Monday, October 26, 2026
Home Latest ਸੈਨਾ ਦੀ ਭਰਤੀ ਲਈ ਟ੍ਰੇਨਿੰਗ ਕੈਂਪ 30 ਸਤੰਬਰ 2023 ਤੋਂ ਸ਼ੁਰੂ

ਸੈਨਾ ਦੀ ਭਰਤੀ ਲਈ ਟ੍ਰੇਨਿੰਗ ਕੈਂਪ 30 ਸਤੰਬਰ 2023 ਤੋਂ ਸ਼ੁਰੂ

ਗੁਰਦਾਸਪੁਰ (ਦ ਸਟੈਲਰ ਨਿਊਜ਼): ਜਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫਸਰ, ਗੁਰਦਾਸਪੁਰ ਨੇ ਦੱਸਿਆ ਹੈ ਕਿ ਤਿੱਬੜੀ ਕੈਂਟ ਵਿਖੇ ਜਿਲ੍ਹਾ ਗੁਰਦਾਸਪੁਰ, ਪਠਾਨਕੋਟ ਅਤੇ ਅੰਮ੍ਰਿਤਸਰ ਦੇ ਨੌਜਵਾਨਾ ਲਈ ਸੈਨਾ ਦੀ ਭਰਤੀ ਮਿਤੀ 31 ਅਕਤੂਬਰ 2023 ਤੋਂ ਸ਼ੁਰੂ ਹੋ ਰਹੀ ਹੈ। ਇਸ ਭਰਤੀ ਨੂੰ ਮੁੱਖ ਰੱਖਦੇ ਹੋਏ ਦਫਤਰ ਜਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫਸਰ ਗੁਰਦਾਸਪੁਰ ਵਿਖੇ ਅਗਲਾ ਟ੍ਰੇਨਿੰਗ ਕੈਂਪ 25 ਸਤੰਬਰ 2023 ਤੋਂ ਸ਼ੁਰੂ ਕੀਤਾ ਜਾ ਰਿਹਾ ਹੈ।

Advertisements

ਇਸ ਕੈਂਪ ਵਿੱਚ ਸਾਬਕਾ ਸੈਨਿਕਾਂ, ਵੀਰ ਨਾਰੀਆਂ, ਸੇਵਾ ਕਰ ਰਹੇ ਸੈਨਿਕਾਂ ਅਤੇ ਸਿਵਲੀਅਨਾ ਦੇ ਬੱਚਿਆਂ ਨੂੰ ਭਰਤੀ ਹੋਣ ਲਈ ਟ੍ਰੇਨਿੰਗ ਦਿੱਤੀ ਜਾਵੇਗੀ। ਚਾਹਵਾਨ ਨੌਜਵਾਨ ਆਪਣੇ ਜਰੂਰੀ ਦਸਤਾਵੇਜ ਲੈ ਕੇ ਇਸ ਦਫਤਰ ਵਿਖੇ ਰਜਿਸਟਰੇਸ਼ਨ ਲਈ ਰਿਪਰੋਟ ਕਰ ਸਕਦਾ ਹਨ। ਵਧੇਰੇ ਜਾਣਕਾਰੀ ਲਈ ਮੋਬਾਇਲ ਨੰ. 9915941948 ਤੇ ਸੰਪਰਕ ਕੀਤਾ ਜਾ ਸਕਦਾ ਹੈ।

LEAVE A REPLY

Please enter your comment!
Please enter your name here