ਹੁਸ਼ਿਆਰਪੁਰ (ਦ ਸਟੈਲਰ ਨਿਊਜ਼): ਡਿਪਟੀ ਕਮਿਸ਼ਨਰ ਅਤੇ ਪ੍ਰਧਾਨ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਕੋਮਲ ਮਿੱਤਲ ਦੇ ਨਿਰਦੇਸ਼ਾਂ ’ਤੇ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਲਗਾਤਾਰ ਹੜ੍ਹ ਪੀੜਤਾਂ ਨੂੰ ਰਾਹਤ ਸਮੱਗਰੀ ਪ੍ਰਦਾਨ ਕਰ ਰਹੀ ਹੈ। ਇਸ ਸਬੰਧ ਵਿਚ ਰਾਜੇਸ਼ ਕੁਮਾਰ ਵਰਮਾ, ਬੁੱਧਰਾਮ ਕਲੋਨੀ ਹੁਸ਼ਿਆਰਪੁਰ ਵਲੋਂ 11 ਹਜ਼ਾਰ ਰੁਪਏ ਦੀ ਸਹਿਯੋਗ ਰਾਸ਼ੀ ਭੇਟ ਕੀਤੀ ਗਈ ਹੈ।
ਸਕੱਤਰ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਮੰਗੇਸ਼ ਸੂਦ ਨੇ ਦੱਸਿਆ ਕਿ ਹੜ੍ਹ ਪੀੜਤਾਂ ਨੂੰ ਰਾਹਤ ਸਮੱਗਰੀ ਮੁਹੱਈਆ ਕਰਾਵਉਣ ਲਈ ਦਾਨ ਵਿਚ ਮਿਲੀ ਇਸ ਸਹਿਯੋਗ ਰਾਸ਼ੀ ਦੁਆਰਾ ਹੜ੍ਹ ਪੀੜਤਾਂ ਨੂੰ ਰਾਹਤ ਸਮੱਗਰੀ ਮੁਹੱਈਆ ਕਰਵਾਈ ਜਾ ਰਹੀ ਹੈ।
ਉਨ੍ਹਾਂ ਰਾਜੇਸ਼ ਕੁਮਾਰ ਵਰਮਾ ਦਾ ਧੰਨਵਾਦ ਕੀਤਾ ਅਤੇ ਸਮੂਹ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਔਖੀ ਘੜੀ ਵਿਚ ਜਿਲ੍ਹਾ ਰੈੱਡ ਕਰਾਸ ਸੁਸਾਇਟੀ ਨਾਲ ਮਿਲ ਕੇ ਹੜ੍ਹ ਪੀੜਤਾਂ ਦੀ ਮਦਦ ਲਈ ਅੱਗੇ ਆਉਣ।