ਦਿੱਲੀ ਸਰਕਾਰ ਨੇ ਵੱਧ ਰਹੇ ਪ੍ਰਦੂਸ਼ਣ ਨੂੰ ਘੱਟ ਕਰਨ ਲਈ ਪਟਾਕਿਆਂ ਤੇ ਲਗਾਈ ਪਾਬੰਦੀ

ਦਿੱਲੀ (ਦ ਸਟੈਲਰ ਨਿਊਜ਼), ਪਲਕ।  ਦਿੱਲੀ ਸਰਕਾਰ ਨੇ ਵੱਧ ਰਹੇ ਪ੍ਰਦੂਸ਼ਣ ਨੂੰ ਘੱਟ ਕਰਨ ਲਈ ਕਾਰਜ ਯੋਜਨਾ ਦੇ ਅਧੀਨ ਦਿੱਲੀ ਵਿੱਚ ਸਾਰੇ ਤਰ੍ਹਾਂ ਦੇ ਪਟਾਕਿਆਂ ਦੇ ਨਿਰਮਾਣ, ਵਿਕਰੀ, ਭੰਡਾਰਨ ਅਤੇ ਉਪਯੋਗ ਤੇ ਪਾਬੰਦੀ ਲਗਾਉਣ ਦਾ ਫੈਸਲਾ ਕੀਤਾ ਹੈ। ਦਿੱਲੀ ਦੇ ਵਾਤਾਵਰਣ ਮੰਤਰੀ ਗੋਪਾਲ ਰਾਏ ਨੇ ਕਿਹਾ ਕਿ ਪੁਲਿਸ ਨੂੰ ਸ਼ਹਿਰ ਵਿੱਚ ਇਹ ਪਾਬੰਦੀ ਲਾਗੂ ਕਰਨ ਦੇ ਸਖਤ ਨਿਰਦੇਸ਼ ਜਾਰੀ ਕੀਤੇ ਜਾਣਗੇ।

Advertisements

ਮੰਤਰੀ ਰਾਏ ਨੇ ਕਿਹਾ ਕਿ ਅਸੀਂ ਪਿਛਲੇ 5-6 ਸਾਲਾਂ ਵਿੱਚ ਦਿੱਲੀ ਦੀ ਹਵਾ ਗੁਣਵੱਤਾ ਵਿੱਚ ਕਾਫੀ ਸੁਧਾਰ ਦੇਖਿਆ ਹੈ ਪਰ ਅਸੀਂ ਇਸ ਵਿੱਚ ਹੋਰ ਸੁਧਾਰ ਕਰਨਾ ਹੈ, ਇਸ ਲਈ ਅਸੀਂ ਇਸ ਸਾਲ ਵੀ ਪਟਾਕਿਆਂ ਤੇ ਪਾਬੰਦੀ ਲਗਾਉਣ ਦਾ ਫੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਦਿੱਲੀ ਵਿੱਚ ਪਟਾਕਿਆਂ ਦਾ ਉਤਪਾਦਨ, ਭੰਡਾਰਨ ਅਤੇ ਵਿਕਰੀ ਕਰਨਾ ਵਿਸਫ਼ੋਟਕ ਐਕਟ ਦੀ ਧਾਰਾ 9ਬੀ ਦੇ ਅਧੀਨ ਸਜ਼ਾਯੋਗ ਹੋਵੇਗਾ ਅਤੇ ਅਜਿਹਾ ਕਰਨ ਤੇ 5 ਹਜ਼ਾਰ ਰੁਪਏ ਤੱਕ ਦਾ ਜੁਰਮਾਨਾ ਅਤੇ ਤਿੰਨ ਸਾਲਾਂ ਦੀ ਸਜ਼ਾ ਹੋ ਸਕਦੀ ਹੈ।

LEAVE A REPLY

Please enter your comment!
Please enter your name here