ਪੰਜਾਬ ਸਰਕਾਰ ਵੱਲੋਂ ਪੰਜਾਬ ਪੁਲਿਸ ਭਰਤੀ, ਆਰਮੀ ਅਤੇ ਐੱਸਐੱਸਸੀ ਲਈ ਮੁਫਤ ਫਿਜੀਕਲ ਟ੍ਰੇਨਿੰਗ ਕੈਂਪ ਸੁਰੂ

ਫਾਜਿਲਕਾ (ਦ ਸਟੈਲਰ ਨਿਊਜ਼)। ਪੰਜਾਬ ਸਰਕਾਰ ਦੇ ਰੋਜਗਾਰ ਉਤਪੱਤੀ ਤੇ ਟ੍ਰੇਨਿੰਗ ਵਿਭਾਗ ਦੇ ਅਦਾਰੇ ਸੀ-ਪਾਈਟ ਕੈਂਪ ਪਿੰਡ ਕਾਲਝਰਾਣੀ ਜਿਲ੍ਹਾ ਬਠਿੰਡਾ (ਬਾਦਲ – ਲੰਬੀ ਰੋਡ) ਵੱਲੋਂ ਜਿਲ੍ਹਾ ਬਠਿੰਡਾ, ਸ੍ਰੀ ਮੁਕਤਸਰ ਸਾਹਿਬ ਅਤੇ ਫਾਜਿਲਕਾ ਦੇ ਯੁਵਕਾਂ ਲਈ ਪੰਜਾਬ ਪੁਲਿਸ ਦਾ ਲਿਖਤੀ ਪੇਪਰ ਦੇ ਚੁੱਕੇ ਨੌਜਵਾਨਾ ਲਈ, ਆਰਮੀ ਅਤੇ ਐੱਸ.ਐੱਸ.ਸੀ ਯੁਵਕਾਂ ਲਈ ਫਿਜੀਕਲ ਅਤੇ ਲਿਖਤੀ ਪੇਪਰ ਟ੍ਰੇਨਿੰਗ ਦੀ ਤਿਆਰੀ ਲਈ ਮੁਫਤ ਸਿਖਲਾਈ ਕੈਂਪ ਸੁਰੂ ਕੀਤਾ ਜਾ ਰਿਹਾ ਹੈ । ਇਹ ਜਾਣਕਾਰੀ ਟ੍ਰੇਨਿੰਗ ਅਧਿਕਾਰੀ ਕੈਪਟਨ ਲਖਵਿੰਦਰ ਸਿੰਘ ਦੁਆਰਾ ਦਿੱਤੀ ਗਈ।

Advertisements

ਉਨ੍ਹਾਂ ਦੱਸਿਆ ਕਿ ਸਿਖਲਾਈ ਲੈਣ ਦੇ ਚਾਹਵਾਨ ਲੜਕੇ ਦਸਤਾਵੇਜ ਜਿਵੇ ਕਿ ਪੰਜਾਬ ਪੁਲਿਸ ਲਈ ਆਨ ਲਾਈਨ ਅਪਲਾਈ ਫਾਰਮ ਦੀ ਫੋਟੋ ਕਾਪੀਲਿਖਤੀ ਪੇਪਰ ਦੇ ਰੋਲ ਨੰ: ਦੀ ਕਾਪੀਦਸਵੀਂ ਜਮਾਤ ਦੇ ਸਰਟੀਫਿਕੇਟ ਦੀ ਫੋਟੋ ਕਾਪੀਬਾਰਵੀਂ ਜਮਾਤ ਦੇ ਸਰਟੀਫਿਕੇਟ ਦੀ ਫੋਟੋ ਕਾਪੀਅਧਾਰ ਕਾਰਡ ਦੀ ਫੋਟੋ ਕਾਪੀ02 ਪਾਸਪੋਰਟ ਸਾਈਜ਼ ਫੋਟੋ ਲੈ ਕੇ ਬਾਦਲ – ਲੰਬੀ ਮੇਨ ਰੋਡ ਤੇ ਪੈਂਦੇ ਪਿੰਡ ਕਾਲਝਰਾਣੀ ਵਿਖੇ ਨਿੱਜੀ ਤੌਰ ਤੇ ਕੈਂਪ ਵਿਖੇ ਮਿਤੀ 18 ਸਤੰਬਰ 2023 ਤੋਂ ਸਹੀ ਸਵੇਰੇ 09:00 ਵਜੇ ਪਹੁੰਚ ਕੇ ਸਿਖਲਾਈ ਲਈ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ

ਉਨ੍ਹਾਂ ਦੱਸਿਆ ਕਿ ਫਿਜੀਕਲ ਸਿਖਲਾਈ ਦੌਰਾਂਨ ਯੁਵਕਾਂ ਨੂੰ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਖਾਣਾ ਅਤੇ ਰਿਹਾਇਸ਼ ਮੁਫਤ ਦਿੱਤੀ ਜਾਵੇਗੀ । ਵਧੇਰੇ ਜਾਣਕਾਰੀ ਲਈ 94641-52013, 95493-00001, 94638-31615 ਤੇ ਸੰਪਰਕ ਕੀਤਾ ਜਾ ਸਕਦਾ ਹੈ 

LEAVE A REPLY

Please enter your comment!
Please enter your name here