
ਮੇਹਟਿਆਣਾ (ਦ ਸਟੈਲਰ ਨਿਊਜ਼), ਰਿਪੋਰਟ-ਇੰਦਰਜੀਤ ਹੀਰਾ। ਥਾਣਾ ਮੇਹਟੀਆਣਾ ਦੀ ਪੁਲਿਸ ਨੇ ਇਕ ਔਰਤ ਨੂੰ ਨਸ਼ੀਲੇ ਪਾਊਡਰ ਸਮੇਤ ਗ੍ਰਿਫਤਾਰ ਕੀਤਾ ਹੈ।
Advertisements

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਏ.ਐਸ.ਆਈ ਵਿਜੈ ਕੁਮਾਰ ਨੇ ਦੱਸਿਆ ਕਿ ਪੁਲਿਸ ਨੇ ਗਸ਼ਤ ਦੌਰਾਨ ਗੁਰਦੇਵ ਕੌਰ ਪਤਨੀ ਦਰਸ਼ਨ ਸਿੰਘ ਵਾਸੀ ਪਿੰਡ ਭੂੰਗਰਨੀ ਕੋਲੋ 360 ਗ੍ਰਾਮ ਨਸ਼ੀਲਾ ਪਾਊਡਰ ਬਰਾਮਦ ਕੀਤਾ। ਪੁਲਿਸ ਨੇ ਔਰਤ ਨੂੰ ਗ੍ਰਿਫ਼ਤਾਰ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।












