ਪੁਰਾਣੀ ਰੰਜ਼ਿਸ਼ ਦੇ ਕਾਰਨ ਸੜਕ ਵਿਚਾਲੇ ਕੀਤਾ ਨੌਜਵਾਨ ਦਾ ਕਤਲ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼), ਪਲਕ। ਹੁਸ਼ਿਆਰਪੁਰ ਨੇੜੇ ਕੁੱਝ ਨੌਜਵਾਨਾਂ ਨੇ ਪੁਰਾਣੀ ਰੰਜ਼ਿਸ਼ ਦੇ ਚੱਲਦਿਆਂ ਇੱਕ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਉਸਦਾ ਕਤਲ ਕਰ ਦਿੱਤਾ। ਮ੍ਰਿਤਕ ਦੀ ਪਹਿਚਾਣ ਗੋਵਿੰਦ ਰਾਏ ਗੋਲਡੀ ਪੁੱਤਰ ਸੁਰਿੰਦਰ ਪਾਲ ਵਾਸੀ ਕਸਬਾ ਹਾਜੀਪੁਰ ਵਜੋਂ ਹੋਈ ਹੈ। ਮ੍ਰਿਤਕ ਦੁਪਹਿਰ ਵੇਲੇ ਆਪਣੇ ਦੋਸਤ ਨਵਰਾਜ ਨਾਲ ਮੁਕੇਰੀਆਂ ਵੱਲ ਜਾ ਰਿਹਾ ਸੀ ਜਦੋਂ ਉਹ ਪਟਿਆਲ ਸਕੂਲ ਨੇੜੇ ਪਹੁੰਚਿਆਂ ਤਾਂ ਪਿੱਛਿਓਂ ਆ ਰਹੇ 4 ਨੌਜਵਾਨਾਂ ਨੇ ਉਸ ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ।

Advertisements

ਆਪਣੇ ਆਪ ਨੂੰ ਬਚਾਉਣ ਲਈ ਮੋਟਰਸਾਈਕਲ ਚਾਲਕ ਨਵਰਾਜ ਨੇ ਪਿੰਡ ਪਟਿਆਲ ਵਿੱਚ ਮੋੜ ਲਿਆ ਤਾਂ ਮੋਟਰਸਾਈਕਲ ਪਲਟ ਗਿਆ, ਜਿਸ ਕਾਰਨ ਦੋਵੇਂ ਸੜਕ ਤੇ ਡਿੱਗ ਪਏ ਅਤੇ ਹਮਲਾਵਰਾਂ ਨੇ ਗੋਵਿੰਦ ਤੇ ਹਮਲਾ ਕਰਕੇ ਉਸਨੂੰ ਗੰਭੀਰ ਜ਼ਖ਼ਮੀ ਕਰ ਦਿੱਤਾ ਅਤੇ ਮੌਕੇ ਤੋਂ ਫਰਾਰ ਹੋ ਗਏ। ਸਥਾਨਕ ਲੋਕਾਂ ਨੂੰ ਦੋਵਾਂ ਨੂੰ ਨਿਜੀ ਹਸਪਤਾਲ ਦਾਖਲ ਕਰਵਾਇਆ ਗਿਆ। ਜਿੱਥੇ ਡਾਕਟਰਾਂ ਨੇ ਉੱਥੋਂ ਗੋਵਿੰਦ ਨੂੰ ਜਲੰਧਰ ਰੈਫਰ ਕਰ ਦਿੱਤਾ। ਜਿੱਥੇ ਕਿ ਇਲਾਜ ਦੌਰਾਨ ਗੋਵਿੰਦ ਦੀ ਮੌਤ ਹੋ ਗਈ। ਏ.ਐੱਸ.ਆਈ. ਦਲਜੀਤ ਸਿੰਘ ਨੇ ਦੱਸਿਆ ਕਿ ਪਰਿਵਾਰਕ ਮੈਂਬਰਾਂ ਦਾ ਬਿਆਨ ਦਰਜ ਕਰਕੇ ਮਾਮਲਾ ਦਰਜ ਕੀਤਾ ਜਾਵੇਗਾ। ਪੁਲਿਸ ਵੱਲੋਂ ਸਾਰੇ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤਾ ਜਾ ਰਹੀ ਹੈ, ਆਤੇ ਕਾਤਲਾਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

LEAVE A REPLY

Please enter your comment!
Please enter your name here