ਅੰਮ੍ਰਿਤਸਰ ‘ਚ ਪੁਲਿਸ ਅਤੇ ਗੈਂਗਸਟਰਾਂ ਵਿਚਕਾਰ ਚੱਲੀਆਂ ਤਾਬੜਤੋੜ ਗੋਲੀਆਂ, 1 ਗੈਂਗਸਟਰ ਜ਼ਖ਼ਮੀ

ਅੰਮ੍ਰਿਤਸਰ (ਦ ਸਟੈਲਰ ਨਿਊਜ਼), ਪਲਕ। ਅੰਮ੍ਰਿਤਸਰ ਤੋਂ ਇੱਕ ਖ਼ਬਰ ਸਾਹਮਣੇ ਆਈ ਹੈ, ਜਿੱਥੇ ਕਿ ਦਿਹਾਤੀ ਪੁਲਿਸ, ਸੀਆਈਏ ਟੀਮ ਅਤੇ ਗੈਂਗਸਟਰਾਂ ਵਿਚਕਾਰ ਤਾਬੜਤੋੜ ਗੋਲੀਆਂ ਚੱਲੀਆਂ । ਇਸ ਦੌਰਾਨ ਗੈਂਗਸਟਰ ਦੀ ਲੱਤ ਵਿੱਚ ਦੋ ਗੋਲੀਆਂ ਲੱਗੀਆਂ ਅਤੇ ਗੰਭੀਰ ਜ਼ਖ਼ਮੀ ਹੋ ਗਿਆ। ਜਿਸ ਤੋਂ ਬਾਅਦ ਪੁਲਿਸ ਨੇ ਆਰੋਪੀ ਨੂੰ ਗ੍ਰਿਫ਼ਤਾਰ ਕਰ ਲਿਆ। ਫੜੇ ਗਏ ਦੋਵੇਂ ਮੁਲਜ਼ਮ ਨਸ਼ਾ ਤਸਕਰ ਹੈਪੀ ਜੱਟ ਗਿਰੋਹ ਨਾਲ ਸਬੰਧਤ ਹਨ। ਜਾਣਕਾਰੀ ਮੁਤਾਬਕ ਅੰਮ੍ਰਿਤਸਰ ਦਿਹਾਤੀ ਪੁਲਿਸ ਤੇ ਸੀ.ਆਈ.ਏ ਇੰਚਾਰਜ ਨੇ ਜੰਡਿਆਲਾ ਵਿਖੇ ਨਾਕਾਬੰਦੀ ਕੀਤੀ ਹੋਈ ਸੀ।

Advertisements

ਇਸ ਦੌਰਾਨ ਦੋ ਵਿਅਕਤੀ ਸਪਲੈਂਡਰ ਮੋਟਰਸਾਈਕਲ ਤੇ ਪੁਲਿਸ ਟੀਮ ਵੱਲੋਂ ਉਨ੍ਹਾਂ ਨੂੰ ਚੈਕਿੰਗ ਲਈ ਰੁਕਣ ਲਈ ਕਿਹਾ ਗਿਆ ਪਰ ਉਨ੍ਹਾਂ ਨੇ ਗੋਲੀਆਂ ਚਲਾਉਂਣੀਆਂ ਸ਼ੁਰੂ ਕਰ ਦਿੱਤੀਆਂ ਅਤੇ ਭੱਜਣਾ ਸ਼ਰੂ ਕਰ ਦਿੱਤਾ। ਜਵਾਬੀ ਵਿੱਚ ਵੀ ਪੁਲਿਸ ਨੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤਾ। ਪੁਲਿਸ ਦੋਵਾਂ ਨੂੰ ਫੜਣ ਵਿੱਚ ਸਫਲ ਰਹੀ। ਦੋਵਾਂ ਨੂੰ ਕਾਬੂ ਕਰਕੇ ਅਗਲੀ ਕਰਵਾਈ ਸ਼ੁਰੂ ਕਰ ਦਿੱਤੀ ਗਈ।

LEAVE A REPLY

Please enter your comment!
Please enter your name here