ਬਰਨਾਲਾ ਦੇ ਨੌਜਵਾਨ ਦੀ ਆਸਟ੍ਰਲੀਆ ਦੇ ਸੜਕ ਹਾਸਦੇ ਵਿੱਚ ਹੋਈ ਮੌਤ

ਬਰਨਾਲਾ (ਦ ਸਟੈਲਰ ਨਿਊਜ਼), ਰਿਪੋਰਟ ਪੰਕਜ। ਆਸਟ੍ਰਲੀਆ ਵਿੱਚ ਬਰਨਾਲਾ ਦੇ ਨੌਜਵਾਨ ਦੀ ਇੱਕ ਸੜਕ ਹਾਦਸੇ ਵਿੱਚ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਨੌਜਵਾਨ ਕਾਫੀ ਸਮੇਂ ਤੋਂ ਆਸਟ੍ਰੇਲੀਆਂ ਵਿੱਚ ਰਹਿ ਰਿਹਾ ਸੀ। ਨੌਜਵਾਨ ਦੀ ਪਹਿਚਾਣ ਮਨਪ੍ਰੀਤ ਸਿੰਘ ਉਮਰ 30 ਸਾਲ ਵਾਸੀ ਬਰਨਾਲਾ ਦੇ ਪਿੰਡ ਛਾਪਾ ਵਜੋਂ ਹੋਈ ਹੈ। ਮਨਪ੍ਰੀਤ ਆਸਟ੍ਰੇਲੀਆਂ ਵਿੱਚ ਟਰਾਲਾ ਚਲਾਉਦਾ ਸੀ।

Advertisements

ਉਹ ਪਿਛਲੇ ਛੇ ਸਾਲਾਂ ਤੋਂ ਆਸਟ੍ਰੇਲੀਆਂ ਵਿੱਚ ਆਪਣੀ ਪਤਨੀ ਨਾਲ ਰਹਿੰਦਾ ਸੀ ਅਤੇ ਐਡੀਲੇਡ ਨੇੜੇ ਸੜਕ ਤੇ ਉਸਦੇ ਟਰਾਲੇ ਨੂੰ ਦੂਜੇ ਟਰਾਲੇ ਨੇ ਟੱਕਰ ਮਾਰ ਦਿੱਤੀ ਅਤੇ ਉਸਦੀ ਮੌਕੇ ਤੇ ਹੀ ਮੌਤ ਹੋ ਗਈ।ਮਨਪ੍ਰੀਤ ਦੀ ਮੌਤ ਦੀ ਖਬਰ ਸੁਣਦੇ ਹੀ ਪਰਿਵਾਰਕ ਮੈਬਰਾਂ ਅਤੇ ਪਿੰਡ ਵਾਸੀਆਂ ਵਿੱਚ ਸੋਗ ਦੀ ਲਹਿਰ ਪੈਦਾ ਹੋ ਗਈ ਹੈ।

LEAVE A REPLY

Please enter your comment!
Please enter your name here