ਸਰਕਾਰੀ ਆਈਟੀਆਈ ਫਾਜ਼ਿਲਕਾ ਵਿੱਚ ਲੱਗਾ ਡਰੱਗ ਅਬਿਉਜ ਸਬੰਧੀ ਸੈਮੀਨਾਰ

ਫਾਜ਼ਿਲਕਾ, (ਦ ਸਟੈਲਰ ਨਿਊਜ਼): ਸਰਕਾਰੀ ਆਈ ਟੀ ਆਈ ਫਾਜ਼ਿਲਕਾ ਦੇ ਪ੍ਰਿੰਸੀਪਲ ਹਰਦੀਪ ਕੁਮਾਰ ਜੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਬਡੀ ਗਰੁੱਪ, ਐਨ ਐਸ ਐਸ ਅਤੇ ਰੈੱਡ ਰਿਬਨ ਕਲੱਬ ਵੱਲੋਂ ਪ੍ਰੋਗਰਾਮ ਅਫਸਰ ਨੋਡਲ ਅਫ਼ਸਰ ਬਡੀ ਪ੍ਰਗਰਾਮ ਵੱਲੋਂ ਜੀ  20. ਆਜਾਦੀ ਦਾ ਅਮ੍ਰਿਤ ਮਹਾ ਉਤਸਵ ਤਹਿਤ ਬੱਡੀ ਪ੍ਰੋਗਰਾਮ ਅਧੀਨ ਨਸ਼ਿਆਂ ਦੀ ਰੋਕਥਾਮ ਲਈ ਸੈਮੀਨਾਰ ਦਾ ਆਯੋਜਨ ਕੀਤਾ ਗਿਆ ਇਸ ਪ੍ਰੋਗਰਾਮ ਵਿੱਚ ਸਰਕਾਰੀ ਨਸ਼ਾ ਮੁਕਤੀ ਕੇਂਦਰ ਫਾਜ਼ਿਲਕਾ ਤੋਂ ਸੁਰਿੰਦਰ ਕੁਮਾਰ ਅਤੇ ਉਨ੍ਹਾਂ ਨਾਲ ਅਰਪਿਤ ਦੀ ਵਿਸ਼ੇਸ਼ ਤੌਰ ਤੇ ਪਹੁੰਚੇ ਇਸ ਪ੍ਰੋਗਰਾਮ ਵਿਚ ਲੈਕਚਰ ਦੇਣ ਲਈ ਪਹੁੰਚੇ ਮਹਿਮਾਨਾਂ ਦਾ ਪਹਿਲਾ ਬੁਕੇ ਦੇ ਕੇ ਸਵਾਗਤ ਕੀਤਾ ਗਿਆ ਸੁਰਿੰਦਰ ਕੁਮਾਰ ਜੀ ਨੇ ਵਿਦਿਆਰਥੀਆਂ ਨੂੰ ਸੰਬੋਧਿਤ ਕਰਦਿਆਂ ਨਸ਼ੇ ਦੇ ਬੁਰੇ ਪ੍ਰਭਾਵਾਂ ਤੋਂ ਵਿਸਥਾਰ ਸਹਿਤ ਜਾਣੂ ਕਰਵਾਇਆ ਅਤੇ ਨਸ਼ਿਆਂ ਦਾ ਸੇਵਨ ਨਾ ਕਰਨ ਦੀ ਨਸੀਹਤ ਦਿੱਤੀ

Advertisements

ਉਨ੍ਹਾਂ ਦੱਸਿਆ ਕਿ ਜਿਹੜੇ ਪਦਾਰਥ ਮਨੁੱਖੀ ਸਰੀਰ ਦੇ ਸੰਤੁਲਨ ਨੂੰ ਵਿਗਾੜਨ ਅਤੇ ਸੋਚਣ ਸ਼ਕਤੀ ਨੂੰ ਵੀ ਘੱਟ ਕਰਦੇ ਹਨ ਅਤੇ ਮਨੁੱਖੀ ਸਰੀਰ ਦੇ ਹਾਰਮੋਨ ਤੇ ਬੁਰਾ ਪ੍ਰਭਾਵ ਪਾਉਂਦੇ ਹਨ ਨਸ਼ੀਲੇ ਪਦਾਰਥਾਂ ਦੇ ਵਰਗ ਵਿਚ ਆਉਂਦੇ ਹਨ ਇਸ ਮੌਕੇ ਬਡੀ ਨੋਡਲ ਅਫਸਰ ਸ. ਗੁਰਜੰਟ ਸਿੰਘ ਵੱਲੋਂ ਵੀ ਸੰਸਥਾ ਦੇ ਸਿਖਿਆਰਥੀਆਂ ਨੂੰ ਨਸ਼ੀਲੇ ਪਦਾਰਥਾਂ ਤੋਂ ਦੂਰ ਰਹਿਣ ਅਤੇ ਦੂਜਿਆਂ ਨੂੰ ਦੂਰ ਰੱਖਣ ਦੀ ਪ੍ਰੇਰਨਾ ਦਿੱਤੀ ਜਸਵਿੰਦਰ ਸਿੰਘ ਵੱਲੋਂ ਸਿਖਿਆਰਥੀ ਨੂੰ ਸਮਝਾਇਆ ਗਿਆ ਕਿ ਨਸ਼ੇ ਕਰਨ ਵਾਲੇ ਵਿਅਕਤੀ ਦੀ ਹਰ ਥਾ ਫਿਜੀਕਲੀ ਸਮਾਜਿਕ ਇਕਨਾਮਿਕਲੀ ਹਾਨੀ ਹੁੰਦੀ ਹੈ ਇਸ ਲਈ ਇਸਤੋਂ ਬਚੋ। ਇਸ ਪ੍ਰੋਗਰਾਮ ਦੇ ਅੰਤ ਵਿਚ ਸਿਖਿਆਰਥਨ ਸਪਨਾ ਅਤੇ ਰੁਪਿੰਦਰ ਕੌਰ ਦਵਾਰਾ ਇਕ ਸੇਧ ਦੇਣ ਵਾਲੀ ਕਵਿਤਾ ਬੋਲੀ ਗਈ। ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਨਵਜੋਤ ਕੌਰ, ਪ੍ਰਮਿੰਦਰ ਕੋਰ ਸਚਿਨ ਗੁਸਾਂਈ, ਸੁਭਾਸ਼ ਚੰਦਰ, ਅਮ੍ਰਿਤ ਪਾਲ, ਰਮੇਸ਼ ਕੁਮਾਰ, ਰਾਕੇਸ਼ ਕੁਮਾਰ ਰਾਏ ਸਾਬ  ਸਮੇਤ ਸਮੂਹ ਸਟਾਫ ਹਾਜ਼ਰ ਸੀ

LEAVE A REPLY

Please enter your comment!
Please enter your name here