇ ਦਿਨ ਦਸਤਾਵੇਜਾਂ ਦੀ ਜਾਂਚ ਕੀਤੀ ਗਈ ਸੀ ਅਤੇ ਭਰਤੀ ਪਰਕ੍ਰਿਆ ਇੰਟਰਵਿਊ ਰਾਹੀਂ ਪਰੀ ਕੀਤੀ ਗਈ ਸੀ ਹੁਣ 7 ਹੋਰ ਫਾਰਮਾਸਿਸਟ ਨੂੰ ਆਰਡਰ ਦਿੱਤੇ ਗਏ ਹਨ। ਸਿਵਲ ਸਰਜਨ ਦਫ਼ਤਰ ਵਿਖੇ ਸਿਵਲ ਸੁਰਜਨ ਡਾਕਟਰ ਸਤੀਸ਼ ਗੋਇਲ ਅਤੇ ਜਿਲਾ ਪ੍ਰੋਗਰਾਮ ਮੈਨੇਜਰ ਰਾਜੇਸ਼ ਕੁਮਾਰ ਵਲੋ 7 ਫਾਰਮਾਸਿਸਟ ਨੂੰ ਨਿਯੁਕਤੀ ਪੱਤਰ ਵੰਡੇ ਅਤੇ ਇਮਾਨਦਾਰੀ ਨਾਲ ਕੰਮ ਕਰਨ ਲਈ ਸ਼ੁੱਭ ਕਾਮਨਾਵਾਂ ਦਿੱਤੀਆਂ। ਨਵ ਨਿਯੁਕਤ ਫਾਰਮਾਸਿਸਟ ਦਾ ਮੈਡੀਕਲ ਹੋਣ ਤੋਂ ਬਾਦ ਜੋਇਨਿੰਗ ਹੋਵੇਗੀ।

ਇਸ ਬਾਰੇ ਜਾਣਕਾਰੀ ਦਿੰਦੇ ਹੂਏ ਜਿਲਾ ਪਰਿਵਾਰ ਭਲਾਈ ਅਫ਼ਸਰ ਡਾਕਟਰ ਕਵਿਤਾ ਸਿੰਘ ਨੇ ਦੱਸਿਆ ਪੇਂਡੂ ਅਤੇ ਸ਼ੈਹਰੀ ਖੇਤਰ ਵਿਖੇ ਕੁਲ 23, ਆਮ ਆਦਮੀ ਕਲੀਨਿਕ ਸਫਲਤਾ ਪੂਰਵਕ ਚਲ ਰਹੇ ਹਨ। ਇਹਨਾ ਵਿੱਚ ਲੋਕਾਂ ਦੇ ਮੁਫ਼ਤ ਲੈਬ ਟੈਸਟ ਅਤੇ ਦਵਾਈਆਂ ਦੇ ਨਾਲ ਇਲਾਜ ਮੁਫ਼ਤ ਕੀਤਾ ਜਾ ਰਿਹਾ ਹੈ। ਉੱਚ ਅਧਿਕਰੀਆਂ ਤੋਂ ਮਿਲੀ ਹਿਦਾਇਤਾਂ ਮੁਤਾਬਕ ਕਲੀਨਿਕ ਵਿਖੇ ਕੰਮ ਕਰਨ ਲਈ ਸੂਚੀ ਬਧ ਕਰਮਚਾਰੀਆ ਨੂੰ ਤੈਨਾਤ ਕੀਤਾ ਜਾ ਰਿਹਾ ਹੈ। ਜਿਸਦੇ ਤਹਿਤ ਫਾਰਮਾਸਿਸਟ ਪੋਸਟ ਲਈ ਉਮੀਦਵਾਰਾਂ ਦੇ ਦਸਤਾ ਵੇਜ ਚੈਕ ਕਰ ਨਿਯੁਕਤੀ ਪੱਤਰ ਦਿੱਤੇ ਜਾ ਰਹੇ ਹਨ। ਉਹਨਾਂ ਕਿਹਾ ਕਿ ਲੋਕਾਂ ਨੂੰ ਆਮ ਆਦਮੀ ਕਲੀਨਿਕ ਵਿਖੇ ਕੁਆਲਿਟੀ ਸਿਹਤ ਸੁਵਿਧਾ ਦੇਣ ਲਈ ਵਿਭਾਗ ਵਚਨ ਬਧ ਹੈ।

ਸਿਹਤ ਸਹੂਲਤਾਂ ਵਿਚ ਵਾਧਾ ਕਰਦੇ ਹੂਏ ਸਰਕਾਰ ਵਲੋ ਇਹ ਉਪਰਾਲਾ ਕੀਤਾ ਗਿਆ ਹੈ  ਜਿਸ ਦੇ ਤਹਿਤ ਇੰਟਰਵਿਊ ਰਾਹੀਂ ਫਾਰਮਾਸਿਸਟ  ਦੀ ਭਰਤੀ ਕੀਤੀ ਗਈ ਹੈ ਜਿਸ ਵਿਚ ਇੰਟਰਵਿਊ ਪੈਨਲ ਨੇ 7 ਹੋਰ ਉਮੀਦਵਾਰਾਂ ਨੂੰ ਸਲੈਕਟ ਕੀਤਾ। ਉਹਨ੍ਹਾਂ ਨੇ ਕਿਹਾ ਕਿ ਇਹਨਾਂ ਦੀ ਨਿਯੁਕਤੀ ਸਿਹਤ ਸਹੂਲਤਾਂ ਵਿਚ  ਮਿਲ ਦਾ ਪੱਥਰ ਸਾਬਿਤ ਹੋਵੇਗੀ। ਪੇਂਡੂ ਖੇਤਰ ਵਿਖੇ ਬਣੇ ਆਮ ਆਦਮੀ ਕਲੀਨਿਕ ਵਿਖੇ ਦੀ ਤੈਨਾਤੀ ਕਾਰਨ ਸਿਹਤ ਸਹੂਲਤਾਂ ਵਿਚ ਵਾਧਾ ਹੋਵੇਗਾ ਅਤੇ ਲੋਕਾ ਨੂੰ ਇਸਦਾ ਫਾਇਦਾ ਮਿਲੇਗਾ। ਇਸ ਦੌਰਾਨ ਡਾਕਟਰ ਕਵਿਤਾ ਸਿੰਘ ਨੇ ਨਵ ਨਿਯੁਕਤ ਡਾਕਟਰਾਂ ਨੂੰ ਇਮਾਨਦਾਰੀ ਨਾਲ ਕੰਮ ਕਰਨ ਲਈ ਹਿਦਾਇਤ ਦਿੰਦੇ ਹੋਏ ਕਿਹਾ ਕਿ ਡਾਕਟਰੀ ਪੇਸ਼ੇ ਵਿਚ ਮਰੀਜ ਨਾਲ ਨਰਮੀ ਨਾਲ ਵਤੀਰਾ ਅਪਣਾਇਆ ਜਾਵੇ ਅਤੇ ਲੋਕਾ ਦੀ ਵੱਧ ਤੋਂ ਵੱਧ ਸੇਵਾ ਕਰਨ ਦੀ ਪ੍ਰੇਰਨਾ ਦਿੱਤੀ। ਇਸ ਦੌਰਾਨ ਅਕਾਸ਼ ਕੰਬੋਜ ਅਤੇ ਈਸ਼ਵਰ ਸਿੰਘ ਕਲਰਕ ਹਾਜਰ ਸੀ।  ।

LEAVE A REPLY

Please enter your comment!
Please enter your name here