ਵੱਖ ਵੱਖ ਵਿਭਾਗਾਂ ਵੱਲੋਂ ਚਲਾਏ ਜਾ ਰਹੇ ਪ੍ਰੋਜੈਕਟਸ ਦਾ ਡਿਪਟੀ ਕਮਿਸਨਰ ਪਠਾਨਕੋਟ ਨੇ ਕੀਤਾ ਰੀਵਿਓ

ਪਠਾਨਕੋਟ (ਦ ਸਟੈਲਰ ਨਿਊਜ਼)। ਜਿਲ੍ਹਾ ਪਠਾਨਕੋਟ ਦੇ ਵੱਖ ਵੱਖ ਵਿਭਾਗਾਂ ਅੰਦਰ ਚਲ ਰਹੇ ਵਿਕਾਸ ਪੋ੍ਰਜੈਕਟਸ ਦਾ ਜਾਇਜਾ ਲੈਣ ਲਈ ਡਿਪਟੀ ਕਮਿਸਨਰ ਪਠਾਨਕੋਟ ਸ. ਹਰਬੀਰ ਸਿੰਘ ਜੀ ਦੀ ਦੇਖ ਰੇਖ ਵਿੱਚ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਵਿਖੇ ਸਥਿਤ ਮੀਟਿੰਗ ਹਾਲ ਵਿਖੇ ਇੱਕ ਵਿਸੇਸ ਮੀਟਿੰਗ ਆਯੋਜਿਤ ਕੀਤੀ ਗਈ। ਇਸ ਮੋਕੇ ਤੇ ਹੋਰਨਾਂ ਤੋਂ ਇਲਾਵਾ ਸਰਵਸ੍ਰੀ ਅੰਕੁਰਜੀਤ ਸਿੰਘ ਵਧੀਕ ਡਿਪਟੀ ਕਮਿਸਨਰ(ਜ), ਕਾਲਾ ਰਾਮ ਕਾਂਸਲ ਐਸ.ਡੀ.ਐਮ. ਪਠਾਨਕੋਟ, ਧਰਮਵੀਰ ਸਿੰਘ ਵਣ ਮੰਡਲ ਅਫਸਰ ਪਠਾਨਕੋਟ, ਮਹੇਸ ਕੁਮਾਰ ਐਕਸੀਅਨ ਵਾਟਰ ਸਪਲਾਈ ਸੈਨੀਟੇਸਨ ਪਠਾਨਕੋਟ, ਰਜਿੰਦਰ ਗੋਤਰਾ ਐਕਸੀਅਨ ਲੋਕ ਨਿਰਮਾਣ ਵਿਭਾਗ ਪਠਾਨਕੋਟ ਅਤੇ ਹੋਰ ਵੱਖ ਵੱਖ ਵਿਭਾਗਾਂ ਦੇ ਜਿਲ੍ਹਾ ਅਧਿਕਾਰੀ ਵੀ ਹਾਜਰ ਸਨ।

