ਪੁਰਹੀਰਾਂ ਦਾ ਇੱਕ ਨੌਜਵਾਨ 97 ਗ੍ਰਾਮ ਨਸ਼ੀਲੇ ਪਦਾਰਥ ਸਮੇਤ ਕਾਬੂ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼),ਰਿਪੋਰਟ- ਗੁਰਜੀਤ ਸੋਨੂੰ/ਇੰਦਰਜੀਤ ਹੀਰਾ । ਸਰਤਾਜ ਸਿੰਘ ਚਾਹਲ ਆਈਪੀਐਸ ਸੀਨੀਅਰ ਪੁਲਿਸ ਕਪਤਾਨ ਜਿਲਾ ਹੁਸ਼ਿਆਰਪੁਰ ਦੀ ਹਦਾਇਤ ਅਤੇ ਪਲਵਿੰਦਰ ਸਿੰਘ ਪੀਪੀਐਸ ਉਪ ਪੁਲਿਸ ਕਪਤਾਨ (ਸਿਟੀ) ਹੁਸ਼ਿਆਰਪੁਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਨਸ਼ਾ ਤਸਕਰਾਂ ਨੂੰ ਨੱਥ ਪਾਉਣ ਲਈ ਅਤੇ ਨਸ਼ਾ ਕਰਨ ਵਾਲਿਆ ਖਿਲਾਫ ਰੋਕੂ ਕਾਰਵਾਈਆ ਕਰਨ ਲਈ ਵਿੱਢੀ ਮੁਹਿੰਮ ਤਹਿਤ ਇੰਸ. ਕਰਨੈਲ ਸਿੰਘ ਮੁੱਖ ਅਫਸਰ ਥਾਣਾ ਮਾਡਲ ਟਾਊਨ ਹੁਸਿਆਰਪੁਰ ਦੀ ਨਿਗਰਾਨੀ ਹੇਠ ਮਿਤੀ 13 ਸਤੰਬਰ 2023 ਨੂੰ ਏਐਸਆਈ ਗੁਰਦੀਪ ਸਿੰਘ ਥਾਣਾ ਮਾਡਲ ਟਾਊਨ ਹੁਸ਼ਿਆਰਪੁਰ ਨੇ ਸਮੇਤ ਸਾਥੀ ਕਰਮਚਾਰੀਆ ਨੇ ਗਸ਼ਤ ਦੇ ਦੌਰਾਨ ਸੁਭਮ ਚੌਧਰੀ ਪੁੱਤਰ ਸੁਰਿੰਦਰ ਮੋਹਣ ਵਾਲੀ ਪੁਰਹੀਰਾ ਥਾਣਾ ਮਾਡਲ ਟਾਊਨ ਹੁਸਿਆਰਪੁਰ ਨੂੰ ਕਾਬੂ ਕੀਤਾ।

Advertisements

ਉਸ ਦੀ ਤਲਾਸ਼ੀ ਕਰਨ ਉਪਰੰਤ ਉਸ ਪਾਸੋਂ 97 ਗ੍ਰਾਮ ਨਸ਼ੀਲਾ ਪਦਾਰਥ ਬ੍ਰਾਮਦ ਹੋਣ ਤੇ ਉਸ ਖਿਲਾਫ ਮੁਕਦਮਾ ਨੰਬਰ 223 ਮਿਤੀ 13 ਸਤੰਬਰ 2023 ਅ:ਧ: 22-61-85 ਐਨ ਡੀਪੀਐਸ ਐਕਟ ਥਾਣਾ ਮਾਡਲ ਟਾਊਨ ਹੁਸ਼ਿਆਰਪੁਰ ਦਰਜ ਰਜਿਸਟਰ ਕੀਤਾ ਗਿਆ। ਦੋਸ਼ੀ ਸ਼ੁਭਮ ਚੌਧਰੀ ਪੁੱਤਰ ਸੁਰਿੰਦਰ ਮੋਹਣ ਵਾਲੀ ਪੁਰਹੀਰਾ ਥਾਣਾ ਮਾਡਲ ਟਾਊਨ ਹੁਸਿਆਰਪੁਰ ਨੂੰ ਅਦਾਲਤ ਵਿੱਚ ਪੇਸ਼ ਕਰਕੇ ਇਸ ਦਾ ਰਿਮਾਂਡ ਹਾਸਿਲ ਕਰਕੇ ਪਤਾ ਕੀਤਾ ਜਾਵੇਗਾ ਕਿ ਇਹ ਨਸ਼ਾ ਕਿਸ ਪਾਸੋ ਖਰੀਦ ਕਰਦਾ ਹੈ ਅਤੇ ਕਿਸ ਕਿਸ ਨੂੰ ਵੇਚਦਾ ਹੈ ।

LEAVE A REPLY

Please enter your comment!
Please enter your name here