ਪਿੰਡਾਂ ਸਹੌਲੀ, ਚਾਸਵਾਲ, ਸਮਸਪੁਰ ਵਿਖੇ ਪਰਾਲੀ ਨੂੰ ਅੱਗ ਨਾ ਲਗਾਉਣ ਬਾਰੇ ਲਗਾਇਆ ਗਿਆ ਜਾਗਰੂਕਤਾ ਕੈਂਪ

ਨਾਭਾ, (ਦ ਸਟੈਲਰ ਨਿਊਜ਼): ਨਾਭਾ ਦੇ ਐਸ.ਡੀ.ਐਮ. ਤਰਸੇਮ ਚੰਦ ਨੇ ਪਰਾਲੀ ਨੂੰ ਬਿਨ੍ਹਾਂ ਅੱਗ ਲਗਾਏ ਇਸਦੀ ਸਾਂਭ ਸੰਭਾਲ ਅਤੇ ਸਰਫੇਸ ਸੀਡਰ ਬਾਰੇ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਅੱਜ ਖ਼ੁਦ ਕਮਾਨ ਸੰਭਾਲੀ। ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਸਬ ਡਵੀਜਨ ਦੇ ਪਿੰਡਾਂ ਸਹੌਲੀ, ਚਾਸਵਾਲ, ਸਮਸਪੁਰ ਵਿਖੇ ਲਗਾਏ ਜਾਗਰੂਕਤਾ ਕੈਂਪਾਂ ਵਿੱਚ ਐਸ.ਡੀ.ਐਮ. ਤਰਸੇਮ ਚੰਦ ਨੇ ਕਿਹਾ ਕਿ ਕਿਸਾਨ ਪਰਾਲੀ ਨੂੰ ਅੱਗ ਨਾ ਲਗਾਕੇ ਵਾਤਾਵਰਣ ਨੂੰ ਸਾਫ ਸੁੱਥਰਾ ਰੱਖਣ, ਮਿੱਤਰ ਕੀੜੇ ਬਚਾਉਣ ਅਤੇ ਖਾਦਾਂ ਦੀ ਵਰਤੋਂ ਘਟਾਉਣ ਵਿਚ ਆਪਣਾ ਯੋਗਦਾਨ ਪਾਉਣ।

Advertisements

ਐਸ.ਡੀ.ਐਮ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਕਿਸਾਨਾਂ ਨੂੰ ਪਰਾਲੀ ਨੂੰ ਬਿਨ੍ਹਾਂ ਅੱਗ ਲਗਾਏ ਸੰਭਾਲਣ ਲਈ ਵੱਖ-ਵੱਖ ਤਰੀਕਿਆਂ ਨਾਲ ਸਬਸਿਡੀ ਦਿੱਤੀ ਜਾ ਰਹੀ ਹੈ। ਕਿਸਾਨਾਂ ਨੂੰ ਆਪਣੇ ਖੇਤਾਂ ਵਿਚਲੀ ਪਰਾਲੀ ਨੂੰ ਅੱਗ ਨਾ ਲਗਾਉਣ ਲਈ ਪ੍ਰੇਰਿਤ ਕਰਦਿਆਂ ਤਰਸੇਮ ਚੰਦ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਦੇ ਦਿਸ਼ਾਂ-ਨਿਰਦੇਸ਼ਾਂ ਅਨੁਸਾਰ ਸਬ ਡਵੀਜਨ ਦੇ ਸਾਰੇ ਪਿੰਡਾਂ ਵਿੱਚ ਜਾਕੇ ਕਿਸਾਨਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ।

ਖੇਤੀਬਾੜੀ ਅਫ਼ਸਰ ਕੁਲਦੀਪ ਇੰਦਰ ਸਿੰਘ ਢਿੱਲੋਂ ਤੇ ਖੇਤੀਬਾੜੀ ਵਿਕਾਸ ਅਫ਼ਸਰ ਜਸਪ੍ਰੀਤ ਸਿੰਘ ਢਿੱਲੋਂ ਨੇ ਦੱਸਿਆ ਕਿ ਮੁੱਖ ਖੇਤੀਬਾੜੀ ਅਫ਼ਸਰ ਡਾ. ਗੁਰਨਾਮ ਸਿੰਘ ਦੀ ਅਗਵਾਈ ਹੇਠ ਸੀ.ਆਰ.ਐਮ. ਸਕੀਮ ਦੀ ਆਈ.ਈ.ਸੀ. ਐਕਟੀਵਿਟੀ ਮੱਦ ਅਧੀਨ ਪ੍ਰਾਪਤ ਹੋਏ ਟੀਚਿਆਂ ਅਨੁਸਾਰ ਲਗਾਏ ਜਾ ਰਹੇ ਕੈਂਪਾਂ ‘ਚ ਕਿਸਾਨਾਂ ਨੂੰ ਸੀ.ਆਰ.ਐਮ. ਸਕੀਮ ਤੇ ਵਿਭਾਗ ਦੀਆਂ ਹੋਰ ਸਕੀਮਾਂ ਸਬੰਧੀ ਤਕਨੀਕੀ ਜਾਣਕਾਰੀ ਦੇਣ ਸਮੇਤ ਪੀ.ਐਮ.ਕਿਸਾਨ ਨਿਧੀ ਸਕੀਮ ਬਾਰੇ ਵੀ ਦੱਸਿਆ ਗਿਆ ਹੈ। ਇਸ ਮੌਕੇ ਪਿੰਡਾਂ ਦੇ ਅਗਾਂਹਵਧੂ ਕਿਸਾਨਾਂ ਨੇ ਭਾਗ ਲਿਆ।

LEAVE A REPLY

Please enter your comment!
Please enter your name here