Advertisements

ਇਸ ਮੋਕੇ ਤੇ ਸੰਬੋਧਤ ਕਰਦਿਆਂ ਸ. ਹਰਬੀਰ ਸਿੰਘ ਡਿਪਟੀ ਕਮਿਸਨਰ ਪਠਾਨਕੋਟ ਨੇ ਸਭ ਤੋਂ ਪਹਿਲਾ ਸਿੱਖਿਆ ਵਿਭਾਗ ਦਾ ਰੀਵਿਓ ਕੀਤਾ ਗਿਆ ਅਤੇ ਸਿੱਖਿਆ ਵਿਭਾਗ ਨੂੰ ਹਦਾਇਤ ਕੀਤੀ ਕਿ ਜਿਲ੍ਹਾ ਪਠਾਨਕੋਟ ਵਿੱਚ ਸਿੱਖਿਆ ਵਿਭਾਗ ਅੰਦਰ ਜੋ ਵੀ ਨਿਰਮਾਣ ਕਾਰਜ ਚਲ ਰਹੇ ਹਨ ਉਨ੍ਹਾਂ ਕਾਰਜਾਂ ਵਿੱਚ ਤੇਜੀ ਲਿਆਂਦਿਆਂ ਨਿਰਧਾਰਤ ਸਮੇਂ ਅੰਦਰ ਕੰਮ ਮੁਕੰਮਲ ਕੀਤਾ ਜਾਵੈ। ਉਨ੍ਹਾਂ ਵਾਟਰ ਸਪਲਾਈ ਸੈਨੀਟੇਸਨ ਵਿਭਾਗ ਨੂੰ ਵੀ ਹਦਾਇਤ ਕਰਦਿਆਂ ਕਿਹਾ ਕਿ ਜੋ ਵਿਕਾਸ ਕਾਰਜ ਲੰਮੇ ਸਮੇਂ ਤੋਂ ਰੁਕੇ ਹੋਏ ਹਨ ਉਨ੍ਹਾਂ ਕਾਰਜਾਂ ਨੂੰ ਸੁਰੂ ਕੀਤਾ ਜਾਵੈ ਅਤੇ ਕੰਪਲੀਟ ਕੀਤਾ ਜਾਵੈ ਤਾਂ ਜੋ ਲੋਕ ਇਨ੍ਹਾਂ ਵਿਕਾਸ ਕਾਰਜਾਂ ਤੋਂ ਲਾਭ ਲੈ ਸਕਣ।

ਸਿਹਤ ਵਿਭਾਗ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਆਮ ਆਦਮੀ ਕਲੀਨਿਕਾਂ ਦੇ ਅਗਲੇ ਫੇਜ ਵਿੱਚ ਤਿੰਨ ਆਮ ਆਦਮੀ ਕਲੀਨਿਕ ਬਣਾਏ ਜਾਣੇ ਹਨ ਜਿਨ੍ਹਾਂ ਵਿੱਚ ਨਰੋਟ, ਸੁਜਾਨਪੁਰ ਅਤੇ ਪਠਾਨਕੋਟ ਸਾਮਲ ਹਨ। ਉਨ੍ਹਾਂ ਪੰਜਾਬ ਰੋਡਵੇਜ ਦੇ ਅਧਿਕਾਰੀਆਂ ਨਾਲ ਰੀਵਿਓ ਕਰਨ ਤੋਂ ਬਾਅਦ ਦੱਸਿਆ ਕਿ ਪਿਛਲੇ ਦਿਨ੍ਹਾਂ ਦੋਰਾਨ ਵੱਖ ਵੱਖ ਪਿੰਡਾਂ ਵਿੱਚ ਲਗਾਏ ਸੰਗਤ ਦਰਸਨ ਦੋਰਾਨ ਇਹ ਸਮੱਸਿਆ ਸਾਹਮਣੇ ਆਈ ਸੀ ਕਿ ਜਿਆਦਾਤਰ ਲਿੰਕ ਰੂਟ ਅਜਿਹੇ ਹਨ ਜਿੱਥੇ ਪੰਜਾਬ ਰੋਡਵੇਜ ਦੀਆਂ ਬੱਸਾਂ ਨਾ ਹੋਣ ਕਰਕੇ ਸਕੂਲ ਦੇ ਵਿਦਿਆਰਥੀਆਂ ਨੂੰ ਭਾਰੀ ਪ੍ਰੇਸਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ। ਜਿਸ ਦੇ ਨਤੀਜੇ ਵਜੋਂ ਰੋਡਵੇਜ ਪਠਾਨਕੋਟ ਵੱਲੋਂ ਪਠਾਨਕੋਟ ਤੋਂ ਦੂਨੇਰਾ , ਪਠਾਨਕੋਟ ਤੋਂ ਬਸੋਲੀ , ਪਠਾਨਕੋਟ ਤੋਂ ਬਮਿਆਲ ਅਤੇ ਪਠਾਨਕੋਟ ਤੋਂ ਪਲਾਹ ਲਈ ਵੱਖ ਵੱਖ ਟਾਈਮ ਦੇ ਅਨੁਸਾਰ ਪੰਜਾਬ ਰੋਡਵੇਜ ਦੀਆਂ ਬੱਸਾਂ ਦੇ ਰੂਟ ਚਲਾਏ ਗਏ ਹਨ। ਉਨ੍ਹਾ ਰੋਜਵੇਜ ਡਿਪੂ ਪਠਾਨਕੋਟ ਨੂੰ ਹਦਾਇਤ ਕਰਦਿਆਂ ਕਿਹਾ ਕਿ ਬੱਸਾਂ ਦੇ ਟਾਈਮ ਇਸ ਤਰ੍ਹਾਂ ਨਾਲ ਨਿਰਧਾਰਤ ਕੀਤੇ ਜਾਣ ਕਿ ਸਵੇਰੇ ਵਿਦਿਆਰਥੀ ਸਮੇਂ ਅਨੁਸਾਰ ਅਪਣੇ ਸਕੂਲਾਂ, ਕਾਲਜਾਂ ਤੱਕ ਪਹੁੰਚ ਸਕਣ।

