ਦਿੱਲੀ ਸ਼ਰਾਬ ਘਪਲੇ ਮਾਮਲੇ ਵਿੱਚ ਸੀਬੀਆਈ ਨੇ ਪੰਜਾਬ ਦੇ 10 ਅਧਿਕਾਰੀਆਂ ਨੂੰ ਕੀਤਾ ਤਲਬ

ਦਿੱਲੀ (ਦ ਸਟੈਲਰ ਨਿਊਜ਼), ਪਲਕ। ਅਕਾਲੀ ਦਲ ਦੀ ਸਾਂਸਦ ਹਰਸਿਮਰਤ ਕੌਰ ਬਾਦਲ ਨੇ 3 ਅਗਸਤ ਨੂੰ ਸੰਸਦ ਵਿੱਚ ਪੰਜਾਬ ਦੀ ਐਕਸਾਈਜ਼ ਪਾਲਿਸੀ ਤੇ ਸਵਾਲ ਖੜ੍ਹੇ ਕੀਤੇ ਸਨ। ਦਿੱਲੀ ਸ਼ਰਾਬ ਘਪਲੇ ਮਾਮਲੇ ਵਿੱਚ ਕੇਂਦਰੀ ਜਾਂਚ ਬਿਊਰੋ ਨੇ ਪੰਜਾਬ ਐਕਸਾਈਜ਼ ਐਂਡ ਟੈਕਸੇਸ਼ਨ ਵਿਭਾਗ ਦੇ 10 ਅਧਿਕਾਰੀਆਂ ਨੂੰ ਦਿੱਲੀ ਤਲਬ ਕੀਤਾ ਹੈ। ਉਨ੍ਹਾਂ ਨੂੰ ਬਿਆਨ ਦਰਜ਼ ਕਰਵਾਉਣ ਲਈ ਦਿੱਲੀ ਬੁਆਇਆ ਹੈ।

Advertisements

ਜਿਸ ਵਿੱਚ ਦਿੱਲੀ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਮੁੱਖ ਦੋਸ਼ੀ ਬਣਾਏ ਗਏ ਹਨ। ਇਹ ਸੰਮਨ ਦਿੱਲੀ ਵਿੱਚ ਸੀਬੀਆਈ ਦੇ ਇਲਾਵਾ ਐੱਸਪੀ ਰਾਜੀਵ ਕੁਮਾਰ ਵੱਲੋਂ ਜਾਰੀ ਕੀਤੇ ਗਏ ਹਨ। ਆਈਪੀਸੀ ਦੀ ਧਾਰਾ 160 ਤਹਿਤ ਜਾਰੀ ਸੰਮਨ ਐਕਸਾਈਜ਼ ਐਂਡ ਟੈਕਸੇਸ਼ਨ ਵਿਭਾਗ ਦੇ ਮੁੱਖ ਮੰਤਰੀ ਦਫਤਰ ਰਾਹੀਂ ਭੇਜਿਆ ਗਿਆ। ਈਡੀ ਪਹਿਲਾਂ ਹੀ ਇਸ ਮਾਮਲੇ ਵਿੱਚ ਤਿੰਨ ਅਧਿਕਾਰੀਆਂ ਤੋਂ ਪੁੱਛਗਿੱਛ ਕਰ ਚੁੱਕਾ ਹੈ ਜਿਸ ਵਿੱਚ ਫਾਈਨੈਂਸ਼ੀਅਲ ਕਮਿਸ਼ਨਰ ਐਕਸਾਈਜ਼ ਐਂਡ ਟੈਕਸੇਸ਼ਨ ਕੇਪੀ ਸਿਨ੍ਹਾ ਦਾ ਨਾਂ ਵੀ ਸ਼ਾਮਲ ਹੈ।

LEAVE A REPLY

Please enter your comment!
Please enter your name here