ਫਗਵਾੜਾ ‘ਚ ਕਰੀਬ 30 ਬਦਮਾਸ਼ਾਂ ਨੇ ਨਿਜੀ ਯੂਨੀਵਰਸਿਟੀ ਨੇੜੇ ਚਲਾਈਆ ਗੋਲੀਆਂ, 1 ਦੀ ਮੌਤ ਤੇ 2 ਜ਼ਖ਼ਮੀ

ਫਗਵਾੜਾ (ਦ ਸਟੈਲਰ ਨਿਊਜ਼), ਪਲਕ। ਫਗਵਾੜਾ ਵਿੱਚ ਇੱਕ ਨਿਜੀ ਯੂਨੀਵਰਸਿਟੀ ਨੇੜੇ ਕੁੱਝ ਹਥਿਆਰਬੰਦ ਬਦਮਾਸ਼ਾਂ ਵੱਲੋਂ ਨੌਜਵਾਨਾਂ ਤੇ ਹਮਲਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਕਰੀਬ 30 ਬਦਮਾਸ਼ਾਂ ਨੇ ਯੂਨੀਵਰਸਿਟੀ ਦੇ ਗੇਟ ਕੋਲ ਖੜ੍ਹੇ ਨੌਜਵਾਨਾਂ ਤੇ ਗੋਲੀਆਂ ਵੀ ਚਲਾਈਆਂ ਗਈਆਂ। ਇਸ ਹਮਲੇ ਵਿੱਚ ਇੱਕ ਨੌਜਵਾਨ ਦੀ ਮੌਤ ਹੋ ਗਈ ਅਤੇ ਦੋ ਨੌਜਵਾਨਾਂ ਦੇ ਜ਼ਖ਼ਮੀ ਹੋਣ ਦੀ ਸੂਚਨਾ ਹੈ। ਮ੍ਰਿਤਕ ਦੀ ਪਹਿਚਾਣ ਹਰਪ੍ਰੀਤ ਸਿੰਘ ਵਾਸੀ ਸਿੰਘਪੁਰ ਵਜੋਂ ਹੋਈ ਹੈ।

Advertisements

ਜ਼ਖ਼ਮੀ ਅਰਜੁਨ ਸਿੰਘ ਨੇ ਦੱਸਿਆ ਕਿ ਉਹ ਅਤੇ ਉਸਦਾ ਭਰਾ ਹਰਪ੍ਰੀਤ ਅਤੇ ਦੋਸਤ ਸੌਰਭ ਆਪਣੇ ਦੋਸਤ ਮਨੀ ਨੂੰ ਛੱਡਣ ਲਈ ਦੂਜੇ ਪੀਜੀ ਵਿੱਚ ਜਾ ਰਹੇ ਸਨ ਕਿ ਇਸ ਦੌਰਾਨ ਕਰੀਬ 30 ਨੌਜਵਾਨ ਬਾਈਕ ਤੇ ਸਵਾਰ ਹੋ ਕੇ ਆਏ। ਅਰਜੁਨ ਨੇ ਦੱਸਿਆ ਕਿ ਕੁੱਝ ਹਮਲਾਵਰਾਂ ਕੋਲ ਪਿਸਤੌਲਾਂ ਵੀ ਸਨ ਅਤੇ ਉਹਨਾਂ ਵੀ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਉਸਨੇ ਦੱਸਿਆ ਕਿ ਉਸਦੇ ਭਰਾ ਹਰਪ੍ਰੀਤ ਦੇ ਸਿਰ ਤੇ ਤੇਜ਼ਧਾਰ ਹਥਿਆਰ ਨਾਲ ਵਾਰ ਕੀਤਾ ਗਿਆ। ਅਰਜਨ ਨੇ ਦੱਸਿਆ ਕਿ ਉਨ੍ਹਾਂ ਤੇ ਹਮਲਾ ਕਰਨ ਵਾਲੇ ਵਿਅਕਤੀਆਂ ਵਿੱਚ ਮਨੋਹਰ, ਰੋਸ਼ਨ, ਸਾਬਾ, ਅਭਿਸ਼ੇਕ ਅਤੇ ਹੋਰ ਅਣਪਛਾਤੇ ਵਿਅਕਤੀ ਵੀ ਸ਼ਾਮਲ ਸਨ।

LEAVE A REPLY

Please enter your comment!
Please enter your name here