ਨਾਰੂ ਨੰਗਲ ਸਕੂਲ ਦੀ ਖੋ-ਖੋ ਅੰਡਰ 17 ਟੀਮ ਨੇ ਜਿੱਤਿਆ ਸੋਨ ਤਗਮਾ, ਜਿੱਤ ਦੀ ਖੁਸ਼ੀ ਵਿਚ ਬੱਚਿਆਂ ਨੂੰ ਹੋਟਲ ਵਿੱਚ ਕਰਵਾਇਆ ਗਿਆ ਲੰਚ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਜ਼ਿਲ੍ਹਾ ਸਿੱਖਿਆ ਅਫਸਰ ਹਰਭਗਵੰਤ ਸਿੰਘ (ਸੈ.ਸਿ.) ਦੀ ਯੋਗ ਅਗਵਾਈ ਹੇਠ 67ਵੀਆਂ ਜ਼ਿਲ੍ਹਾ ਸਕੂਲ ਖੇਡਾਂ ਵਿੱਚ ਅੰਡਰ-17 ਖੋ-ਖੋ (ਮੁੰਡੇ) ਮੁਕਾਬਲੇ ਵਿੱਚ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ, ਨਾਰੂ ਨੰਗਲ (ਸ਼ੇਰਗੜ੍ਹ ਜੋਨ) ਨੇ ਜ਼ਿਲ੍ਹਾ ਪੱਧਰੀ ਫ਼ਾਈਨਲ ਮੁਕਾਬਲੇ ਵਿਚ ਜਿੱਤ ਹਾਸਲ ਕਰਕੇ ਸੋਨ ਤਗਮਾ ਜਿੱਤਿਆ। ਲਾਜਵੰਤੀ ਸਟੇਡੀਅਮ ਵਿੱਚ ਹੋਏ ਇਸ ਮੁਕਾਬਲੇ ਵਿੱਚ ਨਾਰੂ ਨੰਗਲ ਸਕੂਲ (ਸ਼ੇਰਗੜ੍ਹ ਜੋਨ) ਨੇ ਗੜ੍ਹਸ਼ੰਕਰ ਜੋਨ ਨੂੰ ਹਰਾਇਆ।

Advertisements

ਸਕੂਲ ਦੀ ਇਸ ਜਿੱਤ ਤੇ ਪ੍ਰਿੰਸੀਪਲ ਸ਼ੈਲੇਂਦਰ ਠਾਕੁਰ ਅਤੇ ਸਰੀਰਿਕ ਸਿੱਖਿਆ ਦੇ ਲੈਕਚਰਾਰ ਸੁਰਜੀਤ ਸਿੰਘ ਨੇ ਵਿਦਿਆਰਥੀਆਂ ਨੂੰ ਬਹੁਤ-ਬਹੁਤ ਵਧਾਈ ਦਿੱਤੀ। ਪ੍ਰਿੰਸੀਪਲ ਸਾਹਿਬ ਨੇ ਕਿਹਾ ਕਿ ਇਕ ਬੱਚੇ ਲਈ ਪੜਾਈ ਤੇ ਨਾਲ-ਨਾਲ ਖੇਡਾਂ ਵੀ ਬਹੁਤ ਜ਼ਰੂਰੀ ਹਨ। ਖੇਡਾਂ ਬੱਚੇ ਦੀ ਸ਼ਖਸ਼ੀਅਤ ਨੂੰ ਨਿਖਾਰਦੀਆਂ ਹਨ।

ਆਉਣ ਵਾਲੇ ਸਮੇਂ ਵਿੱਚ ਪੰਜਾਬ ਖੇਡਾਂ ਵਿੱਚ ਆਪਣਾ ਵੱਖਰਾ ਮੁਕਾਮ ਹਾਸਲ ਕਰਕੇ ਦੇਸ਼ ਨੂੰ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਖਿਡਾਰੀ ਦੇਵੇਗਾ। ਜ਼ਿਲ੍ਹਾ ਟੂਰਨਾਮੈਂਟ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਤਰਲੋਚਨ ਸਿੰਘ, ਸਕੱਤਰ ਇੰਦਰਜੀਤ ਸਿੰਘ ਵੜੈਚ ਅਤੇ ਜ਼ਿਲ੍ਹਾ ਸਪੋਰਟਸ ਕੋਰਡੀਨੇਟਰ ਜਗਜੀਤ ਸਿੰਘ ਵੱਲੋਂ ਸਾਰੇ ਜੇਤੂ ਖਿਡਾਰੀਆਂ ਨੂੰ ਵਧਾਈ ਦਿੱਤੀ ਗਈ। ਇਸ ਜਿੱਤ ਦੀ ਖੁਸ਼ੀ ਵਿੱਚ ਸਕੂਲ ਦੇ ਸਾਰੇ ਜੇਤੂ ਖਿਡਾਰੀਆਂ ਨੂੰ ਹੋਟਲ ਪ੍ਰੈਜ਼ੀਡੈਂਸੀ ਵਿੱਚ ਲੰਚ ਕਰਵਾਇਆ ਗਿਆ।

LEAVE A REPLY

Please enter your comment!
Please enter your name here