ਚੱਬੇਵਾਲ ਪੁਲਿਸ ਨੇ 120 ਗ੍ਰਾਮ ਨਸ਼ੀਲਾ ਪਦਾਰਥ ਸਮੇਤ ਵਿਅਕਤੀ ਨੂੰ ਕੀਤਾ ਗ੍ਰਿਫ਼ਤਾਰ

ਹੁਸ਼ਿਆਰਪੁਰ(ਦ ਸਟੈਲਰ ਨਿਊਜ਼),ਰਿਪੋਰਟ-ਇੰਦਰਜੀਤ ਹੀਰਾ। ਸਰਤਾਜ ਸਿੰਘ ਚਾਹਲ ਆਈ.ਪੀ.ਐਸ ਸੀਨੀਅਰ ਪੁਲਿਸ ਕਪਤਾਨ ਹੁਸ਼ਿਆਰਪੁਰ, ਸਰਬਜੀਤ ਸਿੰਘ ਬਾਜ਼ੀਆਂ ਪੁਲਿਸ ਕਪਤਾਨ (ਤਫ਼ਤੀਸ਼) ਹੁਸ਼ਿਆਰਪੁਰ ਮੇਜਰ ਸਿੰਘ ਪੁਲਿਸ ਕਪਤਾਨ (ਪੀ.ਬੀ.ਆਈ) ਹੁਸ਼ਿਆਰਪੁਰ ਦੀਆਂ ਹਦਾਇਤਾਂ ਅਨੁਸਾਰ ਓਪੀਐਸ ਸੀਲ IV ਭੈੜੇ ਪੁਰਸ਼ਾਂ ਅਤੇ ਨਸ਼ਾ ਸਮੱਗਲਰਾਂ ਦੇ ਖਿਲਾਫ਼ ਕੀਤੀ ਗਈ ਕਾਰਵਾਈ ਅਨੁਸਾਰ ਰਵਿੰਦਰ ਸਿੰਘ ਪੀ.ਪੀ.ਐਸ, ਡੀ.ਐੱਸ.ਪੀ ਹੈੱਡ ਕੁਆਟਰ ਹੁਸ਼ਿਆਰਪੁਰ ਦੀ ਨਿਗਰਾਨੀ ਹੇਠ, ਇੰਸ.ਜਸਬੀਰ ਸਿੰਘ ਮੁੱਖ ਅਫ਼ਸਰ, ਥਾਣਾ ਚੱਬੇਵਾਲ ਹੁਸ਼ਿਆਰਪੁਰ ਦੀ ਦੇਖ ਰੇਖ ਹੇਠ ਮਿਤੀ 10-ਸਤੰਬਰ 2023 ਨੂੰ ਐਸ.ਆਈ.ਰਾਕੇਸ਼ ਕੁਮਾਰ ਥਾਣਾ ਚੱਬੇਵਾਲ ਪੁਲਿਸ ਪਾਰਟੀ ਸਮੇਤ ਗਸ਼ਤ ਅਤੇ ਚੈਕਿੰਗ ਦੇ ਸੰਬੰਧ ਵਿੱਚ ਟੀ ਪੁਆਇਟ ਭਾਮ ਮੌਜੂਦ ਸੀ ਤਾਂ ਸਾਹਮਣੇ ਤੋਂ ਇਕ ਮੋਟਰ ਸਾਈਕਲ ਨੰਬਰੀ PB-07-BW-6936 ਤੇ ਅਉਂਦਾ ਇੱਕ ਵਿਅਕਤੀ ਦਿਖਾਈ ਦਿੱਤਾ।

Advertisements

ਜਿਸਨੂੰ ਸ਼ੱਕ ਦੀ ਬਿਨਾਹ ਤੇ ਕਾਬੂ ਕਰਕੇ ਨਾਮ ਪਤਾ ਪੁੱਛਿਆ ਤਾਂ ਉਸਨੇ ਆਪਣਾ ਨਾਮ ਗੁਰਦੀਪ ਸਿੰਘ ਪੁੱਤਰ ਸਵਰਨ ਸਿੰਘ ਵਾਸੀ ਰਾਮ ਥਾਣਾ ਚੱਬੇਵਾਲ ਜਿਲ੍ਹਾ ਹੁਸ਼ਿਆਰਪੁਰ ਦੱਸਿਆ। ਚੈਂਕਿੰਗ ਦੌਰਾਨ ਉਸ ਪਾਸੋਂ 120 ਗ੍ਰਾਮ ਨਸ਼ੀਲਾ ਪਦਾਰਥ ਬਰਾਮਦ ਕੀਤਾ ਗਿਆ। ਪੁਲਿਸ ਨੇ ਉਸਨੂੰ ਗ੍ਰਿਫ਼ਤਾਰ ਕਰਕੇ ਉਸ ਦੇ ਖਿਲਾਫ ਮੁਕੱਦਮਾ ਨੰਬਰ 79 ਮਿਤੀ 10-09-2023 ਅਧ 22-61-85 ਐਨਡੀਪੀਐਸ ਐਕਟ ਥਾਣਾ ਚੱਬੇਵਾਲ ਜਿਲ੍ਹਾ ਹੁਸ਼ਿਆਰਪੁਰ ਦਰਜ ਰਜਿਸਟਰ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਅਤੇ ਜਿਸ ਪਾਸੇੋਂ ਹੁਣ ਤੱਕ ਪੁੱਛਗਿੱਛ ਜਾਰੀ ਹੈ।

LEAVE A REPLY

Please enter your comment!
Please enter your name here