ਰਾਜਸਥਾਨ ‘ਚ ਸ਼ਰਧਾਲੂਆਂ ਨਾਲ ਭਰੀ ਮਿੰਨੀ ਬੱਸ ਨੂੰ ਟਰਾਲੇ ਨੇ ਮਾਰੀ ਟੱਕਰ, 2 ਦੀ ਮੌਤ, 11 ਗੰਭੀਰ ਜ਼ਖ਼ਮੀ

ਰਾਜਸਥਾਨ (ਦ ਸਟੈਲਰ ਨਿਊਜ਼), ਪਲਕ। ਮਹਿੰਦੀਪੁਰ ਬਾਲਾਜੀ ਥਾਣਾ ਪੈਂਦੇ ਐਨਐਚ-21 ਤੇ ਸ਼ਰਧਾਲੂਆਂ ਨਾਲ ਭਰੀ ਮਿੰਨੀ ਬੱਸ ਨੂੰ ਇੱਕ ਅਣਪਛਾਤੇ ਟਰਾਲੇ ਨੇ ਪਿੱਛੇ ਤੋਂ ਟੱਕਰ ਮਾਰ ਦਿੱਤੀ। ਜਿਸ ਕਾਰਨ ਮਿੰਨੀ ਬੱਸ ਸੜਕ ਕਿਨਾਰੇ ਪਲਟ ਗਈ। ਇਸ ਹਾਦਸੇ ਵਿੱਚ ਇੱਕ ਔਰਤ ਸਮੇਤ ਦੋ ਸ਼ਰਧਾਲੂਆਂ ਦੀ ਮੌਤ ਹੋ ਗਈ।

Advertisements

ਇਸ ਦੇ ਨਾਲ ਹੀ ਬੱਚਿਆਂ ਅਤੇ ਔਰਤਾਂ ਸਮੇਤ 11 ਲੋਕ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਏ। ਸਾਰੇ ਜ਼ਖ਼ਮੀਆਂ ਨੂੰ ਹਸਪਤਾਲ ਦਾ ਦਾਖਲ ਕਰਵਾਇ ਗਿਆ। ਹਾਦਸੇ ਤੋਂ ਬਾਅਦ ਮਿੰਨੀ ਬੱਸ ਦਾ ਡਰਾਈਵਰ ਅਤੇ ਕੰਡਕਟਰ ਵੀ ਮੌਕੇ ਤੋਂ ਫਰਾਰ ਹੋ ਗਏ। ਪੁਲਿਸ ਨੇ ਮੌਕੇ ਤੇ ਪਹੁੰਚ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਸੀ।

LEAVE A REPLY

Please enter your comment!
Please enter your name here