ਦੁਖਦ: ਬਟਾਲਾ ‘ਚ 5 ਸਾਲਾਂ ਬੱਚੇ ਦੀ ਸਕੂਲ ਬੱਸ ਹੇਠਾਂ ਆਉਣ ਕਾਰਨ ਹੋਈ ਮੌਤ

ਬਟਾਲਾ (ਦ ਸਟੈਲਰ ਨਿਊਜ਼), ਪਲਕ। ਬਟਾਲਾ ਤੋਂ ਇੱਕ ਦੁਖਦਾਈ ਖਬਰ ਸਾਹਮਣੇ ਆਈ ਹੈ, ਜਿੱਥੇ ਕਿ 5 ਸਾਲਾਂ ਬੱਚੇ ਦੀ ਸਕੂਲੀ ਬੱਸ ਹੇਠਾਂ ਆਉਣ ਕਾਰਨ ਮੌਤ ਹੋ ਗਈ। ਮ੍ਰਿਤਕ ਬੱਚੇ ਦੀ ਪਹਿਚਾਣ ਹਰਜੀਤ ਸਿੰਘ ਵਜੋਂ ਹੋਈ ਹੈ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਛੁੱਟੀ ਤੋਂ ਬਾਅਦ ਜਦੋਂ ਸਕੂਲ ਬੱਸ ਦੋਵੇਂ ਬੱਚਿਆਂ ਨੂੰ ਛੱਡਣ ਆਈ ਤਾਂ ਉਹ ਬੱਸ ਤੋਂ ਉਤਰ ਰਹੇ ਸਨ।

Advertisements

ਉਸਦੇ ਦੀ ਧੀ ਬਸ ਤੋਂ ਉਤਰੀ ਸੀ ਤੇ ਪੁੱਤਰ ਹਰਕੀਰਤ ਸਿੰਘ ਬੱਸ ਤੋਂ ਉਤਰ ਰਿਹਾ ਸੀ ਕਿ ਡਰਾਈਵਰ ਨੇ ਉਸੇ ਵੇਲੇ ਬੱਸ ਤੋਰ ਲਈ। ਜਿਸ ਕਾਰਨ ਹਰਜੀਤ ਹੇਠਾਂ ਡਿੱਗ ਗਿਆ ਅਤੇ ਬੱਸ ਦੀ ਲਪੇਟ ਵਿੱਚ ਆ ਗਿਆ। ਦਵਿੰਦਰ ਨੇ ਦੱਸਿਆ ਕਿ ਡਰਾਈਵਰ ਬੱਸ ਰੋਕਣ ਦੀ ਬਜਾਏ ਭਜਾ ਕੇ ਲੈ ਗਿਆ। ਜਿਸ ਕਾਰਨ ਬੱਚੇ ਦੀ ਮੌਤ ਹੋ ਗਈ। ਪੁਲਿਸ ਨੇ ਬੱਸ ਨੂੰ ਕਬਜ਼ੇ ਵਿੱਚ ਲੈ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

LEAVE A REPLY

Please enter your comment!
Please enter your name here