ਚੇਅਰਮੈਨ ਰਮਨ ਬਹਿਲ ਨੇ ਪਿੰਡ ਡੱਲਾ ਗੋਰੀਆ ਦੇ ਜਲ ਸਪਲਾਈ ਪ੍ਰੋਜੈਕਟ ਦਾ ਕੀਤਾ ਉਦਘਾਟਨ

ਗੁਰਦਾਸਪੁਰ, (ਦ ਸਟੈਲਰ ਨਿਊਜ਼): ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਦੀਆਂ ਕੋਸ਼ਿਸ਼ ਸਦਕਾ ਪਿੰਡ ਡੱਲਾ ਗੋਰੀਆ ਦੇ ਵਸਨੀਕਾਂ ਨੂੰ ਪੀਣ ਵਾਲੇ ਸਾਫ਼ ਤੇ ਸ਼ੁੱਧ ਪਾਣੀ ਦੀ ਸਹੂਲਤ ਮਿਲ ਗਈ ਹੈ। 37.96 ਲੱਖ ਰੁਪਏ ਦੀ ਲਾਗਤ ਨਾਲ ਬਣੇ ਜਲ ਸਪਲਾਈ ਪ੍ਰੋਜੈਕਟ ਦਾ ਉਦਘਾਟਨ ਅੱਜ ਚੇਅਰਮੈਨ ਰਮਨ ਬਹਿਲ ਵੱਲੋਂ ਕੀਤਾ ਗਿਆ।

Advertisements

ਜਲ ਸਪਲਾਈ ਪ੍ਰੋੋਜੈਕਟ ਦਾ ਉਦਘਾਟਨ ਕਰਦਿਆਂ ਚੇਅਰਮੈਨ ਰਮਨ ਬਹਿਲ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਵੱਲੋਂ ਪਿੰਡ ਡੱਲਾ ਗੋਰੀਆ ਦੇ ਵਸਨੀਕਾਂ ਦੀ ਸਾਫ਼ ਪਾਣੀ ਸਬੰਧੀ ਲੰਮੇ ਸਮੇਂ ਤੋਂ ਚਲੀ ਆ ਰਹੀ ਮੰਗ ਨੂੰ ਪੂਰਾ ਕੀਤਾ ਗਿਆ ਹੈ।

ਬਹਿਲ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇਸ ਪ੍ਰੋਜੈਕਟ ਉੱਪਰ 37.96 ਲੱਖ ਰੁਪਏ ਖਰਚ ਕੀਤੇ ਗਏ ਹਨ ਜਿਸ ਨਾਲ 889 ਦੀ ਅਬਾਦੀ ਵਾਲੇ ਪਿੰਡ ਡੱਲਾ ਗੋਰੀਆ ਦੇ ਸਾਰੇ 115 ਘਰਾਂ ਵਿੱਚ ਪੀਣ ਵਾਲੇ ਪਾਣੀ ਦੇ ਕੁਨੈਕਸ਼ਨ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਇਸ ਪ੍ਰੋਜੈਕਟ ਤਹਿਤ ਹਰ ਘਰ ਨੂੰ ਪੀਣ ਵਾਲਾ ਸਾਫ਼ ਤੇ ਸ਼ੁੱਧ ਪਾਣੀ ਮਿਲਣ ਨਾਲ ਪਿੰਡ ਵਾਸੀ ਬੇਹੱਦ ਖੁਸ਼ ਹਨ ਅਤੇ ਮਾਨ ਸਰਕਾਰ ਦੇ ਧੰਨਵਾਦੀ ਹਨ।  

ਚੇਅਰਮੈਨ ਸ੍ਰੀ ਰਮਨ ਬਹਿਲ ਨੇ ਕਿਹਾ ਕਿ ਮਾਨ ਸਰਕਾਰ ਵੱਲੋਂ ਜਿਥੇ ਲੋਕਾਂ ਨੂੰ ਪੀਣ ਵਾਲੇ ਸਾਫ਼ ਤੇ ਸ਼ੁੱਧ ਪਾਣੀ ਦੀ ਸਹੂਲਤ ਦਿੱਤੀ ਜਾ ਰਹੀ ਹੈ ਓਥੇ ਹਰ ਘਰ ਨੂੰ 300 ਯੂਨਿਟ ਪ੍ਰਤੀ ਮਹੀਨਾ ਮੁਫ਼ਤ ਬਿਜਲੀ ਸਹੂਲਤ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਿੱਖਿਆ ਅਤੇ ਸਿਹਤ ਦੇ ਖੇਤਰ ਵਿੱਚ ਕ੍ਰਾਂਤੀਕਾਰੀ ਸੁਧਾਰ ਕੀਤੇ ਗਏ ਹਨ। ਆਮ ਆਦਮੀ ਕਲੀਨਿਕ ਖੁੱਲਣ ਨਾਲ ਲੋਕਾਂ ਨੂੰ ਬਹੁਤ ਫਾਇਦਾ ਹੋਇਆ ਹੈ। ਨੌਜਵਾਨਾਂ ਨੂੰ ਮੈਰਿਟ ਉੱਪਰ ਨੌਂਕਰੀਆਂ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਮਾਨ ਸਰਕਾਰ ਵੱਲੋਂ ਸੂਬੇ ਨੂੰ ਵਿਕਾਸ ਪੱਖੋਂ ਮੋਹਰੀ ਬਣਾਉਣ ਵਿੱਚ ਹਰ ਕੋਸ਼ਿਸ਼ ਕੀਤੀ ਜਾ ਰਹੀ।

ਇਸ ਮੌਕੇ ਉਨ੍ਹਾਂ ਡੱਲਾ ਗੋਰੀਆ ਸਕੂਲ ਦਾ ਦੌਰਾ ਕਰਕੇ ਬੱਚਿਆਂ ਨੂੰ ਮਿਲ ਰਹੀਆਂ ਸਹੂਲਤਾਂ ਦਾ ਜਾਇਜਾ ਵੀ ਲਿਆ। ਇਸ ਮੌਕੇ ਉਨ੍ਹਾਂ ਨਾਲ ਜਲ ਸਪਲਾਈ ਦੇ ਐੱਸ.ਡੀ.ਓ. ਸਾਹਿਲ, ਜੇ.ਈ. ਗੁਰਮੀਤ ਸਿੰਘ, ਪਿੰਡ ਦੇ ਮੋਹਤਬਰ ਅਰਜਨ ਸਿੰਘ, ਬੱਬੀ ਤੇ ਹੋਰ ਵਿਅਕਤੀ ਮੌਜੂਦ ਸਨ।  

LEAVE A REPLY

Please enter your comment!
Please enter your name here