ਪਿੰਡ ਬੰਮ੍ਹਣਾ ਵਿਖੇ ਪਰਾਲੀ ਨੂੰ ਅੱਗ ਨਾ ਲਗਾਉਣ ਬਾਰੇ ਜਾਗਰੂਕਤਾ ਕੈਂਪ ‘ਚ ਪੁੱਜੇ ਐਸਡੀਐਮ ਸਮਾਣਾ

ਸਮਾਣਾ, (ਦ ਸਟੈਲਰ ਨਿਊਜ਼): ਪਰਾਲੀ ਨੂੰ ਬਿਨ੍ਹਾਂ ਅੱਗ ਲਗਾਏ ਇਸਦੀ ਸਾਂਭ ਸੰਭਾਲ ਅਤੇ ਸਰਫੇਸ ਸੀਡਰ ਬਾਰੇ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਪਿੰਡ ਬੰਮ੍ਹਣਾ ਵਿਖੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਮੌਕੇ ਵਿਸ਼ੇਸ਼ ਤੌਰ ‘ਤੇ ਪੁੱਜੇ ਐਸ.ਡੀ.ਐਮ. ਸਮਾਣਾ ਚਰਨਜੀਤ ਸਿੰਘ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਕਿਸਾਨਾਂ ਨੂੰ ਪਰਾਲੀ ਨੂੰ ਬਿਨ੍ਹਾਂ ਅੱਗ ਲਗਾਏ ਸੰਭਾਲਣ ਲਈ ਵੱਖ-ਵੱਖ ਤਰੀਕਿਆਂ ਨਾਲ ਸਬਸਿਡੀ ਦਿੱਤੀ ਜਾ ਰਹੀ ਹੈ।

Advertisements

ਕਿਸਾਨਾਂ ਨੂੰ ਆਪਣੇ ਖੇਤਾਂ ਵਿਚਲੀ ਪਰਾਲੀ ਨੂੰ ਅੱਗ ਨਾ ਲਗਾਉਣ ਲਈ ਪ੍ਰੇਰਿਤ ਕਰਦਿਆਂ ਚਰਨਜੀਤ ਸਿੰਘ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਦੇ ਦਿਸ਼ਾਂ-ਨਿਰਦੇਸ਼ਾਂ ਅਨੁਸਾਰ ਸਬ ਡਵੀਜਨ ਦੇ ਸਾਰੇ ਪਿੰਡਾਂ ਵਿੱਚ ਜਾਕੇ ਕਿਸਾਨਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਐਸ.ਡੀ.ਐਮ. ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਕਿਸਾਨ ਪਰਾਲੀ ਨੂੰ ਅੱਗ ਨਾ ਲਗਾਕੇ ਵਾਤਾਵਰਣ ਨੂੰ ਸਾਫ ਸੁੱਥਰਾ ਰੱਖਣ, ਮਿੱਤਰ ਕੀੜੇ ਬਚਾਉਣ ਅਤੇ ਖਾਦਾਂ ਦੀ ਵਰਤੋਂ ਘਟਾਉਣ ਵਿਚ ਆਪਣਾ ਯੋਗਦਾਨ ਪਾਉਣ।

ਖੇਤੀਬਾੜੀ ਅਫਸਰ ਡਾ. ਸਤੀਸ਼ ਕੁਮਾਰ ਨੇ ਦੱਸਿਆ ਕਿ ਮੁੱਖ ਖੇਤੀਬਾੜੀ ਅਫਸਰ ਡਾ. ਗੁਰਨਾਮ ਸਿੰਘ ਦੀ ਅਗਵਾਈ ਹੇਠ ਸੀ.ਆਰ.ਐਮ. ਸਕੀਮ ਦੀ ਆਈ.ਈ.ਸੀ. ਐਕਟੀਵਿਟੀ ਮੱਦ ਅਧੀਨ ਪ੍ਰਾਪਤ ਹੋਏ ਟੀਚਿਆਂ ਅਨੁਸਾਰ ਪਿੰਡਾਂ ਵਿਖੇ ਅਜਿਹੇ ਕੈਂਪ ਲਗਾਏ ਜਾਣਗੇ। ਹਾਜਰ ਕਿਸਾਨਾਂ ਨੂੰ ਸੀ.ਆਰ.ਐਮ. ਸਕੀਮ ਤੇ ਵਿਭਾਗ ਦੀਆਂ ਹੋਰ ਸਕੀਮਾਂ ਸਬੰਧੀ ਤਕਨੀਕੀ ਜਾਣਕਾਰੀ ਦੇਣ ਸਮੇਤ ਪੀ.ਐਮ.ਕਿਸਾਨ ਨਿਧੀ ਸਕੀਮ ਬਾਰੇ ਵੀ ਦੱਸਿਆ ਗਿਆ। ਕੈਂਪ ਵਿਚ ਅਗਾਂਹਵਧੂ ਕਿਸਾਨ ਹਰਦੀਪ ਸਿੰਘ ਕਾਲੇਕਾ, ਕੁਲਵਿੰਦਰ ਸਿੰਘ ਕਾਲੇਕਾ, ਜਸਵਿੰਦਰ ਸਿੰਘ, ਦਰਸ਼ਨ ਸਿੰਘ, ਨਿਰਭੈ ਸਿੰਘ ਅਤੇ ਖੇਤੀਬਾੜੀ ਵਿਭਾਗ ਦੇ ਗੁਰਵਿੰਦਰ ਸਿੰਘ, ਸ਼ਿਵ ਕੁਮਾਰ, ਉਮ ਪ੍ਰਕਾਸ਼ ਅਤੇ ਨਰਿੰਦਰਪਾਲ ਸਿੰਘ ਨੇ ਭਾਗ ਲਿਆ।

LEAVE A REPLY

Please enter your comment!
Please enter your name here