ਪਟਿਆਲਾ ਦੇ ਪਿੰਡ ਚਲੇਲਾ ਵਿਚ ਪਰਾਲੀ ਦੀ ਸੰਭਾਲ ਸਬੰਧੀ ਜਾਗਰੂਕਤਾ ਕੈਂਪ ਲਗਾਇਆ ਗਿਆ

ਪਟਿਆਲਾ, (ਦ ਸਟੈਲਰ ਨਿਊਜ਼): ਡਿਪਟੀ ਕਮਿਸ਼ਨਰ ਪਟਿਆਲਾ ਸਾਕਸ਼ੀ ਸਾਹਨੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਮੁੱਖ ਖੇਤੀਬਾੜੀ ਅਫ਼ਸਰ ਡਾ. ਗੁਰਨਾਮ ਸਿੰਘ ਦੀ ਯੋਗ ਅਗਵਾਈ ਹੇਠ ਬਲਾਕ ਖੇਤੀਬਾੜੀ ਅਫ਼ਸਰ ਡਾ. ਅਵਨਿੰਦਰ ਸਿੰਘ ਮਾਨ ਅਤੇ ਮਾਨਵ ਵਿਕਾਸ ਸੰਸਥਾਨ (ਟੀ.ਐਨ.ਸੀ.) ਦੇ ਸੁਪਰਵਾਈਜ਼ਰ ਅੰਗਰੇਜ ਸਿੰਘ ਵੱਲੋਂ ਬਲਾਕ ਪਟਿਆਲਾ ਦੇ ਪਿੰਡ ਚਲੇਲਾ ਵਿਖੇ ਪਰਾਲੀ ਦੀ ਸਾਂਭ ਸੰਭਾਲ ਅਤੇ ਸਰਫੇਸ ਸੀਡਰ ਸਬੰਧੀ ਜਾਗਰੂਕਤਾ ਕੈਂਪ ਲਗਾਇਆ ਗਿਆ।
 

Advertisements

ਮੁੱਖ ਖੇਤੀਬਾੜੀ ਅਫ਼ਸਰ ਡਾ. ਗੁਰਨਾਮ ਸਿੰਘ ਨੇ ਦੱਸਿਆ ਕਿ ਸੀ.ਆਰ.ਐਮ. ਸਕੀਮ ਦੀ ਆਈ.ਈ.ਸੀ. ਐਕਟੀਵਿਟੀ ਮੱਦ ਅਧੀਨ ਪ੍ਰਾਪਤ ਹੋਏ ਟੀਚਿਆਂ ਅਨੁਸਾਰ ਜ਼ਿਲ੍ਹੇ ਵਿਚ ਕੰਮ ਕਰਦੀਆਂ ਐਨ.ਜੀ.ਓ. ਦੇ ਸਹਿਯੋਗ ਨਾਲ ਇਹ ਕੈਂਪ ਲਗਾਇਆ ਗਿਆ। ਬਲਾਕ ਖੇਤੀਬਾੜੀ ਅਫ਼ਸਰ ਡਾ. ਅਵਨਿੰਦਰ ਸਿੰਘ ਮਾਨ ਨੇ ਦੱਸਿਆ ਕਿ ਅਜਿਹੇ ਕੈਂਪ ਬਲਾਕ ਦੇ ਬਾਕੀ ਪਿੰਡਾਂ ਵਿਚ ਮਹੀਨਾ ਸਤੰਬਰ ਦੌਰਾਨ ਲਗਾਏ ਜਾਣਗੇ। ਇਸ ਕੈਂਪ ਵਿਚ ਖੇਤੀਬਾੜੀ ਵਿਕਾਸ ਅਫ਼ਸਰ ਡਾ. ਪਰਮਜੀਤ ਕੌਰ ਨੇ ਹਾਜ਼ਰ ਕਿਸਾਨਾਂ ਨੂੰ ਸੀ.ਆਰ.ਐਮ. ਸਕੀਮ ਸਬੰਧੀ ਅਤੇ ਵਿਭਾਗ ਦੀਆਂ ਹੋਰ ਸਕੀਮਾਂ ਸਬੰਧੀ ਤਕਨੀਕੀ ਜਾਣਕਾਰੀ ਸਾਂਝੀ ਕੀਤੀ। ਇਸ ਕੈਂਪ ਵਿਚ ਕਿਸਾਨਾਂ ਨੂੰ ਪੀ.ਐਮ.ਕਿਸਾਨ ਨਿਧੀ ਸਕੀਮ ਸਬੰਧੀ ਵੀ ਜਾਣਕਾਰੀ ਦਿੱਤੀ ਗਈ।
 

ਡਾ. ਪਰਮਜੀਤ ਕੌਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਪਰਾਲੀ ਨੂੰ ਅੱਗ ਨਾ ਲਗਾ ਕੇ ਸਮਾਜ ਨੂੰ ਇੱਕ ਚੰਗਾ ਵਾਤਾਵਰਣ ਦੇਣ ਵਿਚ ਆਪਣਾ ਯੋਗਦਾਨ ਪਾਉਣ ਅਤੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਇਸ ਕੰਮ ਵਿਚ ਪੂਰਨ ਸਹਿਯੋਗ ਦੇਣ। ਇਸ ਕੈਂਪ ਵਿਚ ਪਿੰਡ ਚਲੇਲਾ ਅਤੇ ਨੇੜੇ ਦੇ ਹੋਰ ਪਿੰਡਾਂ ਦੇ ਅਗਾਂਹਵਧੂ ਕਿਸਾਨਾਂ ਤੋਂ ਇਲਾਵਾ ਵਿੱਦਿਅਕ ਸੰਸਥਾਵਾਂ ਦੇ ਵਿਦਿਆਰਥੀਆਂ ਨੇ ਭਾਗ ਲਿਆ।

LEAVE A REPLY

Please enter your comment!
Please enter your name here