ਮਾਨਸਾ ਵਿੱਚ 7 ਸਬ-ਇੰਸਪੈਕਟਰਾਂ ਦੀ ਭਰਤੀ ਨੂੰ ਲੈ ਕੇ ਵਿਰੋਧੀ ਪਾਰਟੀਆਂ ਨੇ ਕੀਤਾ ਵਿਵਾਦ, ਮੁੱਖ ਮੰਤਰੀ ਮਾਨ ਤੋਂ ਮੰਗੇ ਜਵਾਬ

ਮਾਨਸਾ (ਦ ਸਟੈਲਰ ਨਿਊਜ਼), ਪਲਕ। ਮਾਨਸਾ ਵਿੱਚ 7 ਸਬ-ਇੰਸਪੈਕਟਰਾਂ ਦੀ ਭਰਤੀ ਨੂੰ ਲੈ ਕੇ ਵਿਵਾਦ ਖੜ੍ਹਾ ਹੋ ਗਿਆ ਹੈ। ਜਿਸ ਤੇ ਹੁਣ ਵਿਰੋਧੀ ਪਾਰਟੀਆਂ ਨੇ ਮੁੱਖ ਮੰਤਰੀ ਨੂੰ ਸਵਾਲ ਕਰਨੇ ਸ਼ੁਰੂ ਕਰ ਦਿੱਤੇ ਹਨ। ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਨੇ ਟਵੀਟ ਕਰ ਕੇ ਮੁੱਖ ਮੰਤਰੀ ਮਾਨ ਤੋਂ ਜਵਾਬ ਮੰਗਿਆ ਹੈ ਕਿ ਸਾਡੇ ਨੌਜਵਾਨ ਵਿਦੇਸ਼ ਕਿਉਂ ਨਾ ਜਾਣ।

Advertisements

ਉਨ੍ਹਾਂ ਕਿਹਾ ਕਿ ਭਗਵੰਤ ਮਾਨ ਜੀ ਤੁਹਾਡੀ ਸਰਕਾਰ ਵੱਲੋਂ ਭਰਤੀ ਕਿਸੇ ਮਾਨਸਾ ਜ਼ਿਲ੍ਹੇ ਦੇ 7 ਸਬ-ਇੰਸਪੈਕਟਰਾਂ ਵਿੱਚੋਂ 6 ਹਰਿਆਣਾ ਦੇ ਹਨ ਤੇ ਸਿਰਫ 1 ਹੀ ਪੰਜਾਬ ਦਾ ਹੈ ਅਤੇ ਫਿਰ ਤੁਸੀਂ ਚਾਹੁੰਦੇ ਹੋ ਕਿ ਪੰਜਾਬ ਦੇ ਨੌਜਵਾਨ ਦੂਜੇ ਦੇਸ਼ ਵਿੱਚ ਜਾ ਜਾਣ?

LEAVE A REPLY

Please enter your comment!
Please enter your name here