‘ਆਪ’ ਦੇ ਸੀਨੀਅਰ ਆਗੂ ਸਲਵਿੰਦਰ ਪੱਧਰੀ ਨੂੰ ਅਣਪਛਾਤੇ ਵਿਅਕਤੀਆਂ ਨੇ ਮਾਰੀਆਂ ਗੋਲੀਆਂ, ਹਾਲਤ ਗੰਭੀਰ

ਝਬਾਲ (ਦ ਸਟੈਲਰ ਨਿਊਜ਼), ਪਲਕ। ਪਿੰਡ ਪੱਧਰੀ ਦੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸਲਵਿੰਦਰ ਸਿੰਘ ਪੱਧਰੀ ਨੂੰ ਘਰ ਦੇ ਬਾਹਰ ਰੈਲੀ ਤੋਂ ਵਾਪਸ ਆਉਂਦੇ ਸਮੇਂ ਅਣਪਛਾਤੇ ਵਿਅਕਤੀਆਂ ਨੇ ਗੋਲੀਆਂ ਮਾਰ ਦਿੱਤੀਆਂ।

Advertisements

ਜਾਣਕਾਰੀ ਮੁਤਾਬਕ ਬੀਤੀ ਰਾਤ ਕਰੀਬ 9 ਵਜੇ ਸਲਵਿੰਦਰ ਸਿੰਘ ਘਰ ਦੇ ਬੂਹੇ ਅੱਗੇ ਖੜ੍ਹ ਸੀ ਕਿ ਮੋਟਰਸਾਈਕਲ ਤੇ ਆਏ ਅਣਪਛਾਤੇ ਵਿਅਕਤੀਆਂ ਨੇ ਉਸ ਤੇ ਗੋਲੀਆਂ ਚਲਾ ਦਿੱਤੀਆਂ ਅਤੇ ਮੌਕੇ ਤੋਂ ਫਰਾਰ ਹੋ ਗਏ।

ਗੰਭੀਰ ਜ਼ਖ਼ਮੀ ਹਾਲਤ ਵਿੱਚ ਪਿੰਡ ਵਾਸੀਆਂ ਨੇ ਸਲਵਿੰਦਰ ਸਿੰਘ ਨੂੰ ਸਿਵਲ ਹਸਪਤਾਲ ਦਾਖਲ ਕਰਵਾਇਆ, ਹਾਲਤ ਗੰਭੀਰ ਹੋਣ ਕਾਰਨ ਉਸਨੂੰ ਅੰਮ੍ਰਿਤਸਰ ਦੇ ਹਸਪਤਾਲ ਰੈਫਰ ਕਰ ਦਿੱਤਾ। ਪੁਲਿਸ ਪਾਰਟੀ ਮੌਕੇ ਤੇ ਪਹੁੰਚ ਕੇ ਜਾਂਚ ਕਰ ਰਹੀ ਹੈ।

LEAVE A REPLY

Please enter your comment!
Please enter your name here