ਉਨ੍ਹਾਂ ਇਸ ਮੋਕੇ ਤੇ ਜਿਲ੍ਹਾ ਖੇਡ ਅਫਸਰ ਨੂੰ ਵਧਾਈ ਦਿੰਦਿਆਂ ਕਿਹਾ ਕਿ ਪਿਛਲੇ ਦਿਨ੍ਹਾਂ ਦੋਰਾਨ ਐਸ.ਡੀ.ਐਮ. ਪਠਾਨਕੋਟ ਅਤੇ ਧਾਰ ਦੀ ਦੇਖ ਰੇਖ ਵਿੱਚ ਜੋ ਖੇਡਾਂ ਵਤਨ ਪੰਜਾਬ ਦੀਆਂ ਸੀਜਨ-2 ਕਰਵਾਈਆਂ ਗਈਆਂ ਸਨ ਉਹ ਪੂਰੀ ਤਰ੍ਹਾਂ ਨਾਲ ਸਫਲ ਰਹੀਆਂ ਇਸ ਲਈ ਉਹ ਪ੍ਰਸੰਸਾ ਦੇ ਪਾਤਰ ਹਨ। ਉਨ੍ਹਾਂ ਕਿਹਾ ਕਿ ਭਵਿੱਖ ਵਿੱਚ ਜਿਲ੍ਹਾ ਪੱਧਰੀ ਅਤੇ ਸੂਬਾ ਪੱਧਰੀ ਖੇਡਾਂ ਅੰਦਰ ਵੀ ਵਧੀਆ ਕਾਰਗੁਜਾਰੀ ਪੇਸ ਕੀਤੀ ਜਾਵੈ ਤਾਂ ਜੋ ਜਿਲ੍ਹਾ ਪਠਾਨਕੋਟ ਵਿੱਚ ਖੇਡਾਂ ਵਤਨ ਪੰਜਾਬ ਦੀਆਂ ਸਫਲਤਾ ਪੂਰਵਕ ਨੇਪਰੇ ਚੜ ਸਕਣ।

ਇਸ ਮੋਕੇ ਤੇ ਉਨ੍ਹਾਂ ਵੱਲੋਂ ਬਾਕੀ ਵੀ ਸਾਰੇ ਸਰਕਾਰੀ ਵਿਭਾਗਾਂ ਦਾ ਰੀਵਿਓ ਕੀਤਾ ਅਤੇ ਹਦਾਇਤ ਕੀਤੀ ਕਿ ਸਮੇਂ ਰਹਿੰਦਿਆਂ ਹੀ ਸਾਰੇ ਵਿਕਾਸ ਕਾਰਜਾਂ ਨੂੱ ਮੁਕੰਮਲ ਕੀਤਾ ਜਾਵੈ ਤਾਂ ਜੋ ਲੋਕ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਜਨ ਭਲਾਈ ਸਕੀਮਾਂ ਤੋਂ ਲਾਭ ਪ੍ਰਾਪਤ ਕਰ ਸਕਣ।

LEAVE A REPLY

Please enter your comment!
Please enter your name here