Friday, October 30, 2026
Home Latest ਬਟਾਲਾ ‘ਚ ਭਾਂਡੇ ਬਣਾਉਣ ਵਾਲੀ ਫੈਕਟਰੀ ‘ਚ ਮਸ਼ੀਨ ਵਿੱਚ ਔਰਤ ਦੇ ਵਾਲ...

ਬਟਾਲਾ ‘ਚ ਭਾਂਡੇ ਬਣਾਉਣ ਵਾਲੀ ਫੈਕਟਰੀ ‘ਚ ਮਸ਼ੀਨ ਵਿੱਚ ਔਰਤ ਦੇ ਵਾਲ ਫਸ ਜਾਣ ਕਾਰਨ ਹੋਈ ਮੌਤ

ਬਟਾਲਾ (ਦ ਸਟੈਲਰ ਨਿਊਜ਼), ਪਲਕ। ਬਟਾਲਾ ਵਿੱਚ ਅੰਮ੍ਰਿਤਸਰ ਰੋਡ ਤੇ ਭਾਂਡੇ ਬਣਾਉਣ ਵਾਲੀ ਅਮਿਤ ਫੈਕਟਰੀ ਵਿੱਚ ਦਰਦਨਾਕ ਹਾਦਸਾ ਵਾਪਰਿਆ ਹੈ। ਜਿੱਥੇ ਕਿ ਮਸ਼ੀਨ ਵਿੱਚ ਔਰਤ ਦੇ ਵਾਲ ਫਸ ਜਾਣ ਕਾਰਨ ਮੌਤ ਹੋ ਗਈ। ਮ੍ਰਿਤਕਾ ਦੀ ਪਹਿਚਾਣ ਅਨੁਸ਼ਕਾ ਵਜੋਂ ਹੋਈ ਹੈ। ਸੂਚਨਾ ਮਿਲਦੇ ਹੀ ਪੁਲਿਸ ਵੀ ਮੌਕੇ ਤੇ ਪਹੁੰਚ ਗਈ ਤੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ।

Advertisements

ਮ੍ਰਿਤਕਾ ਔਰਤ ਦੇ ਪਰਿਵਾਰ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਬੇਟੀ ਅਨੁਸ਼ਕਾ ਦਾ ਵਿਆਹ ਕਈ ਸਾਲ ਪਹਿਲਾਂ ਹੋਇਆ ਸੀ। ਵਿਆਹ ਤੋਂ ਬਾਅਦ ਉਸਦੀ ਇੱਕ ਬੱਚੀ ਵੀ ਹੈ। ਉਸਦਾ ਪਤੀ ਉਸਨੂੰ ਛੱਡ ਗਿਆ ਹੈ। ਬੱਚੇ ਦਾ ਪਾਲਣ ਪੋਸ਼ਣ ਕਰਨ ਲਈ ਉਹ ਬਟਾਲਾ ਵਿੱਚ ਅਮਿਤ ਹੋਮ ਦੇ ਭਾਂਡੇ ਬਣਾਉਣ ਵਾਲੀ ਫੈਕਟਰੀ ਵਿੱਚ ਕੰਮ ਕਰਦੀ ਸੀ। ਉਨ੍ਹਾਂ ਨੇ ਇਨਸਾਫ ਦੀ ਮੰਗ ਕੀਤੀ ਹੈ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਜੋ ਵੀ ਲਾਪਰਵਾਹੀ ਕਰਦਾ ਹੈ, ਉਸ ਖਿਲਾਫ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

LEAVE A REPLY

Please enter your comment!
Please enter your name here