21 ਤੇ 22 ਅਕਤੂਬਰ ਅਤੇ 18 ਤੇ 19 ਨਵੰਬਰ ਨੂੰ ਪੋਲਿੰਗ ਸਟੇਸ਼ਨ ‘ਤੇ ਲੱਗਣਗੇ ਵਿਸ਼ੇਸ਼ ਕੈਂਪ


ਪਟਿਆਲਾ (ਦ ਸਟੈਲਰ ਨਿਊਜ਼)। ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਵੱਲੋਂ ਜਾਰੀ ਸ਼ਡਿਊਲ ਅਨੁਸਾਰ ਯੋਗਤਾ ਮਿਤੀ 01-01-2024 ਦੇ ਆਧਾਰ ਤੇ ਫ਼ੋਟੋ ਵੋਟਰ ਸੂਚੀਆਂ ਦੀ ਸੁਧਾਈ ਕਰਨ ਦਾ ਕੰਮ ਸ਼ੁਰੂ ਹੋ ਰਿਹਾ ਹੈ। ਇਹ ਕੰਮ ਮਿਤੀ 17-10-2023 ਤੋਂ 30-11-2023 ਤੱਕ ਕੀਤਾ ਜਾਣਾ ਹੈ। ਇਸ ਸਮੇਂ ਦੌਰਾਨ ਕੋਈ ਵੀ ਯੋਗ ਵਿਅਕਤੀ, ਜਿਸ ਦੀ ਉਮਰ 01-01-2024 ਨੂੰ 18 ਸਾਲ ਪੂਰੀ ਹੋ ਜਾਂਦੀ ਹੈ ਅਤੇ ਉਸ ਦਾ ਨਾਮ ਭਾਰਤ ਦੇਸ਼ ਦੇ ਕਿਸੇ ਵੀ ਚੋਣ ਹਲਕੇ ਦੀ ਵੋਟਰ ਸੂਚੀ ਵਿੱਚ ਸ਼ਾਮਲ ਨਹੀਂ ਹੈ ਤਾਂ ਉਹ ਆਪਣਾ ਨਾਮ ਵੋਟਰ ਸੂਚੀ ਵਿੱਚ ਸ਼ਾਮਲ ਕਰਵਾਉਣ ਲਈ ਫਾਰਮ ਨੰ: 6 ਭਰ ਕੇ ਬਤੌਰ ਵੋਟਰ ਰਜਿਸਟਰ ਹੋ ਸਕਦਾ ਹੈ।

Advertisements

ਇਸ ਤੋਂ ਇਲਾਵਾ ਕਿਸੇ ਵੋਟਰ ਵੱਲੋਂ ਵੋਟ ਕਟਵਾਉਣ ਲਈ ਫਾਰਮ ਨੰ: 7 ਅਤੇ ਦਰੁਸਤੀ ਲਈ ਫਾਰਮ ਨੰ: 8 ਭਰਿਆ ਜਾ ਸਕਦਾ ਹੈ। ਇਹ ਸਾਰੇ ਫਾਰਮ ਸਬੰਧਤ ਬੀ.ਐਲ.ਓ. ਰਾਹੀਂ ਜਾਂ ਆਨਲਾਈਨ https://voters.eci.gov.in/ ਪੋਰਟਲ ਤੇ ਅਪਲਾਈ ਕੀਤੇ ਜਾ ਸਕਦੇ ਹਨ। ਜ਼ਿਲ੍ਹਾ ਪਟਿਆਲਾ ਦੇ ਅੱਠ ਵਿਧਾਨ ਸਭਾ ਚੋਣ ਹਲਕਿਆਂ ਵਿੱਚ ਨਿਯੁਕਤ ਬੂਥ ਲੈਵਲ ਅਫ਼ਸਰਾਂ ਵੱਲੋਂ ਮਿਤੀ 21-10-2023 ਦਿਨ ਸ਼ਨੀਵਾਰ, 22-10-2023 ਦਿਨ ਐਤਵਾਰ, 18-11-2023 ਦਿਨ ਸ਼ਨੀਵਾਰ ਅਤੇ 19-11-2023 ਦਿਨ ਐਤਵਾਰ ਨੂੰ ਕੁੱਲ ਚਾਰ ਦਿਨ ਆਪਣੇ ਆਪਣੇ ਨਿਰਧਾਰਿਤ ਪੋਲਿੰਗ ਸਟੇਸ਼ਨਾਂ ਤੇ ਕੈਂਪ ਵੀ ਲਗਾਏ ਜਾਣੇ ਹਨ।

ਇਸ ਸਬੰਧੀ ਆਮ ਜਨਤਾ/ਵੋਟਰਾਂ ਨੂੰ ਵਿਸ਼ੇਸ਼ ਤੌਰ ਤੇ ਅਪੀਲ ਕੀਤੀ ਜਾਂਦੀ ਹੈ ਕਿ ਉਹ ਭਾਰਤ ਚੋਣ ਕਮਿਸ਼ਨ ਵੱਲੋਂ ਸ਼ੁਰੂ ਕੀਤੀ ਗਈ ਇਸ ਵਿਸ਼ੇਸ਼ ਮੁਹਿੰਮ ਦਾ ਫ਼ਾਇਦਾ ਉਠਾਉਣ ਅਤੇ ਵੋਟਰ ਸੂਚੀ ਵਿੱਚ ਆਪਣਾ ਨਾਮ ਸ਼ਾਮਲ ਕਰਵਾਉਣ /ਕਟਵਾਉਣ  ਜਾਂ ਕਿਸੇ ਤਰ੍ਹਾਂ ਦੀ ਸੋਧ ਕਰਨ ਲਈ ਉਕਤ ਅਨੁਸਾਰ ਸਬੰਧਤ ਫਾਰਮ ਭਰ ਕੇ ਜ਼ਰੂਰ ਜਮ੍ਹਾਂ ਕਰਵਾਉਣ, ਤਾਂ ਜੋ ਕੋਈ ਵੀ ਯੋਗ ਵਿਅਕਤੀ ਆਪਣੀ ਵੋਟ ਬਣਾਉਣ ਤੋਂ ਵਾਂਝਾ ਨਾ ਰਹਿ ਜਾਵੇ।

LEAVE A REPLY

Please enter your comment!
Please enter your name here