Sunday, November 1, 2026
Home Latest ਫਰੀਦਕੋਟ ਦੇ ਡੀਸੀ ਨੇ ਸਰਕਾਰੀ ਦਫਤਰਾਂ ਵਿੱਚ ਜੀਨਸ ਤੇ ਟੀ ਸ਼ਰਟ ਪਾਉਣ...

ਫਰੀਦਕੋਟ ਦੇ ਡੀਸੀ ਨੇ ਸਰਕਾਰੀ ਦਫਤਰਾਂ ਵਿੱਚ ਜੀਨਸ ਤੇ ਟੀ ਸ਼ਰਟ ਪਾਉਣ ਤੇ ਲਗਾਈ ਪਾਬੰਦੀ

ਫਰੀਦਕੋਟ (ਦ ਸਟੈਲਰ ਨਿਊਜ਼), ਪਲਕ। ਫਰੀਦਕੋਟ ਦੇ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਨੇ ਦਫਤਰਾਂ ਵਿੱਚ ਜੀਨਸ ਤੇ ਟੀ ਸ਼ਰਟ ਪਾ ਕੇ ਆਉਣ ਤੇ ਪਾਬੰਦੀ ਲਗਾ ਦਿੱਤੀ ਹੈ। ਡੀਸੀ ਨੇ ਹੁਕਮਾਂ ਵਿੱਚ ਕਿਹਾ ਕਿ ਇਹ ਆਮ ਵੇਖਿਆ ਗਿਆ ਹੈ ਕਿ ਸਰਕਾਰੀ ਦਫਤਰਾਂ ਵਿੱਚ ਕਈ ਅਧਿਕਾਰੀ ਅਤੇ ਕਰਮਚਾਰੀ ਟੀ-ਸ਼ਰਟ ਅਤੇ ਜੀਨ ਵਗੈਰਾ ਪਹਿਨ ਕੇ ਦਫਤਰ ਆ ਜਾਂਦੇ ਹਨ। ਇਹ ਪ੍ਰਥਾ ਅੱਛੀ ਨਹੀਂ ਹੈ ਅਤੇ ਇਸ ਦਾ ਆਮ ਜਨਤਾ ਤੇ ਵੀ ਚੰਗਾ ਪ੍ਰਭਾਵ ਨਹੀਂ ਪੈਂਦਾ।

Advertisements

ਇਸ ਲਈ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਸਲਾਹ ਦਿੱਤੀ ਜਾਂਦੀ ਹੈ ਕਿ ਉਹ ਦਫਤਰ ਵਿੱਚ ਰਸਮੀ (ਫਾਰਮਲ) ਡਰੈਸ ਪਹਿਨ ਕੇ ਆਉਣ। ਸਮੂਹ ਵਿਭਾਗਾਂ ਦੇ ਮੁੱਖੀਆਂ ਨੂੰ ਭੇਜ ਕੇ ਲਿਖਿਆ ਜਾਂਦਾ ਹੈ ਕਿ ਉਹ ਆਪਣੇ ਅਧੀਨ ਆਉਂਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਇਹਨਾਂ ਹਦਾਇਤਾਂ ਬਾਰੇ ਜਾਣੂ ਕਰਵਾਉਣ ਅਤੇ ਇਸ ਦੀ ਪਾਲਣਾ ਯਕੀਨੀ ਬਣਾਈ ਜਾਵੇ।

LEAVE A REPLY

Please enter your comment!
Please enter your name here